November 10, 2026, 11:42 am
----------- Advertisement -----------
HomeNewsLatest Newsਕਾਂਗਰਸ ਕਾਰਜਕਾਲ ਵੇਲੇ ਬੰਦ ਕੀਤੀਆਂ ਜਾਂ ਘਟਾਈਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ...

ਕਾਂਗਰਸ ਕਾਰਜਕਾਲ ਵੇਲੇ ਬੰਦ ਕੀਤੀਆਂ ਜਾਂ ਘਟਾਈਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ ਕਰਾਂਗੇ : ਸੁਖਬੀਰ ਬਾਦਲ

Published on

----------- Advertisement -----------

ਬਰਨਾਲਾ : – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਕਾਂਗਰਸ ਰਾਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਜਾਂ ਘਟਾਈਆਂ ਗਈਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਮੁੜ ਬਹਾਲ ਕੀਤੀਆਂ ਜਾਣਗੀਆਂ ਤੇ ਉਹਨਾਂ ਇਹ ਵੀ ਐਲਾਨ ਕੀਤਾ ਕਿ ਲੱਖਾਂ ਗਰੀਬਾਂ ਦੇ ਖਤਮ ਕੀਤੇ ਗਏ ਨੀਲੇ ਕਾਰਡ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ ਅੰਦਰ ਬਹਾਲ ਕੀਤੇ ਜਾਣਗੇ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪਾਰਟੀ ਦੇ ਉਮੀਦਵਰ ਕੁਲੰਵਤ ਸਿੰਘ ਕੰਤਾ ਦੇ ਹੱਕ ਵਿਚ ਅਨੇਕਾਂ ਜਨਤਕ ਪ੍ਰੋਗਰਾਮਾਂ ਨੁੰ ਸੰਬੋਧਨ ਕੀਤਾ, ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਗਰੀਬ ਵਰਗ ਨੁੰ ਆਟਾ ਕਾਲ ਸਕੀਮ ਤਹਿਤ ਮਿਲਦੇ ਸਸਤੇ ਰਾਸ਼ਨ ਲਈ ਜ਼ਰੂਰੀ ਨੀਲੇ ਕਾਰਡ ਦੀ ਸਹੂਲਤ ਲੱਖਾਂ ਲੋਕਾਂ ਤੋਂ ਖੋਹ ਕੇ ਗਰੀਬਾਂ ਨਾਲ ਵੱਡਾ ਧੱਕਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਜਿਹਨਾਂ ਨੇ ਹਮੇਸ਼ਾ ਐਸ ਸੀ ਪੱਤਾ ਖੇਡਣ ਦੀ ਕੋਸ਼ਿਸ਼ ਕੀਤੀ ਹੈ, ਨੇ ਐਸ ਸੀ ਵਰਗ ਤੇ ਗਰੀਬਾਂ ਨਾਲ ਹੋਏ ਅਨਿਆਂ ਨੁੰ ਦਰੁੱਸਤ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ।

ਉਹਨਾਂ ਕਿਹਾ ਕਿ ਸ੍ਰੀ ਚੰਨੀ ਨੇ ਉਹਨਾਂ ਐਸ ਸੀ ਵਿਦਿਆਰਥੀਆਂ ਦੀ ਕੋਈ ਸਹਾਇਤਾ ਨਹੀਂ ਕੀਤੀ ਜਿਹਨਾਂ ਤੋਂ ਐਸ ਸੀ ਸਕਾਲਰਸ਼ਿਪ ਫੀਸ ਖੋਹ ਲਈ ਗਈ ਤੇ ਨਾ ਹੀ ਉਹਨਾਂ ਨੇ ਸਰਕਾਰੀ ਵਿਭਾਗਾਂ ਵਿਚ ਐਸ ਸੀ ਕੋਟੇ ਦੀਆਂ ਖਾਲੀ ਪਈਆਂ ਆਸਾਮੀਆਂ ਭਰਨ ਲਈ ਕੋਈ ਯਤਨ ਕੀਤਾ। ਉਹਨਾਂ ਕਿਹਾ ਕਿ ਹੁਣ ਲੋਕ ਉਹਨਾਂ ਨੂੰ ਪੁੱਛਣਗੇ ਕਿ ਉਹਨਾਂ ਨੇ ਐਸ ਸੀ ਵਰਗ ਨਾਲ ਵਿਤਕਰਾ ਕਿਉਂ ਕੀਤਾ। ਉਹਨਾਂ ਨੇ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ਮਗਰੋਂ ਐਸ ਸੀ ਵਰਗ ਤੇ ਗਰੀਬਾਂ ਲਈ ਖੋਹੀਆਂ ਸਾਰੀਆਂ ਸਹੂਲਤਾਂ ਬਹਾਲ ਕੀਤੀਆਂ ਜਾਣਗੀਆਂ।

ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਗਰੀਬਾਂ ਦੀ ਭਲਾਈ ਲਈ ਕੰਮ ਕੀਤਾ ਤੇ ਹਮੇਸ਼ਾ ਕਰਦਾ ਰਹੇਗਾ। ਉਹਨਾਂ ਕਿਹਾ ਕਿ ਪਿਛਲੀ ਵਾਰ ਅਸੀਂ ਲੋਕਾਂ ਨੂੰ 24 ਘੰਟੇ ਬਿਜਲੀ ਦੀ ਸਹੂਲਤ ਪ੍ਰਦਾਨ ਕੀਤੀ ਸੀ। ਇਸ ਵਾਰ ਅਸੀਂ ਬਿਜਲੀ ਦੀ ਕੀਮਤ ਘਟਾਵਾਂਗੇ ਤੇਨਾਲ ਹੀ ਸਾਰੇ ਖਪਤਕਾਰਾਂ ਨੁੰ 400 ਯੂਨਿਟ ਬਿਜਲੀ ਪ੍ਰਦਾਨ ਕਰਾਂਗੇ। ਇਸ ਨਾਲ ਲੋਕਾਂ ਦਾ ਘਰੇਲੂ ਖਰਚ ਵੀ ਘਟੇਗਾ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਰੀਬ ਵਰਗ ਦੀਆਂ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਸੀਂ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦੀ ਮੈਡੀਕਲ ਬੀਮਾ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਭਰੋਸਾ ਦੁਆਇਆ ਕਿ ਸਵੈ ਰੋਜ਼ਗਾਰ ਨੁੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿੰਡਾਂ ਵਿਚ ਮਹਿਲਾਵਾਂ ਨੂੰ 10 ਦੁਧਾਰੂ ਪਸ਼ੂ ਖਰੀਦਣ ਲਈ ਵਿਆਜ਼ ਮੁਕਤ ਕਰਜ਼ੇ ਪ੍ਰਦਾਨ ਕੀਤੇ ਜਾਣਗੇ। ਇਸੇ ਤਰੀਕੇ ਨੌਜਵਾਨਾਂ ਨੂੰ ਉਦਮੀ ਬਣਨ ਲਈ 5 ਲੱਖ ਰੁਪਏ ਤੱਕ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਨੌਜਵਾਨਾਂ ਨੁੰ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ ਅਤੇ ਸੂਬਾ ਉਹਨਾਂ ਦੀ ਉਚੇਰੀ ਸਿੱਖਿਆ ਦਾ ਖਰਚ ਚੁੱਕੇਗਾ।

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਹ ਕਹਿ ਕੇ ਲੋਕਾਂ ਨੁੰ ਮੂਰਖ ਬਣਾ ਰਹੇ ਹਨ ਕਿ ਉਹਨਾਂ ਨੂੰ ਇਹ ਨਹੀਂ ਪਤਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕਿਹੜੇ ਹੁਕਮ ਉਹਨਾਂ ਕੋਲ ਪੈਂਡਿੰਗ ਪਏ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕਮੇਟੀ ਦੀਆਂ ਸਿਫਾਰਸ਼ਾਂ ਦੇ ਬਾਵਜੂਦ ਆਪ ਸਰਕਾਰ ਨੇ ਤਿੰਨ ਵਾਰ ਉਹਨਾਂ ਦਾ ਕੇਸ ਰੱਦ ਕੀਤਾ ਹੈ। ਉਹਨਾਂ ਨੇ ਸ੍ਰੀ ਕੇਜਰੀਵਾਲ ਨੂੰ ਇਹ ਵੀ ਕਿਹਾ ਕਿ ਉਹ ਦੱਸਣ ਕਿ ਉਹਨਾਂ ਦੀ ਪਾਰਟੀ ਨੇ ਕਾਂਗਰਸ ਅਤੇ ਅਕਾਲੀ ਦਲ ਤੋਂ ਉਹਨਾਂ ਦੀ ਪਾਰਟੀ ਵਿਚ ਸ਼ਾਮਲ ਹੋਏ 60 ਆਗੂਆਂ ਨੁੰ ਅਤੇ ਅਪਰਾਧਿਕ ਪਿਛੋਕੜ ਵਾਲੇ ਲੁਧਿਆਣਾ ਦੇ 6 ਆਗੂਆਂ ਨੁੰ ਟਿਕਟਾਂ ਕਿਉਂ ਦਿੱਤੀਆਂ ਹਾਲਾਂਕਿ ਸ੍ਰੀ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਉਹ ਸਿਰਫ ਆਮ ਬੰਦਿਆਂ ਨੁੰ ਟਿਕਟਾਂ ਦੇਣਗੇ ਤੇ ਅਸਲੀਅਤ ਇਹ ਹੈ ਕਿ ਉਹਨਾਂ ਦੀ ਪਾਰਟੀ ਨੇ ਟਿਕਟਾਂ ਵੇਚੀਆਂ ਹਨ ਤੇ ਕਰੋੜਾਂ ਰੁਪਏ ਨਜਾਇਜ਼ ਇਕੱਠੇ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...