October 11, 2026, 9:04 am
----------- Advertisement -----------
HomeNewsLatest Newsਰੂਸ-ਯੂਕਰੇਨ ਜੰਗ: ਕਣਕ ਦੇ ਆਟੇ ਤੋਂ ਲੈ ਕੇ ਖਾਣ ਵਾਲਾ ਤੇਲ ਹੋਣਗੇ...

ਰੂਸ-ਯੂਕਰੇਨ ਜੰਗ: ਕਣਕ ਦੇ ਆਟੇ ਤੋਂ ਲੈ ਕੇ ਖਾਣ ਵਾਲਾ ਤੇਲ ਹੋਣਗੇ ਮਹਿੰਗੇ

Published on

----------- Advertisement -----------

24 ਫਰਵਰੀ ਤੋਂ ਸ਼ੁਰੂ ਹੋਈ ਯੂਕਰੇਨ-ਰੂਸ ਜੰਗ 14 ਦਿਨਾਂ ਤੋਂ ਜਾਰੀ ਹੈ ਅਤੇ ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਮਹਿੰਗਾਈ ਹੋਰ ਵਧ ਸਕਦੀ ਹੈ। ਇਸ ਜੰਗ ਕਾਰਨ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 140 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਜੋ ਕਿ 14 ਸਾਲਾਂ ਦਾ ਉੱਚ ਪੱਧਰ ਹੈ। ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਆਉਣ ਵਾਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਡਾਲਰ ਦੇ ਮੁਕਾਬਲੇ ਰੁਪਿਆ ਸਭ ਤੋਂ ਕਮਜ਼ੋਰ ਸਥਿਤੀ ‘ਤੇ ਪਹੁੰਚ ਗਿਆ ਹੈ। ਫਿਲਹਾਲ 1 ਡਾਲਰ ਦੀ ਕੀਮਤ 77 ਰੁਪਏ ਦੇ ਪਾਰ ਪਹੁੰਚ ਗਈ ਹੈ। ਅਜਿਹੇ ‘ਚ ਮਹਿੰਗਾਈ ਹੋਰ ਵੀ ਵਧਣ ਲੱਗੀ ਹੈ। ਇਸ ਤੋਂ ਇਲਾਵਾ ਕੁਦਰਤੀ ਗੈਸ ਮਹਿੰਗੇ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਐਲਪੀਜੀ-ਸੀਐਨਜੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ। ਇਸ ਦੇ ਨਾਲ ਹੀ ਧਾਤੂ ਦੀ ਕੀਮਤ ‘ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ‘ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਇਸ ਦਾ ਤੁਹਾਡੀ ਜੇਬ ‘ਤੇ ਕੀ ਅਸਰ ਪਵੇਗਾ। ਸਭ ਤੋਂ ਪਹਿਲਾਂ ਇਹ ਜਾਣ ਲਓ ਕਿ ਕੱਚੇ ਤੇਲ ਦੀ ਕੀਮਤ ਵਧਣ ਨਾਲ ਤੁਹਾਡੇ ‘ਤੇ ਕੀ ਅਸਰ ਪਵੇਗਾ।
ਰੂਸ ਤੇਲ ਅਤੇ ਕੁਦਰਤੀ ਗੈਸ ਦਾ ਵੱਡਾ ਉਤਪਾਦਕ ਹੈ। ਰੂਸ ਯੂਰਪੀਅਨ ਯੂਨੀਅਨ ਦੇ ਕੁਦਰਤੀ ਗੈਸ ਆਯਾਤ ਦਾ ਲਗਭਗ 40% ਸਪਲਾਈ ਕਰਦਾ ਹੈ। ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਜਾਵੇਗਾ। ਇਸ ਨਾਲ ਟਰਾਂਸਪੋਰਟ ਦੀ ਲਾਗਤ ਵਧੇਗੀ ਅਤੇ ਇਸ ਨਾਲ ਖਾਣ-ਪੀਣ ਦੀਆਂ ਵਸਤੂਆਂ ਮਹਿੰਗੀਆਂ ਹੋ ਜਾਣਗੀਆਂ। ਕੱਚੇ ਤੇਲ ਦੀਆਂ ਕੀਮਤਾਂ 140 ਰੁਪਏ ਪ੍ਰਤੀ ਬੈਰਲ ‘ਤੇ ਪਹੁੰਚ ਗਈਆਂ ਹਨ, ਜੋ 14 ਸਾਲਾਂ ਦਾ ਉੱਚ ਪੱਧਰ ਹੈ। ਰੂਸ ਅਤੇ ਯੂਕਰੇਨ ਦੁਨੀਆ ਦੇ ਸਭ ਤੋਂ ਵੱਡੇ ਕਣਕ ਨਿਰਯਾਤਕ ਹਨ। ਕਣਕ ਨਿਰਯਾਤ ਕਰਨ ਦੇ ਮਾਮਲੇ ਵਿੱਚ ਜਿੱਥੇ ਰੂਸ ਦੁਨੀਆ ਵਿੱਚ ਪਹਿਲੇ ਨੰਬਰ ‘ਤੇ ਹੈ, ਉਥੇ ਯੂਕਰੇਨ ਕਣਕ ਦਾ ਪੰਜਵਾਂ ਸਭ ਤੋਂ ਵੱਡਾ ਨਿਰਯਾਤਕ ਹੈ। ਕਜ਼ਾਕਿਸਤਾਨ, ਜਾਰਜੀਆ, ਤੁਰਕੀ, ਮਿਸਰ ਅਤੇ ਪਾਕਿਸਤਾਨ ਰੂਸ ਤੋਂ ਕਣਕ ਦਰਾਮਦ ਕਰਨ ਵਾਲੇ ਚੋਟੀ ਦੇ 5 ਦੇਸ਼ ਹਨ। ਦੂਜੇ ਪਾਸੇ ਯਮਨ, ਲੀਬੀਆ ਅਤੇ ਲੇਬਨਾਨ ਵਰਗੇ ਦੇਸ਼, ਜੋ ਪਹਿਲਾਂ ਹੀ ਜੰਗ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ, ਆਪਣੀ ਕਣਕ ਲਈ ਯੂਕਰੇਨ ‘ਤੇ ਨਿਰਭਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...