ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਛੇਵੇਂ ਪੜਾਅ ਲਈ ਭਾਜਪਾ ਚੋਣ ਪ੍ਰਚਾਰ ਕਰਨ ਵਿੱਚ ਆਪਣੀ ਪੂਰੀ ਤਾਕਤ ਲਗਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਦੀ ਮੀਟਿੰਗ ਸੋਮਵਾਰ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਸਰਕਾਰੀ ਕਾਲਜ ਦੇ ਪਿੱਛੇ ਵਾਲੀ ਗਰਾਊਂਡ ਵਿੱਚ ਹੋਵੇਗੀ।

ਰੈਲੀ ਵਾਲੀ ਥਾਂ ‘ਤੇ ਚੈਕਿੰਗ ਕਰਨ ਤੋਂ ਬਾਅਦ ਹੀ ਐਂਟਰੀ ਦਿੱਤੀ ਜਾਵੇਗੀ। ਕਰਮਚਾਰੀਆਂ ਨੂੰ ਮੈਟਲ ਡਿਕਟੇਟਰਾਂ ਸਮੇਤ ਹੋਰ ਸੁਰੱਖਿਆ ਉਪਕਰਨਾਂ ਨਾਲ ਲੈਸ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਲੱਗੇ ਕਰਮਚਾਰੀਆਂ ਨੂੰ ਜ਼ਿੰਮੇਵਾਰੀ ਪ੍ਰਤੀ ਸੁਚੇਤ ਰਹਿਣ ਦੀ ਹਦਾਇਤ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਅੱਜ ਵਿਸ਼ਾਲ ਰੋਡ ਸ਼ੋਅ ਕਰਨਗੇ। ਭਾਜਪਾ ਆਗੂ ਇਸ ਦੀਆਂ ਤਿਆਰੀਆਂ ‘ਚ ਜੁਟੇ ਹੋਏ ਹਨ। ਰੋਡ ਸ਼ੋਅ ਨੂੰ ਸਫਲ ਬਣਾਉਣ ਦੀ ਜ਼ਿੰਮੇਵਾਰੀ ਜਲ ਸ਼ਕਤੀ ਮੰਤਰੀ ਡਾ: ਮਹਿੰਦਰ ਸਿੰਘ ਨੂੰ ਸੋਪੀ ਗਈ ਹੈ।












