November 17, 2026, 6:44 am
----------- Advertisement -----------
HomeNewsLatest Newsਵੜਿੰਗ ਦਾ 'ਆਪ' ਸਰਕਾਰ 'ਤੇ ਨਿਸ਼ਾਨਾ; ਵਿਧਾਇਕਾਂ ਨੂੰ ਰਿਸ਼ਵਤ ਦੇਣ ਦੇ ਮਾਮਲੇ...

ਵੜਿੰਗ ਦਾ ‘ਆਪ’ ਸਰਕਾਰ ‘ਤੇ ਨਿਸ਼ਾਨਾ; ਵਿਧਾਇਕਾਂ ਨੂੰ ਰਿਸ਼ਵਤ ਦੇਣ ਦੇ ਮਾਮਲੇ ‘ਚ ਹਾਈ ਕੋਰਟ ਦੀ ਨਿਗਰਾਨੀ ‘ਚ ਜਾਂਚ ਦੀ ਮੰਗ

Published on

----------- Advertisement -----------

ਚੰਡੀਗੜ੍ਹ, 14 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਉਹ ਆਪਣੇ ਵਿਧਾਇਕਾਂ ਨੂੰ ਕਥਿਤ ਤੌਰ ‘ਤੇ ਰਿਸ਼ਵਤ ਦੇਣ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਾਉਣ। ਇਸ ਸਬੰਧੀ ਉਨ੍ਹਾਂ ਨੇ ਸਰਕਾਰ ਨੂੰ ਆਪਣੀ ਪਾਰਟੀ ਦੇ ਸਮਰਥਨ ਦੀ ਪੇਸ਼ਕਸ਼ ਕੀਤੀ ਹੈ ਕਿਉਂਕਿ ਦੋਸ਼ ਗੰਭੀਰ ਹਨ ਅਤੇ ਸੰਵਿਧਾਨਕ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਾਉਂਦੇ ਹਨ ਅਤੇ ਲੋਕਾਂ ਦਾ ਫਤਵਾ ਚੋਰੀ ਕਰਨ ਦੇ ਬਰਾਬਰ ਹਨ। ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਹਾਲਾਂਕਿ ‘ਆਪ’ ਸਰਕਾਰ ਵੱਲੋਂ ਇਨ੍ਹਾਂ ਦੋਸ਼ਾਂ ਦੀ ਜਾਂਚ ‘ਤੇ ਸ਼ੰਕਾ ਜ਼ਾਹਰ ਕੀਤੀ, ਜੋ ਸਰਕਾਰ ਦੀਆਂ ਨਾਕਾਮੀਆਂ ਤੇ ਪਰਦਾ ਪਾਉਣ ਲਈ ਪਹਿਲਾਂ ਤੋਂ ਮਨਘੜਤ ਕਹਾਣੀ ਦਾ ਹਿੱਸਾ ਹੋ ਸਕਦੇ ਹਨ ।
ਵੜਿੰਗ ਨੇ ਕਿਹਾ ਕਿ ਆਪ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ। ਇਸ ਦੇ ਨਾਲ ਹੀ ਹਾਈਕੋਰਟ ਨੇ ਘਰਾਂ ਤੱਕ ਰਾਸ਼ਨ ਮੁਫ਼ਤ ਪਹੁੰਚਾਉਣ ਦੀ ਨੀਤੀ ‘ਤੇ ਰੋਕ ਲਗਾ ਦਿੱਤੀ ਸੀ ਅਤੇ ਉਸ ਤੋਂ ਬਾਅਦ ਫੌਜਾ ਸਿੰਘ ਸਰਾਰੀ ਵੱਲੋਂ ਠੇਕੇਦਾਰਾਂ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਦੀ ਆਡੀਓ ਸਾਹਮਣੇ ਆਈ ਸੀ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਦੇ ਵਿਧਾਇਕਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਸ਼ਰਮ ਤੋਂ ਬਚਣ ਲਈ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਆਪ ਦੇ ਵਿਧਾਇਕਾਂ ਨੂੰ ਖ਼ਰੀਦਣ ਸਬੰਧੀ ਲਾਏ ਦੋਸ਼ਾਂ ਪ੍ਰਤੀ ਇੰਨੇ ਹੀ ਇਮਾਨਦਾਰ ਹੋ ਤਾਂ ਇਸ ਮਾਮਲੇ ‘ਚ ਮਾਮਲਾ ਦਰਜ ਕਿਉਂ ਨਹੀਂ ਕੀਤਾ ਜਾਂਦਾ।
‘ਆਪ’ ਮੰਤਰੀਆਂ ਵੱਲੋਂ ਡੀਜੀਪੀ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕਰਨ ਬਾਰੇ, ਵੜਿੰਗ ਨੇ ਕਿਹਾ ਕਿ ਇਹ ਇੱਕ ਵਾਰ ਫਿਰ ਡਰਾਮਾ ਹੈ ਕਿਉਂਕਿ ਇੱਕ ਮੰਤਰੀ ਹਮੇਸ਼ਾ ਡੀਜੀਪੀ ਨੂੰ ਮੀਟਿੰਗ ਅਤੇ ਗੱਲਬਾਤ ਲਈ ਬੁਲਾ ਸਕਦਾ ਹੈ। ਪਰ ਇਹ ਉਹ ਪ੍ਰਚਾਰ ਨਹੀਂ ਦਿੰਦਾ ਜੋ ਆਪ ਚਾਹੁੰਦੀ ਸੀ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ‘ਚ ‘ਆਪ’ ‘ਚ ਫੁੱਟ ਪੈਣ ਦੀ ਪ੍ਰਬਲ ਸੰਭਾਵਨਾ ਹੈ, ਜਿਸ ਦੇ ਵਿਧਾਇਕ ਪਾਰਟੀ ‘ਚ ਘੁਟਨ, ਨਿਰਾਸ਼ ਅਤੇ ਨਜ਼ਰਅੰਦਾਜ਼ ਮਹਿਸੂਸ ਕਰ ਰਹੇ ਹਨ, ਕਿਉਂਕਿ ਸੱਤਾ ਦਾ ਆਨੰਦ ਬਾਹਰਲੇ ਲੋਕਾਂ ਨੂੰ ਮਿਲ ਰਿਹਾ ਹੈ। ਜਿਸ ਕਾਰਨ ਪਾਰਟੀ ਵੱਲੋਂ ਦਿੱਲੀ ਦੀ ਤਰਜ਼ ‘ਤੇ ਦੋਸ਼ ਲਗਾ ਕੇ ਬਹਾਨਾ ਬਣਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੋਸ਼ਾਂ ਤੋਂ ਕੁਝ ਨਹੀਂ ਨਿਕਲੇਗਾ।
ਇਸੇ ਤਰ੍ਹਾਂ ਅਗਨੀਪਥ ਸਕੀਮ ਬਾਰੇ ਪੁੱਛੇ ਸਵਾਲ ‘ਤੇ, ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਸਮਰਥਨ ਕਰੇਗੀ, ਵੜਿੰਗ ਨੇ ਕਿਹਾ ਕਿ ਇਸੇ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਦਾ ਵਿਰੋਧ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...