November 11, 2026, 4:47 pm
----------- Advertisement -----------
HomeNewsLatest Newsਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਪਾਕਿਸਤਾਨ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼...

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਪਾਕਿਸਤਾਨ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ ਕਿਹਾ

Published on

----------- Advertisement -----------

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ ਕਿਹਾ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਕਿਹਾ- ਮੈਨੂੰ ਲੱਗਦਾ ਹੈ ਕਿ ਸ਼ਾਇਦ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ‘ਚੋਂ ਇਕ ਪਾਕਿਸਤਾਨ ਹੈ। ਉਨ੍ਹਾਂ ਕੋਲ ਬਿਨਾਂ ਕਿਸੇ ਨਿਗਰਾਨੀ ਦੇ ਪ੍ਰਮਾਣੂ ਹਥਿਆਰ ਹਨ। ਰਿਪੋਰਟਾਂ ਮੁਤਾਬਕ ਪਾਕਿਸਤਾਨ ਕੋਲ 160 ਪ੍ਰਮਾਣੂ ਬੰਬ ਹੋਣ ਦਾ ਅੰਦਾਜ਼ਾ ਹੈ।
ਬਿਡੇਨ ਚੀਨ ਅਤੇ ਰੂਸ ਨੂੰ ਲੈ ਕੇ ਅਮਰੀਕੀ ਵਿਦੇਸ਼ ਨੀਤੀ ‘ਤੇ ਚਰਚਾ ਕਰ ਰਹੇ ਸਨ। ਉਨ੍ਹਾਂ ਕਿਹਾ- ਜਿਨਪਿੰਗ ਅਜਿਹੇ ਵਿਅਕਤੀ ਹਨ ਜੋ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਹਨ। ਅਸੀਂ (ਅਮਰੀਕਾ) ਇਸ ਨੂੰ ਕਿਵੇਂ ਸੰਭਾਲਦੇ ਹਾਂ। ਅਸੀਂ ਰੂਸ ਵਿੱਚ ਜੋ ਹੋ ਰਿਹਾ ਹੈ ਉਸ ਨਾਲ ਕਿਵੇਂ ਨਜਿੱਠਣਾ ਹੈ… ਮੈਨੂੰ ਲੱਗਦਾ ਹੈ ਕਿ ਸ਼ਾਇਦ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿੱਚੋਂ ਇੱਕ ਪਾਕਿਸਤਾਨ ਹੈ।
8 ਸਤੰਬਰ ਨੂੰ ਅਮਰੀਕਾ ਨੇ ਐੱਫ-16 ਲੜਾਕੂ ਜਹਾਜ਼ ਦੇ ਰੱਖ-ਰਖਾਅ ਲਈ ਪਾਕਿਸਤਾਨ ਨੂੰ 45 ਕਰੋੜ ਡਾਲਰ ਯਾਨੀ 3,581 ਮਿਲੀਅਨ ਦੀ ਮਨਜ਼ੂਰੀ ਦਿੱਤੀ ਸੀ। ਪਿਛਲੇ ਚਾਰ ਸਾਲਾਂ ਵਿੱਚ ਇਸਲਾਮਾਬਾਦ ਨੂੰ ਦਿੱਤੀ ਗਈ ਇਹ ਸਭ ਤੋਂ ਵੱਡੀ ਸੁਰੱਖਿਆ ਸਹਾਇਤਾ ਸੀ। ਇਸ ਦੇ ਬਾਵਜੂਦ ਪਾਕਿਸਤਾਨ ਨੂੰ ਸਭ ਤੋਂ ਖਤਰਨਾਕ ਦੇਸ਼ ਦੱਸਣ ਵਾਲਾ ਬਿਡੇਨ ਦਾ ਬਿਆਨ ਸਾਹਮਣੇ ਆਇਆ ਹੈ।
ਸਵੀਡਨ ਦੇ ਥਿੰਕ ਟੈਂਕ ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (ਸਿਪਰੀ ਰਿਪੋਰਟ 2020) ਦੀ ਰਿਪੋਰਟ ਮੁਤਾਬਕ ਚੀਨ ਅਤੇ ਪਾਕਿਸਤਾਨ ਕੋਲ ਭਾਰਤ ਨਾਲੋਂ ਜ਼ਿਆਦਾ ਪ੍ਰਮਾਣੂ ਹਥਿਆਰ ਹਨ। ਇਸ ਸਮੇਂ ਚੀਨ ਕੋਲ 320 ਪਰਮਾਣੂ ਹਥਿਆਰ ਹਨ ਅਤੇ ਪਾਕਿਸਤਾਨ ਕੋਲ 160 ਪ੍ਰਮਾਣੂ ਹਥਿਆਰ ਹਨ। ਭਾਰਤ ਕੋਲ 150 ਪ੍ਰਮਾਣੂ ਹਥਿਆਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...