October 17, 2026, 4:21 am
----------- Advertisement -----------
HomeNewsLatest Newsਲਖੀਮਪੁਰ ਹਿੰਸਾ ਦੇ ਦੋਸ਼ੀ ਨੂੰ ਜੇਲ 'ਚ VIP ਟਰੀਟਮੈਂਟ: ਜੇਲ 'ਚ 4...

ਲਖੀਮਪੁਰ ਹਿੰਸਾ ਦੇ ਦੋਸ਼ੀ ਨੂੰ ਜੇਲ ‘ਚ VIP ਟਰੀਟਮੈਂਟ: ਜੇਲ ‘ਚ 4 ਕੂਲਰ, ਘਰ ਦਾ ਖਾਣਾ; 40 ਸਪੈਸ਼ਲ ਪਾਨ ਵੀ

Published on

----------- Advertisement -----------

ਲਖੀਮਪੁਰ ਹਿੰਸਾ ਦਾ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁੱਤਰ ਆਸ਼ੀਸ਼ ਮਿਸ਼ਰਾ 24 ਅਪ੍ਰੈਲ ਤੋਂ ਜੇਲ੍ਹ ਵਿੱਚ ਹੈ। ਖਾਸ ਗੱਲ ਇਹ ਹੈ ਕਿ ਲਖੀਮਪੁਰ ਜੇਲ ‘ਚ ਆਸ਼ੀਸ਼ ਨੂੰ ਵੀਆਈਪੀ ਟ੍ਰੀਟਮੈਂਟ ਮਿਲ ਰਿਹਾ ਹੈ। ਖਾਣ-ਪੀਣ ਤੋਂ ਲੈ ਕੇ ਉਨ੍ਹਾਂ ਦੇ ਠਹਿਰਨ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਜੇਲ੍ਹ ਪ੍ਰਸ਼ਾਸਨ ਦੇ ਸੂਤਰਾਂ ਅਨੁਸਾਰ ਆਸ਼ੀਸ਼ ਨੂੰ ਸੁਰੱਖਿਆ ਲਈ ਬੈਰਕ ਨੰਬਰ 20 ਵਿੱਚ ਰੱਖਿਆ ਗਿਆ ਹੈ। 24 ਅਪਰੈਲ ਤੋਂ ਪਹਿਲਾਂ ਬੈਰਕਾਂ ਵਿੱਚ ਨਵੇਂ ਗੱਦੇ ਅਤੇ ਚਾਦਰਾਂ ਦਾ ਪ੍ਰਬੰਧ ਕੀਤਾ ਗਿਆ ਸੀ, ਤਾਂ ਜੋ ਉਸ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਆਸ਼ੀਸ਼ ਮਿਸ਼ਰਾ ਨੂੰ ਬਾਕੀ ਕੈਦੀਆਂ ਤੋਂ ਵੱਖ ਰੱਖਿਆ ਗਿਆ ਹੈ। ਜੇਲ੍ਹ ਅੰਦਰ ਉਸ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਜੇਲ੍ਹ ਪ੍ਰਸ਼ਾਸਨ ਦੇ ਸੂਤਰਾਂ ਅਨੁਸਾਰ ਆਸ਼ੀਸ਼ ਨੂੰ ਸੁਰੱਖਿਆ ਲਈ ਬੈਰਕ ਨੰਬਰ 20 ਵਿੱਚ ਰੱਖਿਆ ਗਿਆ ਹੈ। 