October 23, 2026, 7:19 am
----------- Advertisement -----------
HomeNewsLatest Newsਉਤਰਾਖੰਡ 'ਚ 700 ਮੀਟਰ ਡੂੰਘੀ ਖੱਡ 'ਚ ਡਿੱਗੀ ਗੱਡੀ; 12 ਯਾਤਰੀਆਂ ਦੀ...

ਉਤਰਾਖੰਡ ‘ਚ 700 ਮੀਟਰ ਡੂੰਘੀ ਖੱਡ ‘ਚ ਡਿੱਗੀ ਗੱਡੀ; 12 ਯਾਤਰੀਆਂ ਦੀ ਮੌਤ

Published on

----------- Advertisement -----------

ਉੱਤਰਾਖੰਡ ਦੇ ਚਮੋਲੀ ‘ਚ ਸ਼ੁੱਕਰਵਾਰ ਦੁਪਹਿਰ 3:30 ਵਜੇ ਇਕ SUV ਕਰੀਬ 700 ਮੀਟਰ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ 10 ਪੁਰਸ਼ ਅਤੇ 2 ਔਰਤਾਂ ਸ਼ਾਮਲ ਹਨ। SUV ਵਿੱਚ 21 ਲੋਕ ਸਵਾਰ ਸਨ। ਛੱਤ ‘ਤੇ 2-3 ਲੋਕ ਬੈਠੇ ਸਨ। ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਹ SUV ਉੱਤਰਾਖੰਡ ਦੇ ਜੋਸ਼ੀਮਠ ਤੋਂ ਪੱਲਾ ਜਾਖੁਲਾ ਪਿੰਡ ਵੱਲ ਜਾ ਰਹੀ ਸੀ।
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਨਾਲ ਹੀ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ SUV ਪੱਲਾ ਪਿੰਡ ਦੇ ਕੋਲ ਇੱਕ ਪਹਾੜੀ ‘ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ SUV ਖੱਡ ਵਿੱਚ ਡਿੱਗ ਗਈ। ਜਿੱਥੇ ਇਹ ਹਾਦਸਾ ਵਾਪਰਿਆ ਹੈ, ਉੱਥੇ ਬਰਸਾਤੀ ਨਾਲਾ ਹੈ, ਜਿਸ ਕਾਰਨ ਸੜਕ ਕੱਚੀ ਅਤੇ ਪੱਥਰੀਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...