November 17, 2026, 12:44 pm
----------- Advertisement -----------
HomeNewsLatest Newsਵੜਿੰਗ ਨੇ ਜਾਂਚ ਨੂੰ ਭਟਕਾਉਣ ਦਾ ਸ਼ੱਕ ਜ਼ਾਹਰ ਕਰਦਿਆਂ, ਮੂਸੇਵਾਲਾ ਦੇ ਕਤਲ...

ਵੜਿੰਗ ਨੇ ਜਾਂਚ ਨੂੰ ਭਟਕਾਉਣ ਦਾ ਸ਼ੱਕ ਜ਼ਾਹਰ ਕਰਦਿਆਂ, ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਕੁਝ ਵੀ ਨਾ ਸਾਹਮਣੇ ਆਉਣ ਤੇ ਖੜ੍ਹੇ ਕੀਤੇ ਸਵਾਲ

Published on

----------- Advertisement -----------

ਚੰਡੀਗੜ੍ਹ, 14 ਜੂਨ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਜਾਂਚ ਲਟਕਾਈ ਤੇ ਭਟਕਾਈ ਜਾ ਰਹੀ ਹੈ। ਜਿਸ ‘ਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਹੈ। ਜਿਸ ਦਿਨ ਮੂਸੇਵਾਲਾ ਦਾ ਕਤਲ ਹੋਇਆ ਸੀ, ਉਸ ਦਿਨ ਤੋਂ ਪੁਲੀਸ ਨੇ ਛੋਟੀਆਂ-ਮੋਟੀਆਂ ਗ੍ਰਿਫ਼ਤਾਰੀਆਂ ਕੀਤੀਆਂ ਹਨ। ਕਤਲ ਨਾਲ ਸਬੰਧਤ ਕੋਈ ਵੱਡੀ ਮੱਛੀ ਪੁਲੀਸ ਦੇ ਹੱਥ ਨਹੀਂ ਲੱਗੀ ਹੈ। ਪੁਲੀਸ ਵੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੀ ਹੈ।

ਮੂਸੇਵਾਲਾ ਦੇ ਕਤਲ ਦੇ 16 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਅਜੇ ਤੱਕ ਇਹ ਪਤਾ ਨਹੀਂ ਲਗਾ ਸਕੀ ਕਿ ਮੂਸੇਵਾਲਾ ਦਾ ਕਤਲ ਕਿਉਂ ਕੀਤਾ ਗਿਆ। ਇਸ ਦੇ ਕਿੱਥੇ-ਕਿੱਥੇ ਸਬੰਧ ਹਨ ਅਤੇ ਇਸ ਕਤਲ ਵਿੱਚ ਕੌਣ-ਕੌਣ ਸ਼ਾਮਲ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਜਾਂਚ ਮੱਠੀ ਰਫ਼ਤਾਰ ਨਾਲ ਵੀ ਨਹੀਂ ਚੱਲ ਰਹੀ ਅਤੇ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਪੁਲਿਸ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ ਅਤੇ ਉਹ ਦੂਜੇ ਸੂਬਿਆਂ ਦੀ ਪੁਲਿਸ ‘ਤੇ ਨਿਰਭਰ ਹੈ। ਜਿਸ ‘ਤੇ ਉਨ੍ਹਾਂ ਕਿਸੇ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਵੱਖ-ਵੱਖ ਸੂਬਿਆਂ ਵਿੱਚ ਫੈਲਣ ਦੇ ਮੱਦੇਨਜ਼ਰ ਇਹ ਉਚਿਤ ਹੋਵੇਗਾ ਕਿ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪੀ ਜਾਵੇ।
ਵੜਿੰਗ ਨੇ ਕਿਹਾ ਕਿ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਨੂੰ 16 ਦਿਨ ਬੀਤ ਚੁੱਕੇ ਹਨ ਅਤੇ ਪੁਲਿਸ ਦੀ ਸਥਿਤੀ ਅਜੇ ਵੀ 29 ਮਈ ਦੀ ਤਰ੍ਹਾਂ ਹੈ। ਹੁਣ ਤੱਕ ਦੀ ਜਾਂਚ ‘ਚ ਕੁਝ ਵੀ ਸਾਹਮਣੇ ਨਹੀਂ ਆਇਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹਾਲੇ ਤੱਕ ਜਾਂਚ ਦੀ ਪ੍ਰਗਤੀ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਅਸੀਂ ਹੁਣ ਤੱਕ ਸੁਣਦੇ ਆ ਰਹੇ ਹਾਂ ਕਿ ਪੁਨੇ ‘ਚ ਕਿਸੇ ਦੀ ਪਛਾਣ ਕੀਤੀ ਤੇ ਗੁਜਰਾਤ ‘ਚ ਗ੍ਰਿਫਤਾਰ ਕੀਤਾ ਗਿਆ ਹੈ, ਜੋ ਪੰਜਾਬ ਪੁਲਸ ਨੇ ਨਹੀਂ, ਮਹਾਰਾਸ਼ਟਰ ਪੁਲਸ ਨੇ ਕੀਤਾ ਸੀ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਹ ਸਭ ਜਾਂਚ ਨੂੰ ਮੋੜਨ ਅਤੇ ਦੇਰੀ ਕਰਨ ਲਈ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਾਂਚ ਵਿਚ ਕਿਸੇ ਵੀ ਠੋਸ ਨਤੀਜੇ ‘ਤੇ ਪਹੁੰਚਣ ਲਈ 16 ਦਿਨ ਕਾਫੀ ਸਮਾਂ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੇ ਕੁਝ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤਾਂ ਉਹ ਅਸਲ ਦੋਸ਼ੀਆਂ ਤੱਕ ਕਿਉਂ ਨਹੀਂ ਪਹੁੰਚ ਸਕੇ ਜਾਂ ਫਿਰ ਪੰਜਾਬ ਪੁਲਿਸ ਚਾਹੁੰਦੀ ਹੈ ਕਿ ਅਸੀਂ ਸਿਰਫ਼ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਦਾਅਵਿਆਂ ‘ਤੇ ਯਕੀਨ ਕਰੀਏ।
ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਜਿੰਨੀ ਦੇਰ ਜਾਂਚ ਵਿੱਚ ਦੇਰੀ ਹੋਵੇਗੀ, ਅਸਲ ਦੋਸ਼ੀਆਂ ਨੂੰ ਬਚਣ ਦਾ ਓਨਾ ਹੀ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕਤਲ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਹਰ ਪਾਸੇ ਡਰ ਦਾ ਮਾਹੌਲ ਹੈ। ਜੇਕਰ ਪੰਜਾਬ ਪੁਲਿਸ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ‘ਚ ਨਹੀਂ ਲਿਆ ਸਕੀ, ਤਾਂ ਇਸ ਨਾਲ ਨਾ ਸਿਰਫ਼ ਗਲਤ ਸੰਦੇਸ਼ ਜਾਵੇਗਾ, ਸਗੋਂ ਇਸ ਨਾਲ ਅਪਰਾਧੀਆਂ ਦਾ ਮਨੋਬਲ ਵੀ ਵਧੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...