24 ਅਪਰੈਲ ਤੋਂ ਪਹਿਲਾਂ ਬੈਰਕਾਂ ਵਿੱਚ ਨਵੇਂ ਗੱਦੇ ਅਤੇ ਚਾਦਰਾਂ ਦਾ ਪ੍ਰਬੰਧ ਕੀਤਾ ਗਿਆ ਸੀ, ਤਾਂ ਜੋ ਉਸ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਆਸ਼ੀਸ਼ ਮਿਸ਼ਰਾ ਨੂੰ ਬਾਕੀ ਕੈਦੀਆਂ ਤੋਂ ਵੱਖ ਰੱਖਿਆ ਗਿਆ ਹੈ। ਜੇਲ੍ਹ ਅੰਦਰ ਉਸ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਜੇਲ੍ਹ ਪ੍ਰਸ਼ਾਸਨ ਦੇ ਸੂਤਰਾਂ ਅਨੁਸਾਰ ਆਸ਼ੀਸ਼ ਮਿਸ਼ਰਾ ਨੇ 24 ਅਪ੍ਰੈਲ ਤੋਂ ਜੇਲ੍ਹ ਦਾ ਖਾਣਾ ਨਹੀਂ ਖਾਧਾ ਹੈ। ਉਹ ਜੇਲ੍ਹ ਦੇ ਅੰਦਰ ਵੀਆਈਪੀ ਟ੍ਰੀਟਮੈਂਟ ਲੈ ਰਿਹਾ ਹੈ। ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਉਸ ਦੇ ਨਾਸ਼ਤੇ ਲਈ ਘਰੋਂ ਚਾਹ, ਮੱਖਣ ਅਤੇ ਬਰੈੱਡ ਆਉਂਦੀ ਹੈ।
ਮੰਤਰੀ ਦਾ ਬੇਟਾ ਆਸ਼ੀਸ਼ ਮਿਸ਼ਰਾ ਬੇਸ਼ੱਕ ਇਨ੍ਹੀਂ ਦਿਨੀਂ ਜੇਲ ‘ਚ ਹੈ ਪਰ ਉਸ ਦੇ ਖਾਣ-ਪੀਣ ਦਾ ਖਾਸ ਇੰਤਜ਼ਾਮ ਕੀਤਾ ਗਿਆ ਹੈ। ਦੁਪਹਿਰ ਦਾ ਖਾਣਾ ਵੀ ਰਾਤ ਕਰੀਬ 10 ਵਜੇ ਆਸ਼ੀਸ਼ ਮਿਸ਼ਰਾ ਦੇ ਘਰੋਂ ਜੇਲ੍ਹ ਪਹੁੰਚਾਇਆ ਜਾਂਦਾ ਹੈ। ਦੋਸ਼ੀ ਦੁਪਹਿਰ 12 ਤੋਂ 1 ਵਜੇ ਤੱਕ ਲੰਚ ਕਰਦਾ ਹੈ।
ਦੱਸਿਆ ਜਾ ਰਿਹਾ ਹੈ ਕਿ 24 ਅਪ੍ਰੈਲ ਤੋਂ ਹੁਣ ਤੱਕ ਆਸ਼ੀਸ਼ ਮਿਸ਼ਰਾ ਨੇ ਘਰ ਤੋਂ ਸਿਰਫ ਸ਼ਾਕਾਹਾਰੀ ਭੋਜਨ ਦਾ ਆਰਡਰ ਕੀਤਾ ਹੈ। ਉਸ ਦੀ ਪਸੰਦ ਦਾ ਖਾਣਾ ਹੀ ਘਰੋਂ ਪਹੁੰਚਾਇਆ ਜਾਂਦਾ ਹੈ। ਇਸ ਦੇ ਨਾਲ ਹੀ ਸ਼ਾਮ ਛੇ ਵਜੇ ਦੇ ਕਰੀਬ ਘਰੋਂ ਰਾਤ ਦਾ ਖਾਣਾ ਵੀ ਜੇਲ੍ਹ ਲਿਜਾਇਆ ਜਾਂਦਾ ਹੈ।
ਜੇਲ੍ਹ ਵਿੱਚ ਵੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀਆਂ ਸਹੂਲਤਾਂ ਵਿੱਚ ਕੋਈ ਕਮੀ ਨਹੀਂ ਹੈ। ਉਸ ਲਈ ਰੋਜ਼ਾਨਾ ਪਾਨ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ। ਜੇਲ੍ਹ ਸੂਤਰਾਂ ਅਨੁਸਾਰ ਮੰਤਰੀ ਦੇ ਪੁੱਤਰ ਨੂੰ ਰੋਜ਼ਾਨਾ ਕਰੀਬ 30 ਤੋਂ 40 ਪਾਨ ਪਹੁੰਚਾਏ ਜਾਂਦੇ ਹਨ। ਜਿਸ ਨੂੰ ਉਹ ਦਿਨ ਭਰ ਖਾਂਦਾ ਹੈ, ਖਾਸ ਕਰਕੇ ਦੁਪਹਿਰ ਅਤੇ ਰਾਤ ਦੇ ਖਾਣੇ ਤੋਂ ਬਾਅਦ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...