September 10, 2026, 8:52 pm
----------- Advertisement -----------
HomeNewsLatest Newsਵਟਸਐਪ ਸਕੈਮ: ਇਸ ਮੈਸੇਜ ਦੇ ਜਵਾਬ ਦੇਣ ਦੀ ਭੁੱਲ ਕੇ ਵੀ ਨਾ...

ਵਟਸਐਪ ਸਕੈਮ: ਇਸ ਮੈਸੇਜ ਦੇ ਜਵਾਬ ਦੇਣ ਦੀ ਭੁੱਲ ਕੇ ਵੀ ਨਾ ਕਰਿਓ ਗਲਤੀ

Published on

----------- Advertisement -----------

WhatsApp ਦੁਨੀਆ ਵਿੱਚ ਸਭ ਤੋਂ ਵੱਧ ਵਰਤੀ ਜਾਣ ਵਾਲੀ ਮਲਟੀਮੀਡੀਆ ਮੈਸੇਜਿੰਗ ਐਪ ਹੈ। ਦੁਨੀਆ ਵਿੱਚ ਜਿਸ ਚੀਜ਼ ਦੀ ਸਭ ਤੋਂ ਵੱਧ ਮੰਗ ਕੀਤੀ ਜਾਂਦੀ ਹੈ, ਉਸ ਚੀਜ਼ ਦੇ ਨਾਂ ‘ਤੇ ਸਭ ਤੋਂ ਵੱਧ ਧੋਖਾਧੜੀ ਵੀ ਹੁੰਦੀ ਹੈ।ਹੁਣ WhatsApp ਦੇ ਨਾਂ ‘ਤੇ ਚੱਲ ਰਹੇ ਇਕ ਵੱਡੇ ਫਰਾਡ ਦੀ ਜਾਣਕਾਰੀ ਮਿਲੀ ਹੈ।


ਦਰਅਸਲ ਇਸ ਵਾਰ ਸਾਈਬਰ ਠੱਗਾਂ ਨੇ ਨਵਾਂ ਤਰੀਕਾ ਲੱਭ ਲਿਆ ਹੈ। ਇਹ ਠੱਗ ‘ਵਟਸਐਪ ਸਪੋਰਟ’ ਦੇ ਨਾਂ ‘ਤੇ ਲੋਕਾਂ ਨੂੰ ਮੈਸੇਜ ਕਰ ਰਹੇ ਹਨ। ਅਜਿਹੇ ‘ਚ ਲੋਕਾਂ ਨੂੰ ਲੱਗਦਾ ਹੈ ਕਿ ਕੰਪਨੀ ਨੇ ਖੁਦ ਉਨ੍ਹਾਂ ਨਾਲ ਸੰਪਰਕ ਕੀਤਾ ਹੈ ਅਤੇ ਉਹ ਆਪਣੀ ਜਾਣਕਾਰੀ ਦੇ ਰਹੇ ਹਨ। ਇਹ ਠੱਗ ਵਟਸਐਪ ਸਪੋਰਟ ਦੇ ਨਾਂ ‘ਤੇ ਲੋਕਾਂ ਨੂੰ ਜੋ ਮੈਸੇਜ ਭੇਜ ਰਹੇ ਹਨ, ਉਨ੍ਹਾਂ ‘ਚ ਇਕ ਵੈੱਬ ਲਿੰਕ ਵੀ ਹੈ, ਜਿਸ ‘ਤੇ ਕਲਿੱਕ ਕਰਨ ਤੋਂ ਬਾਅਦ ਇਕ ਫਾਰਮ ਖੁੱਲ੍ਹਦਾ ਹੈ, ਜਿਸ ‘ਚ ਯੂਜ਼ਰਸ ਤੋਂ ਉਨ੍ਹਾਂ ਦੀ ਨਿੱਜੀ ਜਾਣਕਾਰੀ ਮੰਗੀ ਜਾਂਦੀ ਹੈ।

ਇਹ ਠੱਗ ਇੰਨੇ ਚਲਾਕ ਹਨ ਕਿ ਉਹ ਵੈਰੀਫਾਈਡ ਖਾਤਿਆਂ ਦੀ ਵਰਤੋਂ ਕਰ ਰਹੇ ਹਨ। ਦਰਅਸਲ ਇਹ ਠੱਗ ਵਟਸਐਪ ਬਿਜ਼ਨਸ ਅਕਾਊਂਟ ਦੀ ਵਰਤੋਂ ਕਰ ਰਹੇ ਹਨ। ਅਜਿਹੇ ‘ਚ ਵਟਸਐਪ ਨੇ ਉਨ੍ਹਾਂ ਦੀ ਪੁਸ਼ਟੀ ਕੀਤੀ ਹੈ। ਹੁਣ ਜਦੋਂ ਇਹ ਲੋਕ ਵਟਸਐਪ ਸਪੋਰਟ ਦੇ ਨਾਂ ‘ਤੇ ਮੈਸੇਜ ਕਰ ਰਹੇ ਹਨ, ਲੋਕਾਂ ਨੂੰ ਵੈਰੀਫਾਈਡ ਅਕਾਊਂਟ ਦਿਖਾਈ ਦੇ ਰਿਹਾ ਹੈ ਤਾਂ ਉਨ੍ਹਾਂ ਨੂੰ ਲੱਗਦਾ ਹੈ ਕਿ ਵਟਸਐਪ ਨੇ ਸੱਚਮੁੱਚ ਉਨ੍ਹਾਂ ਨੂੰ ਮੈਸੇਜ ਕੀਤਾ ਹੈ, ਜਦਕਿ ਸੱਚਾਈ ਇਹ ਹੈ ਕਿ ਵਟਸਐਪ ਕਦੇ ਵੀ ਕਿਸੇ ਯੂਜ਼ਰ ਨੂੰ ਮੈਸੇਜ ਨਹੀਂ ਕਰਦਾ ਅਤੇ ਭਾਵੇਂ ਉਹ ਕਿਸੇ ਵੀ ਫੀਚਰ ਬਾਰੇ ਮੈਸੇਜ ਕਰਦਾ ਹੈ ਤਾ ਵੀ ਉਹ ਨਿੱਜੀ ਜਾਣਕਾਰੀ ਨਹੀਂ ਮੰਗਦਾ। ਇਸ ਲਈ ਤੁਹਾਡੇ ਲਈ ਬਿਹਤਰ ਹੈ ਕਿ ਤੁਸੀਂ ਅਜਿਹੇ ਸੰਦੇਸ਼ਾਂ ਨੂੰ ਤੁਰੰਤ ਡਿਲੀਟ ਕਰ ਦਿਓ ਅਤੇ ਦੂਜਿਆਂ ਨੂੰ ਵੀ ਇਸ ਬਾਰੇ ਜਾਗਰੂਕ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...