ਚੰਡੀਗੜ੍ਹ: ਵਾਰਿਸ ਸ਼ਾਹ ਇੰਟਰਨੈਸ਼ਨਲ ਕਮੇਟੀ ਨੇ ਪਾਕਿਸਤਾਨ ਦੇ ਚੋਟੀ ਦੇ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਚੜ੍ਹਦੇ ਪੰਜਾਬ ਦੇ ਦੋ ਲੇਖਕਾਂ ਤੇ ਮਸ਼ਹੂਰ ਪੰਜਾਬੀ ਗਾਇਕ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਹੈ।
ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ, ਵਰਿਆਮ ਸੰਧੂ ਅਤੇ ਰਵਿੰਦਰ ਰਵੀ ਨੂੰ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਜਾਵੇਗਾ।












