June 25, 2026, 1:55 am
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਸਿਖਰ ਵੱਲ ਆਪਣੀ ਯਾਤਰਾ ਵਿੱਚ...

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਸਿਖਰ ਵੱਲ ਆਪਣੀ ਯਾਤਰਾ ਵਿੱਚ ਨਿਡਰਤਾ ਨਾਲ ਅੱਗੇ ਵਧ ਰਿਹਾ ਹੈ: ਸਮ੍ਰਿਤੀ ਇਰਾਨੀ

Published on

----------- Advertisement -----------

ਚੰਡੀਗੜ੍ਹ, 17 ਸਤੰਬਰ, 2022 : – ਭਾਰਤ ਵਧੇਰੇ ਲਚੀਲੇ, ਸਮਰੱਥ ਅਤੇ ਮਜ਼ਬੂਤ ​​ਬਣਨ ਦੇ ਰਾਹ ‘ਤੇ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ, ਅਤੇ ਅਗਲੇ 25 ਵਰ੍ਹਿਆਂ ਵਿੱਚ ਆਲਮੀ ਮਹਾਂਸ਼ਕਤੀ ਬਣਨ ਦੇ ਇਸ ਦੇ ਮਿਸ਼ਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਯੋਗ ਅਗਵਾਈ ਵਿੱਚ ਬੇਮਿਸਾਲ ਗਤੀ ਪ੍ਰਾਪਤ ਕੀਤੀ ਹੈ। ਇਹ ਗੱਲ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਨੇ ਅੱਜ ਚੰਡੀਗੜ੍ਹ ਵਿਖੇ ਮੁਫਤ ਮੈਗਾ ਮਲਟੀ-ਸਪੈਸ਼ਲਿਟੀ ਸਿਹਤ ਜਾਂਚ ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਕਹੀ।

ਕੇਂਦਰੀ ਮੰਤਰੀ ਸ਼੍ਰੀਮਤੀ ਇਰਾਨੀ ਨੇ ਵੀ ਕੈਂਪ ਵਿੱਚ ਖੂਨਦਾਨ ਕੀਤਾ ਅਤੇ ਸੀਡਬਲਿਊਟੀ ਦੀ ਸਸ਼ਕਤ ਨਾਰੀ ਪਹਿਲ ਦੇ ਤਹਿਤ ਬੇਕਰੀ, ਕੁੱਕਰੀ ਅਤੇ ਟੇਲਰਿੰਗ ਵਿੱਚ ਕੌਸ਼ਲ-ਵਿਕਾਸ ਦੀ ਟ੍ਰੇਨਿੰਗ ਦੇਣ ਵਾਲੀਆਂ 100 ਮਹਿਲਾਵਾਂ ਨੂੰ ਸਰਟੀਫਿਕੇਟ ਵੀ ਵੰਡੇ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸੱਚੇ ਨੇਤਾ ਵਜੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਹ ਦਰਸਾ ਦਿੱਤਾ ਹੈ ਕਿ ਮਾਨਵਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ।  ਉਨ੍ਹਾਂ ਸਾਰਿਆਂ ਲਈ ਸਿਹਤ ਦੇ ਨੇਕ ਕਾਰਜ ਲਈ ਕੀਤੇ ਜਾ ਰਹੇ ਪ੍ਰਯਤਨਾਂ ਲਈ ਕੈਂਪ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।

ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਵਿਭਿੰਨ ਸਿਹਤ ਸੇਵਾਵਾਂ ਦਾ ਲਾਭ ਉਠਾਇਆ।  ਇਸ ਵਿੱਚ ਸ਼ਹਿਰ ਵਾਸੀਆਂ ਨੂੰ ਕੈਂਸਰ ਦੀ ਜਾਂਚ, ਅੱਖਾਂ ਦੀ ਜਾਂਚ, ਦੰਦਾਂ ਦੀ ਜਾਂਚ, ਆਮ ਸਿਹਤ ਜਾਂਚ, ਬੱਚਿਆਂ ਦੀ ਸਿਹਤ ਜਾਂਚ, ਆਰਥੋਪੈਡਿਕਸ, ਮਾਨਸਿਕ ਸਿਹਤ ਜਾਂਚ ਅਤੇ ਚਮੜੀ ਰੋਗਾਂ ਸਮੇਤ ਇੱਕ ਦਰਜਨ ਦੇ ਕਰੀਬ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਹ ਮੈਗਾ ਕੈਂਪ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 72ਵੇਂ ਜਨਮ ਦਿਨ ਦੇ ਜਸ਼ਨਾਂ ਦੇ ਹਿੱਸੇ ਵਜੋਂ ਸੇਵਾ ਦਿਵਸ ਦੇ ਮੌਕੇ ‘ਤੇ ਚੰਡੀਗੜ੍ਹ ਵੈਲਫੇਅਰ ਟਰੱਸਟ (ਸੀਡਬਲਿਊਟੀ) ਦੁਆਰਾ ਐੱਨਆਈਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਸਹਿਯੋਗ ਨਾਲ ਚੰਡੀਗੜ੍ਹ ਦੇ ਸੈਕਟਰ 39 ਸਥਿਤ ਗ੍ਰੇਨ ਮਾਰਕੀਟ ਵਿਖੇ ਲਗਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...