July 31, 2026, 9:27 pm
----------- Advertisement -----------
HomeNewsLatest Newsਵਿਜੀਲੈਂਸ ਬਿਉਰੋ ਵੱਲੋਂ ਜੀ.ਐਸ.ਟੀ. ਘੁਟਾਲੇ ਦੇ 6 ਦੋਸ਼ੀ ਏਜੰਟ ਗ੍ਰਿਫ਼ਤਾਰ

ਵਿਜੀਲੈਂਸ ਬਿਉਰੋ ਵੱਲੋਂ ਜੀ.ਐਸ.ਟੀ. ਘੁਟਾਲੇ ਦੇ 6 ਦੋਸ਼ੀ ਏਜੰਟ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 13 ਸਤੰਬਰ : – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜੀ.ਐਸ.ਟੀ. ਘੁਟਾਲੇ ਸਬੰਧੀ ਕਰ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਤੇ ਟੈਕਸ ਚੋਰੀ ਕਰਾਉਣ ਵਾਲੇ 6 ਦੋਸ਼ੀ ਏਜੰਟਾਂ/ਵਿਚੋਲੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਸੂਬੇ ਦੇ ਕਰ ਅਧਿਕਾਰੀਆਂ ਨੂੰ ਰਿਸ਼ਵਤ ਦੇ ਕੇ ਬਦਲੇ ਵਿੱਚ ਉਨ੍ਹਾਂ ਨੂੰ ਟੈਕਸ ਤੋਂ ਬਚਣ ਲਈ ਰਸਤਾ ਪ੍ਰਦਾਨ ਕਰ ਰਹੇ ਸਨ ਅਤੇ ਘੱਟ ਜੁਰਮਾਨਾ ਲਗਾ ਕੇ ਕੱਚਾ ਮਾਲ (ਲੋਹੇ ਦਾ ਸਕਰੈਪ) ਅਤੇ ਤਿਆਰ ਸਮਾਨ ਲੈ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੌਰਾਨ ਜੀਐਸਟੀ ਨੂੰ ਖੋਰਾ ਲਾ ਰਹੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੀ.ਐਸ.ਟੀ./ਆਬਕਾਰੀ ਅਤੇ ਕਰ ਅਧਿਕਾਰੀਆਂ ਤੋਂ ਇਲਾਵਾ ਏਜੰਟ/ਵਿਚੋਲੀਏ ਇੱਕ ਦੂਜੇ ਨਾਲ ਮਿਲੀਭੁਗਤ ਕਰਕੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸਨ, ਜਿੰਨਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ, 201 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 7, 7(ਏ) ਤੇ 8 ਤਹਿਤ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1 ਪੰਜਾਬ ਮੁਹਾਲੀ ਵਿਖੇ ਐਫ.ਆਈ.ਆਰ ਨੰਬਰ 8 ਮਿਤੀ 21/08/2020 ਦਰਜ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਦੀ ਆਰਥਿਕ ਅਪਰਾਧ ਸ਼ਾਖਾ ਨੇ ਅੱਜ ਬਲਵਿੰਦਰ ਸਿੰਘ ਉਰਫ ਬਾਬੂ ਰਾਮ, ਸਚਿਨ ਕੁਮਾਰ ਲੁਥਰਾ, ਪਵਨ ਕੁਮਾਰ ਉਰਫ ਕਾਲਾ, ਅਜੈ ਕੁਮਾਰ, ਰਣਧੀਰ ਸਿੰਘ ਅਤੇ ਅਵਤਾਰ ਸਿੰਘ ਨਾਮਕ 6 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਏਜੰਟਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਉਹਨਾਂ ਦੱਸਿਆ ਕਿ ਇਹ ਦੋਸ਼ੀ ਕਰ ਵਿਭਾਗ ਦੇ ਜੀ.ਐਸ.ਟੀ. ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਦੀ ਲੋੜੀਂਦੀ ਰਕਮ ਦਾ ਭੁਗਤਾਨ ਕੀਤੇ ਬਿਨਾਂ ਲੋਹੇ ਦੇ ਸਕਰੈਪ/ਤਿਆਰ ਸਮਾਨ ਲੈ ਜਾਣ ਵਾਲੇ ਵੱਖ-ਵੱਖ ਰਾਜਾਂ ਨਾਲ ਸਬੰਧਤ ਵਾਹਨਾਂ ਨੂੰ ਲੰਘਾਉਣ ਵਾਲੇ ਇਸ ਗਠਜੋੜ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਇਸ ਘੁਟਾਲੇ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਟੈਕਸ ਅਧਿਕਾਰੀਆਂ ਦੀ ਮੱਦਦ ਦੇ ਬਦਲੇ ਇਹ ਏਜੰਟ ਉਹਨਾਂ ਨੂੰ ਭਾਰੀ ਰਿਸ਼ਵਤ ਦੇ ਰਹੇ ਸਨ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਏਜੰਟਾਂ ਦੇ ਹੋਰ ਗਰੁੱਪ ਅਤੇ ਸਬੰਧਤ ਜੀਐਸਟੀ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਨ੍ਹਾਂ ਸਾਰੇ ਗ੍ਰਿਫ਼ਤਾਰ ਏਜੰਟਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...