September 12, 2026, 5:43 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਟੈਕਸ ਚੋਰੀ ਘੁਟਾਲੇ ਦਾ ਦੋਸ਼ੀ ਏਜੰਟ ਸੋਢੀ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਟੈਕਸ ਚੋਰੀ ਘੁਟਾਲੇ ਦਾ ਦੋਸ਼ੀ ਏਜੰਟ ਸੋਢੀ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 3 ਅਗਸਤ : – ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਚਲਾਈ ਮੁਹਿੰਮ ਦੌਰਾਨ ਅਧਿਕਾਰੀਆਂ ਨਾਲ ਮਿਲ ਕੇ ਟੈਕਸ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਵਾਲੇ ਮੁੱਖ ਏਜੰਟ (ਪਾਸਰ) ਰਜਿੰਦਰ ਸਿੰਘ ਸੋਢੀ ਉਰਫ਼ ਲਵਲੀ ਨੂੰ ਅੱਜ ਅੰਬਾਲਾ, ਹਰਿਆਣਾ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਘਰੋਂ ਭਾਰੀ ਨਕਦੀ ਬਰਾਮਦ ਕੀਤੀ ਹੈ। ਉਹ ਸੂਬੇ ਵਿੱਚ ਆਬਕਾਰੀ ਅਤੇ ਕਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜੀਐਸਟੀ ਦੀ ਚੋਰੀ ਰਾਹੀਂ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਲੋੜੀਂਦਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਸਬੰਧੀ ਐਫ.ਆਈ.ਆਰ. ਨੰਬਰ 8 ਮਿਤੀ 21.08.2020 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ, 201 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7(ਏ) ਅਤੇ 8 ਤਹਿਤ ਵਿਜੀਲੈਂਸ ਬਿਉਰੋ ਮੁਹਾਲੀ ਦੇ ਉਡਣ ਦਸਤਾ-1, ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤੀ ਹੋਈ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਵਾਲੇ ਏਜੰਟਾਂ (ਪਾਸਰ) ਨੂੰ ਜੀ.ਐਸ.ਟੀ. ਟੈਕਸ ਤੋਂ ਬਚਣ ਦੇ ਰਾਹ ਦੱਸਣ ਦੇ ਨਾਲ-ਨਾਲ ਕੱਚੇ ਮਾਲ (ਲੋਹੇ ਦਾ ਸਕਰੈਪ) ਅਤੇ ਤਿਆਰ ਮਾਲ ਲੈ ਕੇ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੌਰਾਨ ਜੁਰਮਾਨੇ ਦੀ ਘੱਟ ਰਕਮ ਵਸੂਲ ਕੇ ਸੂਬੇ ਦੇ ਖਜ਼ਾਨੇ ਨੂੰ ਢਾਹ ਲਾਉਣ ਦੇ ਦੋਸ਼ ਹੇਠ ਪੰਜਾਬ ਜੀਐਸਟੀ/ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਏਜੰਟਾਂ/ਵਿਚੋਲਿਆਂ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਬਕਾਰੀ ਤੇ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਏਜੰਟਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਏਜੰਟ/ਵਿਚੋਲੇ ਇਸ ਮੰਤਵ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨਾਵਾਰ ਆਧਾਰ ‘ਤੇ ਮੋਟੀ ਰਿਸ਼ਵਤ ਵੀ ਦਿੰਦੇ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਾਸਰ ਰਜਿੰਦਰ ਸਿੰਘ ਸੋਢੀ ਦੀ ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਦੇ ਘਰ ਦੀ ਤਲਾਸ਼ੀ ਲਈ ਜਿਸ ਦੌਰਾਨ ਵਿਜੀਲੈਂਸ ਦੀ ਟੀਮ ਨੇ ਗਵਾਹਾਂ ਦੀ ਹਾਜ਼ਰੀ ਵਿੱਚ 21,65,241 ਰੁਪਏ ਦੀ ਭਾਰੀ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਅਗਲੇਰੀ ਤਫ਼ਤੀਸ਼ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਉਕਤ ਦੋਸ਼ੀਆਂ ਦਾ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਹੋਰ ਪੁੱਛਗਿੱਛ ਲਈ ਸਮਰੱਥ ਅਦਾਲਤ ਤੋਂ 6 ਦਿਨ ਦਾ ਪੁਲਿਸ ਰਿਮਾਂਡ ਵੀ ਹਾਸਲ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...