November 21, 2026, 9:42 pm
----------- Advertisement -----------
HomeNewsLatest Newsਖੇਡਾਂ ਦੇ ਜ਼ਰੀਏ ਹੀ ਪੰਜਾਬ ਵਿੱਚੋਂ ਨਸ਼ਿਆਂ ਨੂੰ ਭਜਾਵਾਂਗੇ - ਖੇਡ ਮੰਤਰੀ...

ਖੇਡਾਂ ਦੇ ਜ਼ਰੀਏ ਹੀ ਪੰਜਾਬ ਵਿੱਚੋਂ ਨਸ਼ਿਆਂ ਨੂੰ ਭਜਾਵਾਂਗੇ – ਖੇਡ ਮੰਤਰੀ ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ , 03 ਮਈ 2022 : – ਪੰਜਾਬ ਦੇ ਨਵੇਂ ਬਣੇ ਸਿੱਖਿਆ ਅਤੇ ਖੇਡ ਮੰਤਰੀ ਅਤੇ ਨੌਜਵਾਨ ਆਗੂ ਹਲਕਾ ਬਰਨਾਲਾ ਤੋਂ ਦੂਜੀ ਵਾਰ ਬਣੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ “ਖੇਡ ਮੈਦਾਨ ਬੋਲਦਾ ਹੈ  ” ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ  ਪੰਜਾਬ ਦੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਕੇ ਨੌਜਵਾਨਾਂ  ਨੂੰ ਲੱਗੀ ਨਸ਼ਿਆਂ ਦੀ ਲੱਤ ਨੂੰ ਠੱਲ੍ਹ ਪਾਵਾਂਗੇ। ਪੰਜਾਬ ਦੀ ਪਹਿਚਾਣ ਖੇਡਾਂ ਦੇ ਖੇਤਰ ਵਿਚ ਮੁੜ ਦੁਨੀਆ ਭਰ ਵਿਚ ਚਮਕੇਗੀ । ਇਸ ਲਈ   ਪੰਜਾਬ ਸਰਕਾਰ ਇੱਕ ਅਜਿਹੀ ਸਾਰਥਿਕ, ਠੋਸ ਅਤੇ ਉਸਾਰੂ ਖੇਡ ਨੀਤੀ ਬਣਾਏਗੀ ਜੋ ਸਕੂਲੀ ਪੱਧਰ ਤੇ ਖੇਡਾਂ ਨੂੰ ਮਜ਼ਬੂਤ ਕਰੇਗੀ ਅਤੇ ਨੌਜਵਾਨਾਂ ਲਈ ਇੱਕ ਮਾਰਗ ਦਰਸ਼ਕ ਹੋਵੇਗੀ  ।
ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੀ ਬਿਹਤਰੀ ਲਈ ਵੱਡੇ ਵੱਡੇ ਐਲਾਨਨਾਮੇ ਤਾਂ ਕੀਤੇ ਹਨ ਪਰ ਅਮਲੀ ਜਾਮਾ  ਅਪਨਾਉਣ ਚ ਵੱਡੀਆਂ ਕਮੀਆਂ ਰਹਿ ਗਈਆਂ ਹਨ। ਉਨ੍ਹਾਂ ਨੇ ਖੇਡਾਂ ਪ੍ਰਤੀ ਕਦੇ ਕੋਈ ਗੰਭੀਰਤਾ ਦਿਖਾਈ ਹੀ ਨਹੀਂ ਹੈ  । ਇਸੇ ਕਰਕੇ ਸਾਡੇ ਗੁਆਂਢੀ ਸੂਬੇ ਵੀ ਖੇਡਾਂ ਦੇ ਖੇਤਰ ਵਿੱਚ  ਪੰਜਾਬ ਨਾਲੋਂ ਅੱਗੇ ਨਿਕਲ ਗਏ ਹਨ ।
ਉਨ੍ਹਾਂ ਆਖਿਆ ਕਿ   ਕਬੱਡੀ ਦੇ ਵਿਸ਼ਵ ਕੱਪਾਂ ਨੂੰ ਵੀ ਸਮੇਂ ਦੀਆਂ ਸਰਕਾਰਾਂ ਨੇ ਆਪਣੀਆਂ ਰਾਜਨੀਤਕ ਰੈਲੀਆਂ ਬਣਾ ਕੇ ਰੱਖ ਦਿੱਤਾ ਸੀ। ਕਬੱਡੀ ਖੇਡ ਦੀ ਬਿਹਤਰੀ ਲਈ ਇਕ ਰੱਤੀ ਭਰ ਵੀ ਕੰਮ ਨਹੀਂ ਕੀਤਾ ਹੈ ਉਨ੍ਹਾਂ ਆਖਿਆ  ਉਨ੍ਹਾਂ ਦਾ ਪਹਿਲਾ ਮਕਸਦ ਹੋਵੇਗਾ ਕਿ ਕਬੱਡੀ ਨੂੰ ਇਕ ਮਾਨਤਾ ਪ੍ਰਾਪਤ ਖੇਡ ਬਣਾਇਆ ਜਾਵੇ ਅਤੇ ਉਸ ਦੀ ਦੂਸਰੀਆਂ ਖੇਡਾਂ ਵਾਂਗ ਗ੍ਰੇਡੇਸ਼ਨ ਹੋਵੇ ਅਤੇ ਸਰਕਾਰੀ ਨੌਕਰੀਆਂ ਦੇ ਵਿੱਚ ਵੀ ਕਬੱਡੀ ਖਿਡਾਰੀਆਂ ਨੂੰ ਤਰਜੀਹ ਮਿਲੇ।
ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਸਕੂਲੀ ਪੱਧਰ ਖ਼ਾਸ ਕਰਕੇ ਪ੍ਰਾਇਮਰੀ ਪੱਧਰ ਤੋਂ  ਸ਼ੁਰੂ ਕਰੇਗੀ ਤਾਂ ਜੋ ਜੂਨੀਅਰ ਪੱਧਰ ਤੇ ਖੇਡ ਪ੍ਰਤਿਭਾ ਵੱਡੇ ਪੱਧਰ ਤੇ ਉੱਭਰ ਕੇ ਆ ਸਕੇ । ਸਕੂਲਾਂ ਕਾਲਜਾਂ ਵਿਚ ਵੱਡੇ ਪੱਧਰ ਤੇ ਖੇਡ ਵਿੰਗ ਬਹਾਲ ਕੀਤੇ ਜਾਣਗੇ । ਸਰਕਾਰੀ ਸਕੂਲਾਂ ਤੋਂ ਇਲਾਵਾ ਪਬਲਿਕ ਸਕੂਲਾਂ ਦੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ । ਜਿਹੜੀਆਂ ਸਪੋਰਟਸ ਅਕੈਡਮੀਆਂ ਆਪਣੇ ਬਲਬੂਤੇ ਤੇ ਕੰਮ ਕਰ ਰਹੀਆਂ ਹਨ ਉਨ੍ਹਾਂ ਦੀ ਪੰਜਾਬ ਸਰਕਾਰ ਵਿਸ਼ੇਸ਼ ਸਹਾਇਤਾ ਕਰੇਗੀ । 
ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਅਗਲਾ ਕਦਮ ਲੜਕੀਆਂ ਦੀ ਸਪੋਰਟਸ ਨੂੰ ਬਿਹਤਰ ਬਣਾਉਣਾ ਹੋਵੇਗਾ ਕਿਉਂਕਿ ਕਿਸੇ ਵੀ ਸਰਕਾਰ ਨੇ ਕਦੇ  ਲੜਕੀਆਂ ਦੇ ਖੇਡ ਹੁਨਰ ਦੀ ਕਦਰ ਨਹੀਂ ਪਾਈ ਹਾਲਾਕਿ ਲੜਕੀਆਂ ਮੁੰਡਿਆਂ ਨਾਲੋਂ ਵੀ ਖੇਡਾਂ ਦੇ ਖੇਤਰ ਵਿੱਚ ਬਿਹਤਰ ਨਤੀਜੇ ਦਿੰਦੀਆਂ ਹਨ।  ਲੜਕੀਆਂ ਦਾ ਖੇਡਾਂ ਪ੍ਰਤੀ ਰੁਝਾਨ ਪ੍ਰਫੁਲਤ ਕਰਨ ਲਈ ਇਕ ਵਿਸ਼ੇਸ਼ ਯੋਜਨਾ ਉਲੀਕੀ ਜਾਵੇਗੀ । ਪੰਜਾਬ ਦੇ ਖੇਡ ਵਿਭਾਗ ਦਾ ਪੂਰੀ ਤਰ੍ਹਾਂ ਓਵਰਆਲ ਕੀਤਾ ਜਾਵੇਗਾ । ਖੇਡਾਂ ਚ ਨਿਘਾਰ ਲਿਆਉਣ ਵਾਲਿਆਂ ਨੂੰ ਚਲਦਾ ਕੀਤਾ ਜਾਵੇਗਾ ਅਤੇ ਨੌਜਵਾਨ ਖਿਡਾਰੀਆਂ ਨੂੰ ਅੱਗੇ ਲਿਆਂਦਾ ਜਾਵੇਗਾ। ਵੱਖ ਵੱਖ ਵਿਭਾਗਾਂ ਦੇ ਵਿੱਚ ਜੋ ਖਿਡਾਰੀ ਆਪਣੀਆਂ ਸੇਵਾਵਾਂ ਦੇ ਰਹੇ ਹਨ ਉਨ੍ਹਾਂ ਨੂੰ ਖੇਡ ਵਿਭਾਗ ਦੇ ਨਾਲ ਬਤੌਰ ਕੋਚ, ਖਿਡਾਰੀ  ਅਤੇ ਪ੍ਰਬੰਧਕ ਵਜੋਂ ਜੋਡ਼ਿਆ ਜਾਵੇਗਾ । ਉਨ੍ਹਾਂ ਆਖਿਆ ਕਿ  ਪੰਜਾਬ ਦੀ ਜਵਾਨੀ ਜੋ ਨਸ਼ਿਆਂ ਦੀ ਦਲਦਲ ਵਿੱਚ ਫਸੀ ਪਈ ਹੈ ਅਗਰ ਅਸੀਂ ਆਪਣੇ ਖੇਡ ਸਭਿਆਚਾਰ ਨੂੰ  ਪ੍ਰਫੁਲਤ ਕਰ  ਲਵਾਂਗੇ ਤਾਂ  ਨਸ਼ਿਆਂ ਨੂੰ ਆਪਣੇ ਆਪ ਹੀ ਵੱਡੇ ਪੱਧਰ ਤੇ ਠੱਲ੍ਹ ਪੈ ਜਾਵੇਗੀ ।  ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਪੰਜਾਬ ਦੀਆਂ ਖੇਡਾਂ ਨੂੰ ਬਿਹਤਰ ਬਣਾਉਣ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਉਹ ਖੇਡ ਮਾਹਿਰਾਂ ਦੀ ਕਮੇਟੀ ਬਣਾਉਣਗੇ ਅਤੇ ਉਨ੍ਹਾਂ ਤੋਂ ਖੇਡਾਂ ਦੀ ਬਿਹਤਰੀ ਲਈ ਸੁਝਾਅ ਮੰਗੇ ਜਾਣਗੇ , ਜਿਸ ਦੇ ਆਧਾਰ ਤੇ ਇਕ ਖਰੜਾ ਤਿਆਰ ਕੀਤਾ ਜਾਵੇਗਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਕਿਵੇਂ  ਬਿਹਤਰ ਬਣਾਇਆ ਜਾਵੇ । ਉਨ੍ਹਾਂ ਆਖਿਆ ਕਿ ਖਿਡਾਰੀਆਂ ਨੂੰ ਵੱਡੇ ਵੱਡੇ ਇਨਾਮ ਦੇਣ ਦੀ ਬਜਾਏ ਗਰਾਸ ਰੂਟ ਤੇ ਵੱਡੇ ਪੱਧਰ ਤੇ ਖਿਡਾਰੀ ਤਿਆਰ ਕਰਨ ਲਈ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਖੇਡ ਢਾਂਚਾ ਤਿਆਰ ਕਰਨ ਦੀ ਤਰਜੀਹ ਤੇ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ । ਸਕੂਲਾਂ ਦੇ ਵਿੱਚ ਖੇਡਾਂ ਨੂੰ ਇਕ ਲਾਜ਼ਮੀ ਵਿਸ਼ੇ ਵਜੋਂ ਲਾਗੂ ਕੀਤਾ ਜਾਵੇਗਾ ਹਰ ਬੱਚੇ ਲਈ ਕੋਈ ਨਾ ਕੋਈ ਖੇਡ ਖੇਡਣਾ ਜ਼ਰੂਰੀ ਹੋਵੇਗੀ ਇਸ ਨਾਲ ਹੀ ਉਸ ਦੀ ਸਰੀਰਕ ਤੰਦਰੁਸਤੀ ਅਤੇ ਖੇਡ ਭਾਵਨਾ ਦਾ ਸਤਿਕਾਰ ਵਧੇਗਾ ।
ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਖੇਡਾਂ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੇ ਪੱਧਰ ਤੇ  ਤਬਦੀਲੀਆਂ ਹੋਣਗੀਆਂ ਜਿਸ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਵੀ  ਇਕ ਮੋਹਰੀ ਸੂਬਾ ਬਣੇਗਾ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮੁਕਾਮ ਪਬਲਿਕ ਸਕੂਲਾਂ ਤੋਂ ਵੀ ਬਿਹਤਰ ਹੋਵੇਗਾ। ਇਸ ਮੌਕੇ ਉਨ੍ਹਾਂ ਦੇ ਨਿੱਜੀ ਸਹਾਇਕ ਭੁਪਿੰਦਰ ਸਿੰਘ ਬਾਠ, ਹਰਿੰਦਰ ਸਿੰਘ ਧਾਲੀਵਾਲ, ਬਲਰਾਜ ਸਿੰਘ ਸੋਨੂੰ ਗਿੱਲ ,ਸਾਹਿਬਜੀਤ ਸਿੰਘ ਸਾਬੀ ਜਰਖੜ, ਪ੍ਰੀਤ ਗਿੱਲ , ਆਦਿ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...