July 31, 2026, 9:29 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਸਰਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ ਕਰਨ ਦੇ...

ਵਿਜੀਲੈਂਸ ਵੱਲੋਂ ਸਰਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ‘ਚ ਬੀਡੀਪੀਓ ਤੇ ਚੇਅਰਮੈਨ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 27 ਸਤੰਬਰ : – ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿੱਧਵਾਂ ਬੇਟ ਬਲਾਕ, ਲੁਧਿਆਣਾ ਦੇ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ 26 ਪਿੰਡਾਂ ਵਿੱਚ ਲਗਾਈਆਂ ਜਾਣ ਵਾਲੀਆਂ ਸਟਰੀਟ ਲਾਈਟਾਂ ਨੂੰ ਮਨਜ਼ੂਰਸ਼ੁਦਾ ਰੇਟ ਤੋਂ ਦੁੱਗਣੀ ਕੀਮਤ ‘ਤੇ ਖਰੀਦ ਕੇ ਸਰਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 03 ਮਿਤੀ 12-07-2022 ਦੀ ਤਫ਼ਤੀਸ਼ ਦੌਰਾਨ ਪਾਇਆ ਗਿਆ ਕਿ ਸਤਵਿੰਦਰ ਸਿੰਘ ਬੀ.ਡੀ.ਪੀ.ਓ. (ਹੁਣ ਮੁਅੱਤਲ) ਨੂੰ ਸਿੱਧਵਾਂ ਬੇਟ ਬਲਾਕ ਵਿੱਚ ਆਪਣੀ ਤਾਇਨਾਤੀ ਦੌਰਾਨ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗਰਾਂਟ ਪ੍ਰਾਪਤ ਹੋਈ ਸੀ।
ਫੰਡਾਂ ਵਿੱਚ ਹੇਰਾਫੇਰੀ ਕਰਨ ਲਈ ਉਕਤ ਬੀਡੀਪੀਓ ਨੇ ਮੈਸਰਜ਼ ਅਮਰ ਇਲੈਕਟ੍ਰੀਕਲ ਐਂਟਰਪ੍ਰਾਈਜ਼ਿਜ਼ ਦੇ ਮਾਲਕ ਗੌਰਵ ਸ਼ਰਮਾ ਨਾਲ ਮਿਲੀਭੁਗਤ ਜ਼ਰੀਏ 3325 ਰੁਪਏ ਦੇ ਪ੍ਰਵਾਨਿਤ ਰੇਟ ਦੇ ਮੁਕਾਬਲੇ ਜਾਣਬੁੱਝ ਕੇ 7,288 ਰੁਪਏ ਪ੍ਰਤੀ ਲਾਈਟ ਦੇ ਹਿਸਾਬ ਨਾਲ ਇਹ ਲਾਈਟਾਂ ਖਰੀਦੀਆਂ ਸਨ। ਇਸ ਤਰ੍ਹਾਂ ਉਸ ਨੇ 65 ਲੱਖ ਰੁਪਏ ਦੀ ਸਰਕਾਰੀ ਗਰਾਂਟ ਦਾ ਘਪਲਾ ਕਰਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਥਾਣਾ, ਆਰਥਿਕ ਅਪਰਾਧ ਵਿੰਗ, ਲੁਧਿਆਣਾ ਵਿਖੇ ਆਈ.ਪੀ.ਸੀ ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13(2) ਤਹਿਤ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ ਅਤੇ ਮੈਸਰਜ਼ ਅਮਰ ਇਲੈਕਟ੍ਰੀਕਲ ਇੰਟਰਪ੍ਰਾਈਜਿਜ਼ ਦੇ ਮਾਲਕ ਗੌਰਵ ਸ਼ਰਮਾ ਖਿਲਾਫ ਐਫ.ਆਈ.ਆਰ ਨੰਬਰ 10 ਮਿਤੀ 27-09-2022 ਦਰਜ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਬਾਅਦ ਵਿੱਚ ਸਿੱਧਵਾਂ ਬੇਟ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਇਸ ਮਾਮਲੇ ਵਿੱਚ ਬੀਡੀਪੀਓ ਅਤੇ ਚੇਅਰਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਾਰੇ ਹੋਰ ਤਫਤੀਸ਼ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਲਾਕ ਸੰਮਤੀ ਸਿੱਧਵਾਂ ਬੇਟ ਦੇ ਮੈਂਬਰਾਂ ਵੱਲੋਂ 30-12-2021 ਨੂੰ ਸਟਰੀਟ ਲਾਈਟਾਂ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਸੀ ਪਰ ਮੁਲਜਮ ਬੀਡੀਪੀਓ ਨੇ ਮਤਾ ਪਾਸ ਹੋਣ ਤੋਂ ਪਹਿਲਾਂ ਹੀ 27-12-2021 ਨੂੰ ਕੋਟੇਸ਼ਨ ਮਨਜ਼ੂਰ ਕਰ ਦਿੱਤੀ। ਫੰਡਾਂ ਵਿੱਚ ਘਪਲੇ ਦੀ ਮਨਸ਼ਾ ਨਾਲ ਉਪਰੋਕਤ ਬੀਡੀਪੀਓ ਨੇ 26 ਪਿੰਡਾਂ ਵਿੱਚ ਇਹ ਸਟਰੀਟ ਲਾਈਟਾਂ ਬਿਨਾ ਲਾਏ ਹੀ ਇਸਦਾ ਮੁਕੰਮਲਤਾ ਸਰਟੀਫਿਕੇਟ ਵੀ ਤਿਆਰ ਕਰ ਲਿਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...