ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਅਤੇ ਓਮੀਕਰੋਨ ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਦੇਸ਼ ਭਰ ਵਿੱਚ 1400 ਤੋਂ ਵੱਧ ਮਾਮਲੇ ਸਾਹਮਣੇ ਆ ਚੁਕੇ ਹਨ । WHO ਦੇ ਮੁੱਖ ਵਿਗਿਆਨੀ ਸੌਮਿਆ ਸਵਾਮੀਨਾਥਨ ਨੇ ਭਾਰਤ ਨੂੰ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਬਾਰੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਇਸ ਦੀ ਮਾਰ ਬਹੁਤ ਭੈੜੀ ਹੋਵੇਗੀ।
ਸੌਮਿਆ ਸਵਾਮੀਨਾਥਨ ਨੇ ਕਿਹਾ ਕਿ ਓਮਾਈਕਰੋਨ ਸੰਕਟ ਦੇ ਵਿਚਕਾਰ ਭਾਰਤ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਡਾਕਟਰੀ ਦੇਖਭਾਲ ਦੀ ਹੈ ਜਿਸ ਦੀ ਲੋੜ ਅਚਾਨਕ ਬਹੁਤ ਵੱਧ ਜਾਏਗੀ। ਸਵਾਮੀਨਾਥਨ ਨੇ ਕਿਹਾ “ਵਿਕਾਸ ਬਹੁਤ ਤੇਜ਼ੀ ਨਾਲ ਹੋਣ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਬਿਮਾਰ ਹੋਣ ਜਾ ਰਹੇ ਹਨ”। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕੋਰੋਨਾ ਦੇ ਲੱਛਣਾਂ ਨੂੰ ਲੈ ਕੇ ਇੱਕ ਨਵਾਂ ਨਿਰਦੇਸ਼ ਵੀ ਜਾਰੀ ਕੀਤਾ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ 1 ਜਨਵਰੀ ਨੂੰ ਦਸਿਆ ਕਿ ਭਾਰਤ ਦੀ ਓਮਿਕਰੋਨ ਦੀ ਗਿਣਤੀ 1,400-ਅੰਕ (1,431) ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ 454 ਮਾਮਲਿਆਂ ਦੇ ਨਾਲ ਸਭ ਤੋਂ ਅੱਗੇ ਹੈ।