August 4, 2026, 12:43 pm
----------- Advertisement -----------
HomeNewsLatest Newsਮੋਹਾਲੀ ਫੇਜ 1 ਤੋਂ 11 ਤੱਕ ਪਾਈ ਗਈ ਸੀਵਰ ਲਾਈਨ ’ਚ ਡੇਢ...

ਮੋਹਾਲੀ ਫੇਜ 1 ਤੋਂ 11 ਤੱਕ ਪਾਈ ਗਈ ਸੀਵਰ ਲਾਈਨ ’ਚ ਡੇਢ ਕਰੋੜ ਦੇ ਘਪਲੇ ਦੀ ਹੋਵੇ ਵਿਜੀਲੈਂਸ ਜਾਂਚ : ਕੁਲਵੰਤ ਸਿੰਘ

Published on

----------- Advertisement -----------

ਮੋਹਾਲੀ, 27 ਜੂਨ : – ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੀ ਸੀਵਰੇਜ ਲਾਈਨ ਨੂੰ ਨਵਿਆਉਣ ਅਤੇ ਪੁਨਰਗਠਿਤ ਕਰਨ ਦੇ ਪ੍ਰੋਜੈਕਟ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਲੱਖਾਂ ਰੁਪਏ ਦੇ ਕੀਤੇ ਘਪਲੇ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ। ਪਿਛਲੀ 17 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੀ ਇਕ ਚਿੱਠੀ ਵਿੱਚ ਕੁਲਵੰਤ ਸਿੰਘ ਨੇ ਕਿਹਾ ਕਿ ਅਧਿਕਾਰੀਆਂ ਨੇ ਬਿਨਾਂ ਕਿਸੇ ਕਾਰਨ ਦੇ 975.42 ਲੱਖ ਰੁਪਏ ’ਚ ਪਾਸ ਹੋਏ ਪ੍ਰੋਜੈਕਟ ਵਿੱਚ ਲਗਭਗ ਡੇਢ ਕਰੋੜ ਦਾ ਵਾਧਾ ਕਰਕੇ ਸਰਕਾਰ ਖਜ਼ਾਨੇ ਉਤੇ ਵਾਧੂ ਬੋਝ ਪਾਇਆ ਹੈ, ਜਦੋਂ ਕਿ ਪਹਿਲਾਂ ਹੀ ਅਲਾਟ ਹੋ ਚੁੱਕੇ ਇਸ ਪ੍ਰੋਜੈਕਟ ਦੇ ਟੈਂਡਰਾਂ ’ਚ ਵਾਧਾ ਕਰਨ ਦਾ ਕੋਈ ਕਾਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਡੀ ਪੀ ਆਰ (Detailed project report) ਵਿੱਚ ਹਰ ਉਹ ਕੰਮ ਸ਼ਾਮਲ ਸੀ ਜਿਸ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨੇ ਮਨਘੜਤ ਤੇ ਬੇਲੌੜੇ ਬਹਾਨਿਆਂ ਨਾਲ 1.5 ਕਰੋੜ ਤੱਕ ਵਧਾ ਲਿਆ। ਉਨ੍ਹਾਂ ਕਿਹਾ ਕਿ ਜਦੋਂ ਕੰਮ ਦਾ ਖੇਤਰ ਓਨਾ ਹੀ ਹੈ, ਤਾਂ ਬਜਟ ’ਚ ਵਾਧਾ ਕਿਉਂ ਕੀਤਾ ਗਿਆ ?
ਉਨ੍ਹਾਂ ਕਿਹਾ ਕਿ ਇਸ ਵਿੱਚ ਅਧਿਕਾਰੀਆਂ ਦੀ ਬਦਨੀਤ ਹੀ ਕੰਮ ਕਰਦੀ ਸੀ। ਉਨ੍ਹਾਂ ਦੱਸਿਆ ਕਿ 48 ਇੰਚ ਦੇ ਮੂੰਹ ਵਾਲੀ ਇਹ ਸੀਵਰਲਾਈਨ ਮੁਢਲੇ ਰੂਪ ’ਚ ਇਸਦਾ ਪ੍ਰੋਜੈਕਟ 975.42 ਲੱਖ ਦਾ ਪਾਸ ਕੀਤਾ ਗਿਆ ਸੀ, ਪਰ ਬਾਅਦ ਵਿੱਚ ਮੇਅਰ ਜੀਤੀ ਸਿੱਧੂ ਦੇ ਕਾਰਜਕਾਲ ਵਿੱਚ ਇਸ ਪ੍ਰੋਜੈਕਟ ਦਾ ਪੈਸਾ ਵਧਾਉਣ ਲਈ ਫੇਜ 3ਬੀ2 ਤੇ ਫੇਜ 5 ਦੀ ਮਿੱਟੀ ਦੀ ਕਿਸਮ,ਇਸ ਦੇ ਰਾਹ ’ਚ ਪੈਂਦੇ ਬਹੁਤ ਸਾਰੇ ਚੌਰਾਹੇ ਤੇ ਇੰਟਰ ਸੈਕਸ਼ਨਾਂ ਕਾਰਨ ਪਹਿਲਾਂ ਇਸ ਬਜਟ ਨੂੰ 945.42 ਲੱਖ ਤੋਂ 1110.48 ਲੱਖ ਕੀਤਾ ਗਿਆ ਅਤੇ ਫਿਰ ਸੀਵਰਲਾਈਨ ਦੀ ਖੁਦਾਈ ਦੇ ਖੇਤਰ ’ਚ ਵਾਧਾ ਕਰਨ ਦੇ ਨਾਂ ’ਤੇ 19 ਲੱਖ ਰੁਪਿਆ ਹੋਰ ਇਸ ਮਿੱਟੀ ਨੂੰ ਚੁੱਕਣ ਦਾ ਵੀ ਪਾਇਆ ਗਿਆ ਜੋ ਕੁਲ 1.5 ਕਰੋੜ ਦੇ ਕਰੀਬ ਬਣ ਗਿਆ ।ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਕਿਹਾ ਕਿ ਜਿਸ ਕੰਮ ਦਾ ਖੇਤਰ ਉਹੀ ਹੈ ਤਾਂ ਉਸਦੇ ਬਜਟ ’ਚ ਮੁੜ ਵਾਧਾ ਕਰਨ ਦਾ ਕੋਈ ਕਾਰਨ ਨਹੀਂ ਹੈ, ਬਲਕਿ ਇਹ ਵਾਧਾ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਲਈ ਹੀ ਕੀਤਾ ਗਿਆ।
ਵਿਧਾਇਕ ਨੇ ਅੱਗੇ ਲਿਖਿਆ ਹੈ ਕਿ ਇਸ ਨਵੀਂ ਸੀਵਰ ਲਾਈਨ ਪਾਉਣ ਦਾ ਉਦੇਸ਼ 3ਬੀ2, 5 ਤੇ 7 ਫੇਜ ਦੇ ਗੰਦੇ ਪਾਣੀ ਨੂੰ ਇਸ ਲਾਈਨ ਵਿੱਚ ਪਾਉਣਾ ਸੀ ਜੋ ਅੱਜ ਤੱਕ ਵੀ ਲਖਨੌਰ ਚੋਅ ਵਿਚ ਪੈ ਰਿਹਾ ਹੈ।
ਉਨ੍ਹਾਂ ਅੱਗੇ ਲਿਖਿਆ ਹੈ ਕਿ ਉਪਰਲੇ ਸਾਰੇ ਤੱਥ ਇਹ ਦਿਖਾ ਰਹੇ ਹਨ ਕਿ ਇਸ ਪ੍ਰੋਜੈਕਟ ਨਾਲ ਜੁੜੇ ਸਰਕਾਰੀ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਹੀ ਸਰਕਾਰੀ ਖਜ਼ਾਨੇ ’ਚੋਂ ਵਾਧੂ ਫੰਡਾਂ ਦਾ ਨੁਕਸਾਨ ਝੱਲਣਾ ਪਿਆ ਹੈ ਜਿਸ ਦੀ ਵਿਜੀਲੈਂਸ ਜਾਂਚ ਕੀਤੀ ਜਾਣੀ ਜ਼ਰੂਰੀ ਹੈ, ਤਾਂ ਕਿ ਪ੍ਰੋਜੈਕਟ ਵਿਚ ਬੇਲੋੜਾ ਵਾਧਾ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤਹਿ ਕੀਤੀ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਦੀ ਜਾਂਚ ਜਲਦੀ ਤੋਂ ਜਲਦੀ ਕਰਵਾ ਕੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਵਰਨਣਯੋਗ ਹੈ ਕਿ ਇਹ ਪ੍ਰੋਜੈਕਟ ਇਸ ਵਾਧੇ ਕਾਰਨ ਹੀ ਬੇਲੋੜਾ ਲਮਕਦਾ ਆ ਰਿਹਾ ਹੈ ਤੇ ਇਸ ਦੇ ਲਮਕਣ ਕਾਰਨ ਮੋਹਾਲੀ ਦੇ ਲੋਕ ਆਵਾਜਾਈ ,ਧੂੜ ਤੇ ਬਰਸਾਤਾਂ ’ਚ ਡੈਂਗੂ ਦੇ ਪ੍ਰਕੋਪ ਦਾ ਵੀ ਸ਼ਿਕਾਰ ਹੁੰਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...