November 18, 2026, 1:53 pm
----------- Advertisement -----------
HomeNewsLatest Newsਵੜਿੰਗ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ; ਦੱਸਣ ਕਿ...

ਵੜਿੰਗ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ; ਦੱਸਣ ਕਿ ਸਿੱਖ ਕਿਉਂ ਆਧੁਨਿਕ ਲਾਈਸੈਂਸੀ ਹਥਿਆਰ ਰੱਖਣ

Published on

----------- Advertisement -----------

ਚੰਡੀਗੜ੍ਹ, 23 ਮਈ : – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਹੁਣ ਹਰ ਸਿੱਖ ਨੂੰ ਸਮੇਂ ਦੇ ਹਾਣੀ ਬਣਨਾ ਚਾਹੀਦਾ ਹੈ ਅਤੇ ਜਿੱਥੇ ਤਲਵਾਰਬਾਜ਼ੀ, ਸ਼ਸਤਰ ਵਿੱਦਿਆ ਦੇ ਗੁਰ ਸਿੱਖਣ ਦੀ ਲੋੜ ਹੈ, ਉੱਥੇ ਹੀ ਅੱਜ ਸਮੇਂ ਦੇ ਹਾਣੀ ਹੁੰਦੇ ਹੋਏ ਹਰ ਸਿੱਖ ਲਾਇਸੰਸ ਵਾਲਾ ਹਥਿਆਰ ਕਾਨੂੰਨੀ ਤੌਰ ਤੇ ਆਪਣੇ ਨਾਲ ਰੱਖੇ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਦੱਸਣ ਦੀ ਅਪੀਲ ਕੀਤੀ ਹੈ ਕਿ ਕਿਉਂ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣੇ ਚਾਹੀਦੇ ਹਨ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿਰਫ਼ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਸਬੰਧੀ ਸੰਦੇਸ਼ ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਵੜਿੰਗ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਸਿੱਖ ਸਮੁਦਾਅ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਇਹ ਸੱਦਾ ਦਿੱਤਾ ਹੈ।
ਜਿਸ ਤੇ ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਇੱਕ ਸਮੁਦਾਅ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਅਜਿਹੇ ਵਿਚ ਹਰ ਕਿਸੇ ਨੂੰ ਜਾਣਨ ਦੀ ਲੋੜ ਹੈ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਸਮੁਦਾਅ ਨੂੰ ਕੋਈ ਵਿਸ਼ੇਸ਼ ਖ਼ਤਰਾ ਹੈ, ਜਿਸ ਕਾਰਨ ਨੌਜਵਾਨਾਂ ਨੂੰ ਆਧੁਨਿਕ ਲਾਇਸੈਂਸੀ ਹਥਿਆਰ ਰੱਖਣ ਦੀ ਲੋੜ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਦਾ ਸਿੱਖ ਸਮੁਦਾਅ ਚ ਇਕ ਮਹੱਤਵਪੂਰਨ ਅਤੇ ਵਿਸ਼ੇਸ਼ ਸਥਾਨ ਹੈ। ਉਹ ਜੋ ਕੁਝ ਵੀ ਕਹਿੰਦੇ ਹਨ ਹਮੇਸ਼ਾ ਉਸ ਨੂੰ ਸਿੱਖ ਸਮੁਦਾਅ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਹੋ ਕਾਰਨ ਹੈ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਆਧੁਨਿਕ ਹਥਿਆਰ ਰੱਖਣ ਸਬੰਧੀ ਦਿੱਤੇ ਸੱਦੇ ਤੇ ਪਿੱਛੇ ਕੀ ਕਾਰਨ ਹੈ।
ਵੜਿੰਗ ਨੇ ਕਿਹਾ ਕਿ ਪੰਜਾਬ ਚ ਜ਼ਿਆਦਾਤਰ ਲੋਕ ਆਮ ਤੌਰ ਤੇ ਲਾਇਸੈਂਸੀ ਹਥਿਆਰ ਰੱਖਦੇ ਹਨ। ਹਾਲਾਂਕਿ ਕਿਸੇ ਵੱਲੋਂ ਹਥਿਆਰ ਦਾ ਲਾਇਸੈਂਸ ਲੈਣ ਤੇ ਕੋਈ ਰੋਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਹ ਸੱਦਾ ਸਿੱਖ ਸਮੁਦਾਅ ਦੀ ਸਰਵਉੱਚ ਸੰਸਥਾ ਤੋਂ ਆਇਆ ਹੈ, ਜਿਸ ਕਾਰਨ ਇਹ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ। ਹਰ ਪੰਜਾਬੀ ਖ਼ਾਸ ਤੌਰ ਤੇ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਲਾਇਸੈਂਸੀ ਆਧੁਨਿਕ ਤਿਆਰ ਰੱਖਣ ਸਬੰਧੀ ਦਿੱਤੇ ਸੱਦੇ ਨੂੰ ਲੈ ਕੇ ਚਿੰਤਾ ਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...