July 29, 2026, 4:33 am
----------- Advertisement -----------
HomeNewsLatest Newsਪੀ.ਐਮ ਮੋਦੀ ਪੁਹੰਚੇ ਬਹਿਰਾਇਚ, ਕਿਹਾ - ਤੁਹਾਡੀ ਹਰ ਵੋਟ ਭਾਰਤ ਨੂੰ ਮਜ਼ਬੂਤ...

ਪੀ.ਐਮ ਮੋਦੀ ਪੁਹੰਚੇ ਬਹਿਰਾਇਚ, ਕਿਹਾ – ਤੁਹਾਡੀ ਹਰ ਵੋਟ ਭਾਰਤ ਨੂੰ ਮਜ਼ਬੂਤ ​​ਬਣਾਏਗੀ

Published on

----------- Advertisement -----------

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਸੱਤ ਪੜਾਵਾਂ ‘ਚ ਵੋਟਿੰਗ ਹੋਣੀ ਹੈ ਜਿਨ੍ਹਾਂ ‘ਚੋ ਤਿੰਨ ਪੜਾਵਾਂ ਦੀ ਵੋਟਿੰਗ ਪੂਰੀ ਹੋ ਚੁੱਕੀ ਹੈ। ਹੁਣ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਬਾਕੀ ਚਾਰ ਪੜਾਵਾਂ ਦੀਆਂ ਚੋਣਾਂ ‘ਤੇ ਟਿਕੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਬਹਿਰਾਇਚ ਵਿਖੇ ਪੁਹੰਚੇ ਹਨ ਜਿਥੇ ਕਿ ਪੀ.ਐਮ ਨੇ ਜਨ ਸਭਾ ਨੂੰ ਸੰਬੋਧਨ ਕੀਤਾ।
ਇੱਥੇ ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਵਿੱਚ ਉਥਲ ਪੁਥਲ ਮਚੀ ਹੋਈ ਹੈ। ਅਜਿਹੀ ਸਥਿਤੀ ਵਿੱਚ ਭਾਰਤ ਨੂੰ ਮਜ਼ਬੂਤ ​​ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅੱਗੇ ਕਿਹਾ, ਚਾਰੇ ਪਾਸੇ ਹੰਗਾਮਾ ਹੋਇਆ ਪਿਆ ਹੈ। ਆਲੇ-ਦੁਆਲੇ ਹਰ ਕੋਈ ਸੋਚ ਰਿਹਾ ਹੈ ਕਿ ਕੱਲ੍ਹ ਕੀ ਹੋਵੇਗਾ, ਪਰਸੋਂ ਕੀ ਹੋਵੇਗਾ? ਅਜਿਹੀ ਸਥਿਤੀ ਵਿੱਚ ਭਾਰਤ ਨੂੰ ਮਜ਼ਬੂਤ ​​ਹੋਣਾ ਚਾਹੀਦਾ ਹੈ ਜਾਂ ਨਹੀਂ? ਅੱਜ ਭਾਰਤ ਦਾ ਮਜ਼ਬੂਤ ​​ਹੋਣਾ ਨਾ ਸਿਰਫ਼ ਭਾਰਤ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਬਹੁਤ ਜ਼ਰੂਰੀ ਹੈ। ਅੱਜ ਤੁਹਾਡੀ ਹਰ ਵੋਟ ਭਾਰਤ ਨੂੰ ਮਜ਼ਬੂਤ ​​ਬਣਾਏਗੀ। ਸੁਹੇਲਦੇਵ ਦੀ ਇਸ ਧਰਤੀ ਦੇ ਲੋਕਾਂ ਦੀ ਹਰ ਵੋਟ ਦੇਸ਼ ਨੂੰ ਮਜ਼ਬੂਤ ​​ਕਰੇਗੀ।
ਦਸ ਦਈਏ ਕਿ ਨੌਂ ਜ਼ਿਲ੍ਹਿਆਂ ਦੀਆਂ 60 ਸੀਟਾਂ ‘ਤੇ ਭਲਕੇ 23 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ ਵਿੱਚ ਪੀਲੀਭੀਤ, ਲਖੀਮਪੁਰ ਖੇੜੀ, ਸੀਤਾਪੁਰ, ਹਰਦੋਈ, ਉਨਾਵ, ਲਖਨਊ, ਰਾਏਬਰੇਲੀ, ਫਤਿਹਪੁਰ ਅਤੇ ਬਾਂਦਾ ਸ਼ਾਮਲ ਹਨ। ਪੰਜਵੇਂ ਪੜਾਅ ਵਿੱਚ 11 ਜ਼ਿਲ੍ਹਿਆਂ ਦੀਆਂ 60 ਸੀਟਾਂ ਲਈ 27 ਫਰਵਰੀ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਵਿੱਚ ਸ਼ਰਾਵਸਤੀ, ਬਹਿਰਾਇਚ, ਬਾਰਾਬੰਕੀ, ਗੋਂਡਾ, ਅਯੁੱਧਿਆ, ਅਮੇਠੀ, ਸੁਲਤਾਨਪੁਰ, ਪ੍ਰਤਾਪਗੜ੍ਹ, ਕੌਸ਼ਾਂਬੀ, ਪ੍ਰਯਾਗਰਾਜ, ਚਿਤਰਕੂਟ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...