October 29, 2026, 2:55 am
----------- Advertisement -----------
HomeNewsLatest Newsਵਿਜੀਲੈਂਸ ਨੇ ਜੇ.ਈ. ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ...

ਵਿਜੀਲੈਂਸ ਨੇ ਜੇ.ਈ. ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਹੰਡੇਸਰਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਦਫਤਰ ਵਿੱਚ ਤਾਇਨਾਤ ਜੇ.ਈ ਮਲਕੀਤ ਸਿੰਘ ਅਤੇ ਪਿੰਡ ਖੇਲਣ ਵਿਖੇ ਬਿਜਲੀ ਦੀ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਉਰਫ਼ ਮਿੰਟੂ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਕੁਸ਼ਲ ਪਾਲ ਵਾਸੀ ਪਿੰਡ ਖੇਲਣ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਆਪਣੇ ਪਿੰਡ ਖੇਲਣ ਵਿੱਚ ਆਟਾ ਚੱਕੀ ਚਲਾ ਰਹੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਪਿਛਲੇ ਦਿਨੀ ਸਵੇਰ ਵੇਲੇ ਜੇ.ਈ. ਉਸ ਦੀ ਆਟਾ ਚੱਕੀ ‘ਤੇ ਆਇਆ ਅਤੇ ਉਸ ਨੇ ਬਿਜਲੀ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ ਤਿੰਨ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਸਹਿ-ਦੋਸ਼ੀ ਦੁਕਾਨ ਮਾਲਕ ਮਿੰਟੂ ਰਾਹੀਂ ਮੁਲਜ਼ਮ ਨੂੰ ਦੋ ਲੱਖ ਰੁਪਏ ਬਤੌਰ ਰਿਸ਼ਵਤ ਦੇ ਚੁੱਕਾ ਹੈ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਏਆਈਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਹੇਠ ਡੀਐਸਪੀ ਅਜੇ ਕੁਮਾਰ ਦੀ ਅਗਵਾਈ ਵਿੱਚ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇਈ ਨੂੰ ਪ੍ਰਾਈਵੇਟ ਵਿਅਕਤੀ ਸਮੇਤ ਮੌਕੇ ’ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੀਆਂ ਵੱਖ ਵੱਖ ਧਾਰਾਵਾਂ ਹੇਠ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...