ਯੂਪੀ ਵਿਧਾਨ ਸਭਾ ਚੋਣਾਂ 2022 ਦੇ ਦੂਜਾ ਪੜਾਅ ਲਈ ਅੱਜ ਯਾਨੀ 14 ਫਰਵਰੀ ਨੂੰ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ 39 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਹੈ। ਦਸ ਦਈਏ ਕਿ ਯੂਪੀ ਦੇ 9 ਜ਼ਿਲ੍ਹਿਆਂ ਦੀਆਂ 55 ਸੀਟਾਂ ਤੇ 586 ਉਮੀਦਵਾਰਾਂ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ। ਵੋਟਿੰਗ ਦੌਰਾਨ ਕੁਝ ਥਾਵਾਂ ‘ਤੇ ਈਵੀਐਮ ਖਰਾਬ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ।

ਯੂਪੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਮੁਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਇਸ ਵਿਧਾਨ ਸਭਾ ਚੋਣ ਵਿੱਚ ਭਾਜਪਾ 300 ਤੋਂ ਵੱਧ ਸੀਟਾਂ ਜਿੱਤੇਗੀ। ਜਿਕਰਯੋਗ ਹੈ ਕਿ 2017 ਵਿੱਚ ਇਨ੍ਹਾਂ 55 ਸੀਟਾਂ ਵਿੱਚੋਂ ਭਾਜਪਾ ਨੇ 38, ਸਪਾ ਨੇ 15 ਅਤੇ ਕਾਂਗਰਸ ਨੇ 2 ਸੀਟਾਂ ਜਿੱਤੀਆਂ ਸਨ।









