June 18, 2026, 12:43 am
----------- Advertisement -----------
HomeNewsLatest Newsਫਗਵਾੜਾ ਦੇ ਸਿਵਲ ਹਸਪਤਾਲ 'ਚ ਨੌਜਵਾਨ ਦੀ ਮੌਤ ਨੂੰ ਲੈ ਕੇ ਹੰਗਾਮਾ,...

ਫਗਵਾੜਾ ਦੇ ਸਿਵਲ ਹਸਪਤਾਲ ‘ਚ ਨੌਜਵਾਨ ਦੀ ਮੌਤ ਨੂੰ ਲੈ ਕੇ ਹੰਗਾਮਾ, ਰਿਸ਼ਤੇਦਾਰਾਂ ਨੇ ਡਾਕਟਰ ਦੀ ਕੁੱਟਮਾਰ ਕੀਤੀ

Published on

----------- Advertisement -----------

ਫਗਵਾੜਾ ਦੇ ਸਿਵਲ ਹਸਪਤਾਲ ‘ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਹਾਦਸੇ ‘ਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਨੇ ਸਟਾਫ ਅਤੇ ਡਾਕਟਰਾਂ ‘ਤੇ ਲਾਪਰਵਾਹੀ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦੀ ਕੁੱਟਮਾਰ ਕੀਤੀ। ਮਾਮਲਾ ਇੰਨਾ ਵੱਧ ਗਿਆ ਕਿ ਗੁੱਸੇ ‘ਚ ਆਏ ਸਟਾਫ ਅਤੇ ਡਾਕਟਰਾਂ ਨੇ ਪਰਿਵਾਰ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਹੜਤਾਲ ‘ਤੇ ਚਲੇ ਗਏ। ਉਨ੍ਹਾਂ ਪਰਿਵਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਰਅਸਲ ਨਵਾਂਸ਼ਹਿਰ ਨੂੰ ਜਾਂਦੇ ਰੇਲਵੇ ਟ੍ਰੈਕ ਨੇੜੇ 17 ਸਾਲਾ ਨੌਜਵਾਨ ਅਨੁਜ ਸਿੰਘ ਕੰਨਾਂ ਨਾਲ ਮੋਬਾਈਲ ਸੁਣ ਰਿਹਾ ਸੀ। ਨੌਜਵਾਨ ਫੋਨ ਸੁਣਨ ਵਿਚ ਇੰਨਾ ਮਗਨ ਸੀ ਕਿ ਉਸ ਨੂੰ ਟਰੇਨ ਦੇ ਆਉਣ ਦਾ ਪਤਾ ਹੀ ਨਹੀਂ ਲੱਗਾ। ਰੇਲਵੇ ਟਰੈਕ ਦੇ ਕਿਨਾਰੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ। ਨੌਜਵਾਨ ਦਾ ਸਿਰ ਪੂਰੀ ਤਰ੍ਹਾਂ ਨੰਗਾ ਹੋ ਗਿਆ ਸੀ।
ਨੌਜਵਾਨ ਦੇ ਪਰਿਵਾਰ ਅਤੇ ਲੋਕਾਂ ਨੇ ਤੁਰੰਤ ਉਸ ਨੂੰ ਚੁੱਕ ਕੇ ਸਿਵਲ ਹਸਪਤਾਲ ਫਗਵਾੜਾ ਲਿਆਂਦਾ। ਡਿਊਟੀ ‘ਤੇ ਤਾਇਨਾਤ ਡਾਕਟਰ ਆਸ਼ੀਸ਼ ਜੇਤਲੀ ਨੇ ਨੌਜਵਾਨ ਦੀ ਹਾਲਤ ਨੂੰ ਦੇਖਦਿਆਂ ਪਹਿਲਾਂ ਉਸ ਦੇ ਰਿਸ਼ਤੇਦਾਰਾਂ ਨੂੰ ਲੁਧਿਆਣਾ ਜਾਂ ਕਿਸੇ ਹੋਰ ਹਸਪਤਾਲ ਲੈ ਜਾਣ ਲਈ ਕਿਹਾ। ਪਰ ਰਿਸ਼ਤੇਦਾਰ ਨਾ ਮੰਨੇ ਅਤੇ ਡਾਕਟਰ ‘ਤੇ ਇਲਾਜ ਲਈ ਦਬਾਅ ਪਾਉਣ ਲੱਗੇ। ਇਸ ‘ਤੇ ਡਾਕਟਰ ਨੇ ਜ਼ਖਮੀ ਅਨੁਜ ਸਿੰਘ ਦਾ ਇਲਾਜ ਕਰਨ ਲਈ ਟਾਂਕੇ ਲਗਾਉਣੇ ਸ਼ੁਰੂ ਕੀਤੇ ਹੀ ਸਨ ਕਿ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਅਨੀਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਦੋਂ ਡਾਕਟਰ ਨੇ ਅਨੀਸ਼ ਦੀ ਮੌਤ ਬਾਰੇ ਪਰਿਵਾਰ ਵਾਲਿਆਂ ਨੂੰ ਦੱਸਿਆ ਤਾਂ ਉਨ੍ਹਾਂ ਦਾ ਗੁੱਸਾ ਭੜਕ ਗਿਆ। ਅਨੀਸ਼ ਦੇ ਪਰਿਵਾਰਕ ਮੈਂਬਰਾਂ ਅਤੇ ਨਾਲ ਆਏ ਲੋਕਾਂ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਦੀ ਜ਼ਬਰਦਸਤੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਹਮਲੇ ‘ਚ ਡਾਕਟਰ ਆਸ਼ੀਸ਼ ਜੇਤਲੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਉਹ ਖੁਦ ਹਸਪਤਾਲ ‘ਚ ਦਾਖਲ ਹਨ।
ਹਸਪਤਾਲ ‘ਚ ਹੰਗਾਮਾ ਕਰਨ ਤੋਂ ਬਾਅਦ ਕੁੱਟਮਾਰ ਵਰਗੀ ਘਟਨਾ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ‘ਚ ਭਾਰੀ ਗੁੱਸਾ ਹੈ। ਸਟਾਫ ਨੇ ਕੰਮ ਛੱਡ ਕੇ ਹਸਪਤਾਲ ਦੇ ਬਾਹਰ ਧਰਨਾ ਦਿੱਤਾ ਹੈ। ਸਟਾਫ਼ ਸੁਰੱਖਿਆ ਲਈ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਿਹਾ ਹੈ ਅਤੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਹੈ। ਹਾਲਾਂਕਿ ਇਸ ਦੌਰਾਨ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...