November 17, 2026, 2:01 pm
----------- Advertisement -----------
HomeNewsLatest Newsਲੜਾਈ ਲਈ ਤਿਆਰ ਰਹਿਣ ਵਰਕਰ: ਰਾਜਾ ਵੜਿੰਗ

ਲੜਾਈ ਲਈ ਤਿਆਰ ਰਹਿਣ ਵਰਕਰ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 2 ਮਈ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਲੜਾਈ ਲੜਨ ਵਾਸਤੇ ਤਿਆਰ ਰਹਿਣ ਨੂੰ ਕਿਹਾ ਹੈ। ਇੱਥੇ ਪੰਜਾਬ ਭਰ ਤੋਂ ਆਏ ਜ਼ਮੀਨ ਤੋਂ ਜੁੜੇ ਵਰਕਰਾਂ ਅਤੇ ਪ੍ਰਮੁੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜਵਾਬਦੇਹ ਬਣਾਉਣ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦੀ ਇਜਾਜ਼ਤ ਨਾ ਦੇਣ ਚ ਕਾਂਗਰਸ ਪਾਰਟੀ ਦੀ ਅਹਿਮ ਭੂਮਿਕਾ ਹੈ।


ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਮਹਿਲਾ ਕਾਂਗਰਸ ਆਗੂ ਗੁਰਸ਼ਰਨ ਕੌਰ ਰੰਧਾਵਾ, ਸੰਗੀਤਾ ਧੀਰ ਅਤੇ ਸੇਵਾ ਦਲ ਦੇ ਆਗੂ ਨਿਰਮਲ ਕੈੜਾ ਅਤੇ ਪ੍ਰਿੰਸ ਰਸਰਨੀਆ ਅਤੇ ਹੋਰ ਪਾਰਟੀ ਆਗੂਆਂ ਨਾਲ ਪੰਜਾਬ ਕਾਂਗਰਸ ਭਵਨ ਵਿਖੇ ਕ੍ਰਮਵਾਰ ਮੀਟਿੰਗਾਂ ਕੀਤੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਵਜੋਂ ਕਾਂਗਰਸ ਪਾਰਟੀ ਦੀ ਹੋਰ ਵੀ ਵੱਧ ਅਹਿਮ ਭੂਮਿਕਾ ਹੈ, ਕਿਉਂਕਿ ਆਪ ਸਰਕਾਰ ਹੁਣੇ ਤੋਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਸ ਸਰਕਾਰ ਤੋਂ ਉਮੀਦ ਤੋਂ ਪਹਿਲਾਂ ਹੀ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਸੂਬਾ ਪੱਧਰੀ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਗਿਆ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਨਾ ਜਾਵੇ।


ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਦਿਖਾਏ ਗਏ ਭਰੋਸੇ ਅਤੇ ਉਤਸ਼ਾਹ ਤੋਂ ਉਹ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸੂਬੇ ਭਰ ਵਿੱਚ ਜਨ ਸੰਪਰਕ ਪ੍ਰੋਗਰਾਮ ਦਾ ਐਲਾਨ ਕਰਨਗੇ।
ਸੂਬਾ ਕਾਂਗਰਸ ਪ੍ਰਧਾਨ ਨੇ ਇੱਕ ਵਾਰ ਫਿਰ ਆਪਣੀ ਗੱਲ ਦੁਹਰਾਈ ਕਿ ਕਾਂਗਰਸੀ ਵਰਕਰਾਂ ਨੂੰ ਉਨ੍ਹਾਂ ਤੱਕ ਪਹੁੰਚਣ ਦੀ ਲੋੜ ਨਹੀਂ ਪਵੇਗੀ, ਸਗੋਂ ਉਹ ਵਾਰਡ/ਪੰਚਾਇਤ, ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਉਨ੍ਹਾਂ ਦੇ ਘਰ ਪਹੁੰਚਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...