October 17, 2026, 12:18 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ

Published on

----------- Advertisement -----------

ਚੰਡੀਗੜ੍ਹ, 2 ਅਗਸਤ: ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਏਕਤਾ ਨੇ 21-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13.4.2023 ਨੂੰ ਉਸਦੇ ਭਰਾ ਦੀਪਕ ਕੁਮਾਰ ਤੇ ਹੋਰਨਾਂ ਖ਼ਿਲਾਫ਼ ਥਾਣਾ ਕੂਮ ਕਲਾਂ ਵਿਖੇ ਆਈ.ਪੀਸੀ ਦੀ ਧਾਰਾ 323, 341, 506, 148,149 ਤਹਿਤ ਐਫ.ਆਈ.ਆਰ. ਨੰਬਰ 38 ਦਰਜ ਕੀਤੀ ਗਈ ਸੀ। ਉਸ ਦਾ ਭਰਾ ਦੀਪਕ ਵੀ ਜ਼ਖਮੀ ਹੋਇਆ ਸੀ, ਜਿਸ ਕਾਰਨ ਉਸ (ਦੀਪਕ ) ਨੇ ਵੀ ਅਵਤਾਰ ਸਿੰਘ ਅਤੇ ਹੋਰਾਂ ਖ਼ਿਲਾਫ ਆਈ.ਪੀ.ਸੀ. ਦੀਆਂ ਧਾਰਾਵਾਂ 326, 323, 341, 506, 148,149 ਤਹਿਤ ਕਰਾਸ ਐਫ.ਆਈ.ਆਰ. ਦਰਜ ਕਰਵਾਈ ਸੀ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਰਾਸ ਐਫ.ਆਈ.ਆਰ. ਅਧੀਨ ਵਿਰੋਧੀ ਧਿਰ ਖ਼ਿਲਾਫ਼ ਕਾਰਵਾਈ ਲਈ ਐਸ.ਐਚ.ਓ. ਪਰਮਜੀਤ ਸਿੰਘ (ਐਸ.ਆਈ.) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 50,000 ਰੁਪਏ ਵਿੱਚ ਸੌਦਾ ਤੈਅ ਕਰਵਾ ਦਿੱਤਾ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਰਣਧੀਰ ਸਿੰਘ ਨੇ ਉਸ ਤੋਂ 35,000 ਰੁਪਏ ਰਿਸ਼ਵਤ ਲਈ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 20,000 ਰੁਪਏ ਵੱਖਰੇ ਤੌਰ ’ਤੇ ਲਏ ਹਨ। ਉਸਨੇ ਵਿਜੀਲੈਂਸ ਨੂੰ ਐਮ.ਐਚ.ਸੀ. ਹਰਦੀਪ ਸਿੰਘ ਨਾਲ ਰਿਸ਼ਵਤ ਲੈਣ-ਦੇਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਸੌਪੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਤੇ ਕਾਲ ਰਿਕਾਰਡਿੰਗ ਦੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫਆਈਆਰ ਨੰਬਰ 18 ਮਿਤੀ 02.08.2023 ਨੂੰ ਦਰਜ ਕਰਕੇ ਮੁਲਜ਼ਮ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਐਸ.ਐਚ.ਓ. ਪਰਮਜੀਤ ਸਿੰਘ ਅਤੇ ਏਐਸਆਈ ਰਣਧੀਰ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...