September 27, 2026, 12:17 pm
----------- Advertisement -----------
HomeNewsLatest Newsਫਰੀਦਕੋਟ ਜ਼ਿਲ੍ਹੇ ਚ ਢੋਆ-ਢੁਆਈ ਦੇ ਟੈਂਡਰ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ 'ਤੇ...

ਫਰੀਦਕੋਟ ਜ਼ਿਲ੍ਹੇ ਚ ਢੋਆ-ਢੁਆਈ ਦੇ ਟੈਂਡਰ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਅਲਾਟ ਕਰਨ ਸਬੰਧੀ ਵਿਜੀਲੈਂਸ ਵੱਲੋਂ ਪੰਜ ਠੇਕੇਦਾਰਾਂ ਖਿਲਾਫ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 16 ਸਤੰਬਰ : – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਨ ਫਰੀਦਕੋਟ ਜ਼ਿਲ੍ਹੇ ਵਿੱਚ ਜੈਤੋ ਅਤੇ ਕੋਟਕਪੂਰਾ ਦੀਆਂ ਅਨਾਜ ਮੰਡੀਆਂ ਲਈ ਢੋਆ-ਢੁਆਈ (ਟਰਾਂਸਪੋਰਟੇਸ਼ਨ) ਟੈਂਡਰ ਮਨਜ਼ੂਰ ਕਰਨ ਅਤੇ ਇਸ ਅਮਲ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਉਕਤ ਦੋਹਾਂ ਮੰਡੀਆਂ ਦੇ ਪੰਜ ਠੇਕੇਦਾਰਾਂ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸਬੰਧਤ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤ ਨੰਬਰ 51/2022 ਫਰੀਦਕੋਟ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਉਪਰੰਤ ਰਿਸ਼ੂ ਮਿੱਤਲ ਠੇਕੇਦਾਰ, ਪਵਨ ਕੁਮਾਰ ਠੇਕੇਦਾਰ, ਵਿਸ਼ੂ ਮਿੱਤਲ ਠੇਕੇਦਾਰ ਅਤੇ ਪ੍ਰੇਮ ਚੰਦ ਠੇਕੇਦਾਰ, ਯੋਗੇਸ਼ ਗੁਪਤਾ ਠੇਕੇਦਾਰ, ਖਿਲਾਫ ਮੁਕੱਦਮਾ ਨੰਬਰ 20 ਮਿਤੀ 15.09.2022 ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਆਈ.ਪੀ.ਸੀ. ਅਤੇ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਿਖੇ ਦਰਜ ਕਰਕੇ ਬਾਕੀ ਦੋਸ਼ੀਆਂ ਅਤੇ ਹੋਰ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਵਿਚਾਰੀ ਜਾਵੇਗੀ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਠੇਕੇਦਾਰਾਂ ਵੱਲੋਂ ਸਾਲ 2019-20 ਵਿੱਚ ਭਰੇ ਗਏ ਟੈਂਡਰਾਂ ਨਾਲ ਨੱਥੀ ਕੀਤੀਆਂ ਟਰੱਕਾਂ ਦੀਆਂ ਸੂਚੀਆਂ ਵਿੱਚ ਗਲਤ ਰਜਿਸ਼ਟਰੇਸ਼ਨ ਨੰਬਰ ਦਿੱਤੇ ਗਏ ਸਨ ਜੋ ਕਿ ਸਾਲ 2019-20 ਦੀ ਟੈਂਡਰ ਪਾਲਿਸੀ ਦੀ ਕਲਾਜ-5 ਦੇ ਸਬ-ਪੈਰ੍ਹਾ ਦੇ ਨੋਟ 5 ਦੀ ਉਲੰਘਣਾ ਹੈ। ਇਨ੍ਹਾਂ ਸਾਹਮਣੇ ਆਏ ਤੱਥਾਂ ਮੁਤਾਬਿਕ ਵਿਭਾਗ ਦੀ ਜਿਲ੍ਹਾ ਟੈਂਡਰ ਕਮੇਟੀ ਵੱਲੋਂ ਸਬੰਧਿਤ ਠੇਕੇਦਾਰਾਂ ਦੀ ਤਕਨੀਕੀ ਬੋਲੀ ਹੀ ਖਾਰਜ ਕਰਨੀ ਬਣਦੀ ਸੀ ਜੋ ਕਿ ਨਹੀਂ ਕੀਤੀ ਗਈ ਜਿਸ ਤੋਂ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੇ ਠੇਕੇਦਾਰਾਂ ਆਪਸੀ ਮਿਲੀਭੁਗਤ ਜਾਹਰ ਹੁੰਦੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਠੇਕੇਦਾਰਾਂ ਵੱਲੋਂ ਜੋ ਅਨਾਜ ਦੀ ਢੋਆ-ਢੁਆਈ ਸਮੇਂ ਖਰੀਦ ਏਜੰਸੀਆਂ ਵੱਲੋਂ ਕੱਟੇ ਗਏ ਗੇਟ ਪਾਸਾਂ ਵਿੱਚ ਵੀ ਦਰਜ ਕਈ ਵਹੀਕਲਾਂ ਦੇ ਰਜਿਸ਼ਟਰੇਸ਼ਨ ਨੰਬਰ ਮੋਟਰ ਸਾਈਕਲਾਂ/ਮਿੰਨੀ ਬੱਸਾਂ ਦੇ ਹਨ ਅਤੇ ਇਹਨਾਂ ਵਹੀਕਲਾਂ ਉਤੇ ਜਿਣਸ ਦੀ ਢੋਆ-ਢੁਆਈ ਨਹੀਂ ਕੀਤੀ ਜਾ ਸਕਦੀ। ਪੜਤਾਲ ਦੌਰਾਨ ਇੰਨਾਂ ਗੇਟ ਪਾਸਾਂ ਵਿੱਚ ਉਕਤ ਵਹੀਕਲਾਂ ਦੇ ਰਜਿਸ਼ਟਰੇਸ਼ਨ ਨੰਬਰਾਂ ਦੇ ਨਾਲ-ਨਾਲ ਜਿਣਸ ਦੀ ਮਿਕਦਾਰ ਦਾ ਦਿੱਤਾ ਵੇਰਵਾ ਵੀ ਪਹਿਲੀ ਨਜਰੇ ਫਰਜੀ ਰਿਪੋਟਿੰਗ ਦਾ ਮਾਮਲਾ ਦਿਖਾਈ ਦਿੰਦਾ ਹੈ ਅਤੇ ਇਨਾਂ ਗੇਟ ਪਾਸਾਂ ਵਿੱਚ ਦਰਸਾਈ ਜਿਣਸ ਦੇ ਗਬਨ ਦਾ ਮਾਮਲਾ ਵੀ ਉਜਾਗਰ ਹੁੰਦਾ ਹੈ।
ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਨਾਂ ਗੇਟ ਪਾਸਾਂ ਨੂੰ ਬਿਨ੍ਹਾ ਵੈਰੀਫਾਈ ਕੀਤਿਆਂ ਠੇਕੇਦਾਰਾਂ ਨੂੰ ਅਦਾਇਗੀ ਕੀਤੀ ਗਈ ਹੈ। ਇਸ ਸਬੰਧੀ ਜਾਅਲੀ ਦਸਤਾਵੇਜਾਂ ਦੇ ਆਧਾਰ ਉਤੇ ਜਿਣਸ ਦੀ ਢੋਆ-ਢੁਆਈ ਦਿਖਾਈ ਗਈ ਹੈ। ਇਸ ਤਰ੍ਹਾਂ ਉਕਤ ਠੇਕੇਦਾਰਾਂ ਤੋਂ ਇਲਾਵਾ ਮਹਿਕਮਾ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਫ਼ਰੀਦਕੋਟ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਮੰਡੀਆਂ ਵਿੱਚ ਢੋਆ-ਢੁਆਈ ਲਈ ਹੋਏ ਲੇਬਰ ਕਾਰਟੇਜ਼ ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ ਘਪਲੇਬਾਜੀ ਕੀਤੀ ਗਈ ਹੈ ਜਿਸ ਕਰਕੇ ਉਕਤ ਠੇਕੇਦਾਰਾਂ ਖਿਲਾਫ ਮੁਕੱਦਮਾ ਦਰਜ ਕਰਕੇ ਬਾਕੀ ਦੋਸ਼ੀਆਂ ਅਤੇ ਹੋਰ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਤਫਤੀਸ਼ ਦੌਰਾਨ ਵਿਚਾਰੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...