August 5, 2026, 7:31 pm
----------- Advertisement -----------
HomeNewsLatest Newsਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ...

ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ : ਡਿਪਟੀ ਕਮਿਸ਼ਨਰ

Published on

----------- Advertisement -----------
  • ਹੁਸ਼ਿਆਰਪੁਰ : – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ’ਤੇ ਸਖਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਉਠਾਏ ਜਾਣਗੇ। ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਦੀ ਵਿਕਰੀ ਤੇ ਸਟੋਰ ਕਰਨ ਵਾਲੇ ਦੁਕਾਨਦਾਰਾਂ ਨੂੰ ਰੰਗੇ ਹੱਥ ਫੜਾਉਣ ਵਾਲਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਕਦ ਇਨਾਮ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ, ਜਿਸ ਲਈ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਪਹਿਲਾਂ ਹੀ ਧਾਰਾ 144 ਤਹਿਤ ਇਸ ਦੀ ਵਿਕਰੀ ’ਤੇ ਹੀ ਰੋਕ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਪਰੰਤੂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਹੁਣ ਵੀ ਕੁਝ ਲੋਕ ਚਾਈਨਾ ਡੋਰ ਦੀ ਵਿਕਰੀ ਕਰ ਰਹੇ ਹਨ , ਜਿਸ ਨਾਲ ਦੁਰਘਟਨਾਵਾਂ ਹੋ ਰਹੀਆਂ ਹਨ। 
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਵੇਚ ਰਿਹਾ ਹੈ, ਤਾਂ ਉਸ ਦੀ ਸੂਚਨਾ ਉਹ ਫੋਨ ਨੰਬਰ 01882-220301 ਤੇ 01882-220302 ’ਤੇ ਦੇ ਸਕਦੇ ਹਨ ਅਤੇ ਦੁਕਾਨਦਾਰ ਨੂੰ ਰੰਗੇ ਹੱਥੀ ਫੜਾਉਣ ਵਾਲੇ ਨੂੰ 11 ਹਜ਼ਾਰ ਰੁਪਏ ਦਾ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹੇ ਵਿਚ ਇਸ ਦੇ ਖਿਲਾਫ਼ ਮੁਹਿੰਮ ਚਲਾ ਕੇ ਇਸ ਦੀ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਜਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦੇ ਹੋਏ ਚੈਕਿੰਗ ਕਰਨ ਲਈ ਕਿਹਾ ਹੈ ਅਤੇ ਹਦਾਇਤ ਕੀਤੀ ਕਿ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ’ਤੇ ਸਖਤ ਕਾਰਵਾਈ ਕੀਤੀ ਜਾਵੇ। 
    ਸ੍ਰੀਮਤੀ ਰਿਆਤ ਨੇ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਬੱਚੇ ਪਤੰਗ ਉਡਾੳਣ ਲਈ ਸਿੰਥੈਟਿਕ, ਪਲਾਸਟਿਕ ਨਾਲ ਬਣੀ ਚਾਈਨਾ ਡੋਰ ਦਾ ਪ੍ਰਯੋਗ ਕਰਦੇ ਹਨ, ਜਿਸ ਨਾਲ ਗਲਾ ਤੇ ਕੰਨ ਕੱਟਣ ਦੀਆਂ ਘਟਨਾਵਾਂ ਹੋ ਜਾਂਦੀਆਂ ਹਨ ਅਤੇ ਕਈ ਵਾਰ ਇਸ ਡੋਰ ਦੀ ਚਪੇਟ ਵਿਚ ਆਉਣ ਨਾਲ ਦੋ ਪਹੀਆ ਵਾਹਨ ਚਾਲਕ ਅਕਸਰ ਜਾਨਲੇਵਾ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਤੋਂ ਇਲਾਵਾ ਚਾਈਨਾ ਡੋਰ ਨਾਲ ਪੰਛੀ ਵੀ ਫਸ ਕੇ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਮਰੇ ਹੋਏ ਪੰਛੀਆਂ ਦੇ ਬੂਟਿਆਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੋ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ ਅਤੇ ਆਪਣੇ ਬੱਚਿਆਂ ਨੂੰ ਵੀ ਇਸ ਸਬੰਧੀ ਜਾਗਰੁਕ ਕਰਨ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਸਪਲਾਈ ਚੇਨ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਸਬੰਧ ਵਿਚ ਜੇਕਰ ਕੋਈ ਚਾਈਨਾ ਡੋਰ ਵੇਚਦਾ ਹੋਇਆ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...