November 24, 2026, 2:52 am
----------- Advertisement -----------
HomeNewsBreaking Newsਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਉਣਗੇ ਕਰਨਾਲ, ਮਹਾਸੰਮੇਲਨ ਨੂੰ ਕਰਨਗੇ ਸੰਬੋਧਨ,ਮੁੱਖ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਉਣਗੇ ਕਰਨਾਲ, ਮਹਾਸੰਮੇਲਨ ਨੂੰ ਕਰਨਗੇ ਸੰਬੋਧਨ,ਮੁੱਖ ਮੰਤਰੀ ਮਨੋਹਰ ਲਾਲ ਵੀ ਰਹਿਣਗੇ ਮੌਜੂਦ

Published on

----------- Advertisement -----------

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਅੱਜ 2 ਨਵੰਬਰ ਨੂੰ ਕਰਨਾਲ ਪਹੁੰਚਣਗੇ। ਉਹ ਇੱਥੋਂ ਦੇ ਸੈਕਟਰ 4 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਰਵਾਏ ਜਾਣ ਵਾਲੇ ਅੰਤੋਦਿਆ ਮਹਾਸੰਮੇਲਨ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਨਗੇ। ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਇਸ ਸੰਮੇਲਨ ਵਿੱਚ ਵੱਖ-ਵੱਖ ਯੋਜਨਾਵਾਂ ਦੇ ਕਰੀਬ 40 ਤੋਂ 50 ਹਜ਼ਾਰ ਲਾਭਪਾਤਰੀਆਂ ਨੂੰ ਬੁਲਾਇਆ ਗਿਆ ਹੈ।
ਇਸ ਦੇ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਕੁਰਸੀਆਂ ‘ਤੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਭੀੜ ਅਤੇ ਸੁਰੱਖਿਆ ਦੇ ਮੱਦੇਨਜ਼ਰ ਮੁੱਖ ਸੜਕਾਂ ਦੇ ਰੂਟ ਵੀ ਡਾਇਵਰਟ ਕਰ ਦਿੱਤੇ ਹਨ। ਬੁੱਧਵਾਰ ਸ਼ਾਮ ਤੋਂ ਹੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 2 ਨਵੰਬਰ ਨੂੰ ਹੋਣ ਵਾਲੇ ਅੰਤੋਦਿਆ ਮਹਾਸੰਮੇਲਨ ਦੀਆਂ ਤਿਆਰੀਆਂ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਸਵੇਰੇ ਕਰੀਬ 11 ਵਜੇ ਕਾਨਫਰੰਸ ਵਾਲੀ ਥਾਂ ‘ਤੇ ਪਹੁੰਚਣਗੇ।
ਹਰਿਆਣਾ ਦੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੰਸਕ੍ਰਿਤੀ ਵਿਭਾਗ ਦੇ ਵਧੀਕ ਨਿਰਦੇਸ਼ਕ ਵਿਵੇਕ ਕਾਲੀਆ ਅਤੇ ਸੰਯੁਕਤ ਨਿਰਦੇਸ਼ਕ ਸਾਹੇਬ ਸਿੰਘ ਗੋਦਾਰਾ ਨੇ ਅੱਜ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਰਿਆਣਾ ਦਿਵਸ ਅਤੇ ਸੂਬੇ ‘ਚ ਭਾਜਪਾ ਦੀ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕਰਨਾਲ ਵਿੱਚ ਹੋਣ ਜਾ ਰਹੇ ਅੰਤੋਦਿਆ ਸੰਮੇਲਨ ਵਿੱਚ ਸ਼ਿਰਕਤ ਕਰਨਗੇ। ਕੇਂਦਰ ਅਤੇ ਰਾਜ ਦੀਆਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...