October 10, 2026, 5:03 am
----------- Advertisement -----------
HomeNewsLatest Newsਪੰਜਾਬ ਵਿਚ ਪਿੰਡਾਂ ਦੇ ਕੰਮ ਹੁਣ ਯੋਜਨਾਬੱਧ ਤਰੀਕੇ ਨਾਲ ਕਰਵਾਏ ਜਾਣਗੇ -...

ਪੰਜਾਬ ਵਿਚ ਪਿੰਡਾਂ ਦੇ ਕੰਮ ਹੁਣ ਯੋਜਨਾਬੱਧ ਤਰੀਕੇ ਨਾਲ ਕਰਵਾਏ ਜਾਣਗੇ – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਪੰਜਾਬ ਨੂੰ ਕਰਪੱਸ਼ਨ ਮੁਕਤ ਕਰ ਕੇ ਫਿਰ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਦੇ ਵਿਕਾਸ ਲਈ ਫਿਰੋਜ਼ੁਪਰ ਡਵੀਜਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ : – ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ (ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਤੇ ਡੇਅਰੀ ਵਿਕਾਸ) ਵੱਲੋਂ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਫਿਰੋਜ਼ਪੁਰ ਡਿਵੀਜ਼ਨ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਨੇ ਬੜਾ ਭਰੋਸਾ ਦੇ ਕੇ ਆਮ ਆਦਮੀ ਸਰਕਾਰ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਈਆਂ ਹਨ ਅਤੇ ਹੁਣ ਸਾਡੀ ਜਿੰਮੇਵਾਰੀ ਹੈ ਕਿ ਜੋ ਵੀ ਸਾਡੇ ਵੱਲੋਂ ਵਾਅਦੇ ਜਾਂ ਗਰੰਟੀਆਂ ਦਿੱਤੀਆਂ ਗਈਆਂ ਸਨ ਉਸ ਨੂੰ ਪੂਰਾ ਕਰਨਾ ਹੈ, ਇਸ ਲਈ ਸਾਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਸਮੇਂ ਵਿਚ ਜੋ ਵੀ ਕੰਮ ਕਰਵਾਏ ਗਏ ਹਨ ਉਹ ਬਿਲਕੁਲ ਵੀ ਯੋਜਨਾਬੱਧ ਤਰੀਕੇ ਨਾਲ ਨਹੀਂ ਕਰਵਾਏ ਗਏ ਹਨ, ਪਰ ਹੁਣ ਹਰ ਕੰਮ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਜਾਵੇਗਾ ਤਾਂ ਜੋ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦਾ ਪੰਜਾਬ ਨੂੰ ਰੰਗਲਾ ਬਣਾਉਣ ਦਾ ਜੋ ਸੁਪਨਾ ਹੈ ਉਸ ਨੂੰ ਵੀ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪਹਿਲਾਂ ਜੋ ਵੀ ਵਿਕਾਸ ਦੇ ਕੰਮ ਜਿਵੇ ਕਿ ਗਲੀਆਂ, ਨਾਲੀਆਂ ਆਦਿ ਹੁੰਦੇ ਸਨ ਉਹ ਬਹੁਤ ਹੀ ਜਲਦੀ ਨਾਲ ਟੁੱਟ ਜਾਂਦੇ ਜਾ ਖਰਾਬ ਹੋ ਜਾਂਦੇ ਸਨ ਕਿਊਂਕਿ ਉਹ ਬਿਨਾਂ ਕਿਸੇ ਯੋਜਨਾ ਜਾਂ ਬਿਨਾਂ ਕੋਈ ਲੈਵਲ ਕਰ ਕੇ ਕੀਤੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਜੋ ਵੀ ਕੰਮ ਕਰਵਾਇਆ ਜਾਵੇਗਾ ਉਹ ਪੂਰਾ ਤਸਲੀਬਖਸ਼ ਹੋਵੇਗਾ ਅਤੇ ਇਸ ਕੰਮ ਵਿਚ ਜੇਕਰ ਕੋਈ ਅਧਿਕਾਰੀ ਕਰਮਚਾਰੀ ਕੋਈ ਅਣਗਿਹਲੀ ਕਰੇਗਾ ਜਾਂ ਕਰੱਪਸ਼ਨ ਕਰੇਗਾ ਤਾਂ ਉਸ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਕਰਪਸ਼ਨ ਮੁਕਤ ਪੰਜਾਬ ਬਣਾਉਣਾ ਹੈ ਇਸ ਲਈ ਜੇਕਰ ਕੋਈ ਵੀ ਰਿਸ਼ਵਤਖੋਰੀ ਕਰਦਾ ਹੈ ਤਾਂ ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਵਿਚ ਜੋ ਵੀ ਵਿਕਾਸ ਦੇ ਕੰਮ ਹੋਣਗੇ ਉਸ ਵਿਚ ਕਿਸੇ ਦੀ ਕੋਈ ਵੀ ਹਿੱਸੇਦਾਰੀ ਨਹੀਂ ਹੋਵੇਗੀ ਤੇ 100 ਫੀਸਦੀ ਵਧੀਆ ਕੰਮ ਕੀਤਾ ਜਾਵੇਗਾ ਜਿਸ ਨੂੰ ਅੱਗਲੇ ਕਈ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡਾਂ ਵਿਚ ਗ੍ਰਾਮ ਸਭਾ ਵੀ ਬਣਾਈਆਂ ਜਾਣਗੀਆਂ ਤਾਂ ਜੋ ਪਿੰਡਾਂ ਦੇ ਵਿਕਾਸ ਲਈ ਪਿੰਡ ਪੱਧਰ ਤੇ ਹੀ ਸਾਰੇ ਫੈਂਸਲੇ ਲਏ ਜਾ ਸਕਣ। ਉਨ੍ਹਾਂ ਕਿਹਾ ਕਿ ਐਨਆਰਆਈਜ ਨੂੰ ਪਿੰਡਾਂ ਦੇ ਵਿਕਾਸ ਦੇ ਕੰਮਾਂ ਨਾਲ ਜੋੜਿਆ ਜਾਵੇਗਾ ਜਿਸ ਲਈ ਹਰ ਪਿੰਡ ਦੇ ਐਨਆਰਆਈਜ ਦਾ ਡਾਟਾ ਤਿਆਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਪਿੰਡਾਂ ਦਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤੀ ਐਕਟ ਨੂੰ ਪੰਜਾਬੀ ਵਿਚ ਕਰ ਵਾ ਕੇ ਪਿੰਡਾਂ ਵਿਚ ਸਰਪੰਚਾ ਨੂੰ ਦਿੱਤਾ ਜਾਵੇਗਾ ਅਤੇ ਕੋਈ ਵੀ ਕਾਰਵਾਈ ਐਕਟ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਕਰਪੱਸ਼ਨ ਦੇ ਮਾਮਲੇ ਵਿਚ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜ਼ਰਾਲ, ਡੀਡੀਪੀਓ ਹਰਜਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...