November 18, 2026, 1:53 pm
----------- Advertisement -----------
HomeNewsLatest Newsਧਰਮਸੋਤ ਮਾਮਲੇ ‘ਚ 15 ਪੱਤਰਕਾਰਾਂ ਦੀ ਸੂਚੀ ਵਿਜੀਲੈਂਸ ਨੇ ਮੁੱਖ ਮੰਤਰੀ ਨੂੰ...

ਧਰਮਸੋਤ ਮਾਮਲੇ ‘ਚ 15 ਪੱਤਰਕਾਰਾਂ ਦੀ ਸੂਚੀ ਵਿਜੀਲੈਂਸ ਨੇ ਮੁੱਖ ਮੰਤਰੀ ਨੂੰ ਭੇਜੀ; ਜਾਂਚ ਆਦੇਸ਼ ਜਾਰੀ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2 ਜੂਨ ਨੂੰ ਰਿਸ਼ਵਤਖੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਮੋਹਾਲੀ ਦੇ ਡੀਐਫਓ ਗੁਰਮਨ ਸਿੰਘ ਤੋਂ ਪੁੱਛਗਿੱਛ ਨੇ ਜੰਗਲਾਤ ਵਿਭਾਗ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੀਆਂ ਪਰਤਾਂ ਦਾ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ-ਮੰਤਰੀਆਂ ਤੋਂ ਇਲਾਵਾ ਅਖਬਾਰਾਂ ਅਤੇ ਟੀ.ਵੀ.ਚੈਨਲਾਂ ਦੇ 15 ਪੱਤਰਕਾਰਾਂ ਦੇ ਨਾਂ ਵੀ ਸਾਹਮਣੇ ਆਏ ਹਨ, ਜਿਨ੍ਹਾਂ ਨੇ ਜੰਗਲਾਤ ਦੀ ਜ਼ਮੀਨ ਨੂੰ ਗੈਰ-ਕਾਨੂੰਨੀ ਢੰਗ ਨਾਲ ਖਰੀਦ ਕੇ ਉਥੇ ਦਰੱਖਤਾਂ ਦੀ ਨਜਾਇਜ਼ ਕਟਾਈ ਕੀਤੀ ਅਤੇ ਕਰੋੜਾਂ ਰੁਪਏ ਕਮਾਏ।
ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਮੁਲਜ਼ਮਾਂ ਦੀ ਸੂਚੀ ਉਨ੍ਹਾਂ ਦੇ ਕਾਰਨਾਮੇ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ, ਜਿਸ ‘ਤੇ ਮੁੱਖ ਮੰਤਰੀ ਨਿਵਾਸ ‘ਤੇ ਚਰਚਾ ਤੋਂ ਬਾਅਦ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਸਟਿੰਗ ਆਪ੍ਰੇਸ਼ਨ ਦੇ ਆਧਾਰ ‘ਤੇ ਡੀਐਫਓ ਗੁਰਮਨ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਸੀ। ਵਿਜੀਲੈਂਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਵੇਲੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਫਿਰ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਦੇ ਇਸ਼ਾਰੇ ’ਤੇ ਵਿਭਾਗ ਵਿੱਚ ਭਾਰੀ ਭ੍ਰਿਸ਼ਟਾਚਾਰ ਹੋਇਆ ਸੀ। ਜੰਗਲਾਤ ਮਹਿਕਮੇ ਦੀਆਂ ਜ਼ਮੀਨਾਂ ਚਹੇਤਿਆਂ ਨੂੰ ਮਹਿੰਗੇ ਭਾਅ ‘ਤੇ ਫਾਰਮ ਹਾਊਸ ਬਣਾਉਣ ਲਈ ਦਿੱਤੀਆਂ ਗਈਆਂ ਅਤੇ ਜਿਨ੍ਹਾਂ ਨੂੰ ਇਹ ਜ਼ਮੀਨ ਮਿਲੀ, ਉਨ੍ਹਾਂ ਨੇ ਖੈਰ ਸਮੇਤ ਹੋਰ ਕੀਮਤੀ ਦਰੱਖਤ ਵੱਢ ਕੇ ਉਥੇ ਵੇਚ ਦਿੱਤੇ।
ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਨੂੰ 8 ਜੂਨ ਨੂੰ ਅਮਲੋਹ ਤੋਂ ਗ੍ਰਿਫਤਾਰ ਕੀਤਾ ਸੀ, ਜਦਕਿ ਸੰਗਤ ਸਿੰਘ ਗਿਲਜੀਆਂ ਐਫਆਈਆਰ ਵਿੱਚ ਨਾਮ ਆਉਣ ਤੋਂ ਬਾਅਦ ਫਰਾਰ ਹੈ। ਡੀਐਫਓ ਦੀ ਪੁੱਛਗਿੱਛ ਵਿੱਚ 15 ਪੱਤਰਕਾਰਾਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਕਰੌਰਾਂ, ਮਿਰਜ਼ਾਪੁਰ ਅਤੇ ਸਿਸਵਾਂ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਵੰਡੀ ਗਈ ਸੀ ਅਤੇ ਉਨ੍ਹਾਂ ਨੇ ਇਸ ਜ਼ਮੀਨ ’ਤੇ ਦਰੱਖਤ ਕੱਟ ਕੇ ਵੇਚ ਦਿੱਤੇ ਸਨ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਇਨ੍ਹਾਂ ਸਾਰੇ ਪੱਤਰਕਾਰਾਂ ਖ਼ਿਲਾਫ਼ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਖ਼ਿਲਾਫ਼ ਹੁਣ ਤੱਕ ਮਿਲੇ ਸਬੂਤਾਂ ਦੇ ਆਧਾਰ ’ਤੇ ਵਿਜੀਲੈਂਸ ਨੇ ਮੁੱਖ ਮੰਤਰੀ ਤੋਂ ਅਗਲੀ ਕਾਰਵਾਈ ਕਰਨ ਦੀ ਇਜਾਜ਼ਤ ਮੰਗੀ ਹੈ। ਮੁੱਖ ਮੰਤਰੀ ਨੇ ਸਾਰੇ ਦੋਸ਼ੀਆਂ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੋਂ ਮਿਲੇ ਸੰਕੇਤਾਂ ਅਨੁਸਾਰ ਬਿਊਰੋ ਅਗਲੇ ਹਫਤੇ ਵੱਡੀ ਕਾਰਵਾਈ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...