February 6, 2025, 5:44 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼.ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ...

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼.ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 20 ਮਾਰਚ: (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਾਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ ‘ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲ਼ੋਂ ਦੋ ਖਾਲੀ ਚੈੱਕ ਵੀ ਬਰਾਮਦ ਕਰ ਲਏ ਜੋ ਉਸਨੇ ਸ਼ਿਕਾਇਤਕਰਤਾ ਤੋਂ ਲਏ ਸਨ। ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।  ਉਸਨੂੰ  ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀਆਂ ਨੂੰ ਅਮਰੀਕਾ ਤੋਂ ਬੇੜੀਆਂ ਪਾਕੇ ਭੇਜਣ ਤੇ ਕਿਉਂ ਚੁੱਪ ਸਰਕਾਰ?, ਸਾਡੇ ਦੇਸ਼ ਦੇ ਨਾਗਰਿਕ ਸਨ ਕੋਈ ਅੱਤਵਾਦੀ ਨਹੀਂ !

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ 5 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਸਨ ਤੇ...

ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ...

ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ...

ਦਾਦੇ ਨਾਲ ਮੋਟਰਸਾਈਕਲ ਤੇ ਜਾ ਰਹੀ ਪੋਤੀ ਆਈ ਡੋਰ ਦੀ ਲਪੇਟ ਚ, ਹੋਈ ਦਰਦਨਾਕ ਮੌ+ਤ

ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ...

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8...

41 ਲੱਖ ਦਾ ਕਰਜ਼ਾ ਚੁੱਕ ਗਿਆ ਸੀ ਵਿਦੇਸ਼, ਅਮਰੀਕਾ ਨੇ ਕੀਤਾ ਡੀਪੋਰਟ

ਲਾਲੜੂ ਦੇ  ਨੇੜੇ ਪਿੰਡ ਜੜੌਤ ਦਾ 22 ਸਾਲਾ ਨੌਜਵਾਨ ਪ੍ਰਦੀਪ ਵੀ ਉਨ੍ਹਾਂ ਭਾਰਤੀਆਂ ’ਚ...

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ...

ਪਤੀ ਦੀ ਵੇਚੀ ਕਿਡਨੀ, ਪੈਸੇ ਮਿਲਦੇ ਹੀ ਫੇਸਬੁੱਕ ਪ੍ਰੇਮੀ ਨਾਲ ਭੱਜੀ ਪਤਨੀ

ਪਤਨੀ ਤੇ ਪਤੀ ਦਾ ਰਿਸ਼ਤਾ ਵਿਸ਼ਵਾਸ ਤੇ ਜੁੜਿਆ ਹੁੰਦਾ ਹੈ ਤੇ ਜਦੋਂ ਬੱਚਾ ਹੋ...