November 21, 2026, 6:54 pm
----------- Advertisement -----------
HomeNewsLatest Newsਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ: ਹਰਪਾਲ ਸਿੰਘ ਚੀਮਾ

Published on

----------- Advertisement -----------

ਨਵੀਂ ਆਬਕਾਰੀ ਨੀਤੀ ਬਣਾਉਣ ਲਈ ਸਬੰਧਿਤ ਧਿਰਾਂ ਅਤੇ ਅਫ਼ਸਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 25 ਅਪ੍ਰੈਲ : – ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ।

ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਸਾਰੀਆਂ ਡਿਸਟਿਲਰੀਆਂ ਦੇ ਨੁਮਾਇੰਦਿਆਂ/ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਅਗਲੀ ਆਬਕਾਰੀ ਨੀਤੀ ਬਾਰੇ ਸਾਰੇ ਸਬੰਧਤ ਭਾਈਵਾਲਾਂ ਤੋਂ ਸੁਝਾਅ ਮੰਗੇ। ਇਸ ਮੌਕੇ ਹਿੱਸੇਦਾਰਾਂ ਨੇ ਅਗਲੀ ਆਬਕਾਰੀ ਨੀਤੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਵੀ ਦਿੱਤੇ। ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਣੀ ਹੈ ਅਤੇ ਉਹ ਇਸ ਇਰਾਦੇ ਦੀ ਪੂਰਤੀ ਲਈ ਵਚਨਬੱਧ ਅਤੇ ਦ੍ਰਿੜ੍ਹ ਹਨ।

ਆਬਕਾਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰ ਕੀਤੀ ਜਾ ਰਹੀ ਸ਼ਰਾਬ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਘਟਨਾ ਕਿਸੇ ਵੀ ਸਬੰਧਤ ਧਿਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਲਈ ਉਹਨਾਂ ਨੂੰ ਸੂਚਿਤ ਕਰ ਸਕਦਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ ‘ਤੇ ਹੋਵੇਗਾ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਕਰ ਕੇ.ਏ.ਪੀ. ਸਿਨਹਾ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...