June 8, 2026, 8:54 am
----------- Advertisement -----------
HomeNewsLatest NewsUAE ਡਰੋਨ ਹਮਲੇ 'ਚ 2 ਭਾਰਤੀਆਂ ਸਮੇਤ 3 ਦੀ ਮੌਤ

UAE ਡਰੋਨ ਹਮਲੇ ‘ਚ 2 ਭਾਰਤੀਆਂ ਸਮੇਤ 3 ਦੀ ਮੌਤ

Published on

----------- Advertisement -----------

UAE : ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਰਾਜਧਾਨੀ ਅਬੂ ਧਾਬੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਵਿੱਚ ਡਰੋਨ ਹਮਲਾ ਹੋਇਆ। ਹਮਲੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ‘ਚ 2 ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਸ਼ਾਮਲ ਹੈ, ਜਦਕਿ 6 ਲੋਕ ਜ਼ਖਮੀ ਹਨ। ਯਮਨ ਦੇ ਹੂਤੀ ਬਾਗੀਆਂ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਯੂਏਈ ਵਿੱਚ ਭਾਰਤ ਦੇ ਰਾਜਦੂਤ ਸੰਜੇ ਸੁਧੀਰ ਨੇ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਅਧਿਕਾਰੀਆਂ ਨੇ ਦੱਸਿਆ ਕਿ ਤੇਲ ਕੰਪਨੀ ADNOC ਦੇ ਗੋਦਾਮ ਦੇ ਨੇੜੇ ਮੁਸਾਫਾ ਉਦਯੋਗਿਕ ਖੇਤਰ ਵਿੱਚ ਈਂਧਨ ਟੈਂਕਰਾਂ ਵਿੱਚ ਧਮਾਕਾ ਹੋਇਆ। ਇਸ ਤੋਂ ਇਲਾਵਾ ਆਬੂ ਧਾਬੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਉਸਾਰੀ ਵਾਲੀ ਥਾਂ ‘ਤੇ ਵੀ ਅੱਗ ਲੱਗ ਗਈ।
ਇਸ ਮਾਮਲੇ ਬਾਰੇ ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਛੋਟੇ ਜਹਾਜ਼ ਦੇ ਕੁੱਝ ਟੁਕੜੇ ਮਿਲੇ ਹਨ। ਇਹ ਟੁਕੜੇ ਡਰੋਨ ਦੇ ਹੋ ਸਕਦੇ ਹਨ ਅਤੇ ਇਨ੍ਹਾਂ ਕਾਰਨ ਟੈਂਕਰ ਫਟ ਗਏ ਅਤੇ ਹਵਾਈ ਅੱਡੇ ਨੂੰ ਅੱਗ ਲੱਗ ਗਈ। ਦਸ ਦਈਏ ਕਿ ਹੂਤੀ ਵਿਦ੍ਰੋਹੀਆਂ ਨੇ ਪਿਛਲੇ ਸਾਲ ਦੋ ਵਾਰ ਸਾਊਦੀ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਹੈ। ਪਹਿਲੀ ਵਾਰ UAE ਦੇ ਵੱਡੇ ਹਵਾਈ ਅੱਡੇ ‘ਤੇ ਵੱਡਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...