June 17, 2026, 3:09 pm
----------- Advertisement -----------
HomeNewsLatest News31 ਅਕਤੂਬਰ ਤੱਕ ਭਰ ਸਕਦੇ ਹੋ ਇਨਕਮ ਟੈਕਸ ਰਿਟਰਨ, ਨਹੀਂ ਲੱਗੇਗਾ ਜੁਰਮਾਨਾ,...

31 ਅਕਤੂਬਰ ਤੱਕ ਭਰ ਸਕਦੇ ਹੋ ਇਨਕਮ ਟੈਕਸ ਰਿਟਰਨ, ਨਹੀਂ ਲੱਗੇਗਾ ਜੁਰਮਾਨਾ, ਜਾਣੋ ਨਿਯਮ

Published on

----------- Advertisement -----------

ਇਨਕਮ ਟੈਕਸ ਦਾਤਾਵਾਂ ਨੂੰ ਹਰ ਸਾਲ ਇਨਕਮ ਟੈਕਸ ਰਿਟਰਨ ਭਰਨੀ ਪੈਂਦੀ ਹੈ। ਇਸ ਪ੍ਰਕਿਰਿਆ ਲਈ ਸਰਕਾਰ ਵੱਲੋਂ ਲੋਕਾਂ ਨੂੰ ਸਮਾਂ ਵੀ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਇਨਕਮ ਟੈਕਸ ਦਾਤਾਵਾਂ ਲਈ ਇੱਕ ਸਮਾਂ ਸੀਮਾ ਵੀ ਤੈਅ ਕੀਤੀ ਗਈ ਹੈ। ਤਾਂ ਜੋ ਲੋਕ ਉਸ ਮਿਤੀ ਤੱਕ ਇਨਕਮ ਟੈਕਸ ਰਿਟਰਨ ਭਰ ਸਕਣ। ਹਾਲਾਂਕਿ, ਕੁਝ ਲੋਕ ਨਿਰਧਾਰਤ ਸਮਾਂ ਸੀਮਾ ਤੱਕ ਵੀ ਇਨਕਮ ਟੈਕਸ ਰਿਟਰਨ ਫਾਈਲ ਨਹੀਂ ਕਰ ਪਾਉਂਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜੁਰਮਾਨਾ ਭਰਨਾ ਪੈਂਦਾ ਹੈ। ਇਹ ਜੁਰਮਾਨਾ ਇਨਕਮ ਟੈਕਸ ਰਿਟਰਨ (ITR) ਲੇਟ ਫੀਸ ਵਜੋਂ ਵਸੂਲਿਆ ਜਾਂਦਾ ਹੈ।
ਵਿੱਤੀ ਸਾਲ 2021-22 ਲਈ ਇਨਕਮ ਟੈਕਸ ਰਿਟਰਨ (ITR) ਭਰਨ ਦੀ ਆਖਰੀ ਮਿਤੀ 31 ਜੁਲਾਈ 2022 ਐਤਵਾਰ ਸੀ। ਇਸ ਦਾ ਮਤਲਬ ਹੈ ਕਿ ਜਿਨ੍ਹਾਂ ਟੈਕਸਦਾਤਾਵਾਂ ਦੇ ਖਾਤਿਆਂ ਦਾ ਆਡਿਟ ਕਰਨ ਦੀ ਲੋੜ ਨਹੀਂ ਹੈ, ਉਨ੍ਹਾਂ ਨੂੰ ਇਸ ਮਿਤੀ ਤੱਕ ਇਨਕਮ ਟੈਕਸ ਰਿਟਰਨ ਭਰਨ ਦੀ ਲੋੜ ਸੀ। ਵਿਅਕਤੀਗਤ ਇਨਕਮ ਟੈਕਸ ਦਾਤਾ ਜਿਨ੍ਹਾਂ ਨੇ 31 ਜੁਲਾਈ ਤੱਕ ਆਈਟੀਆਰ ਨਹੀਂ ਭਰੀ ਹੈ, ਜੇਕਰ ਉਨ੍ਹਾਂ ਦੀ ਆਮਦਨ ਟੈਕਸਯੋਗ ਹੈ ਤਾਂ ਉਨ੍ਹਾਂ ਨੂੰ 5000 ਰੁਪਏ ਦਾ ਜੁਰਮਾਨਾ ਦੇਣਾ ਪਵੇਗਾ।
ਤਨਖਾਹਦਾਰ ਵਿਅਕਤੀਆਂ ਨੂੰ 31 ਜੁਲਾਈ ਤੱਕ ਆਪਣੀ ਇਨਕਮ ਟੈਕਸ ਰਿਟਰਨ ਭਰਨ ਦੀ ਲੋੜ ਹੁੰਦੀ ਹੈ, ਜਦੋਂ ਕਿ ਕਾਰਪੋਰੇਟ ਜਾਂ ਜਿਨ੍ਹਾਂ ਨੂੰ ਆਪਣੇ ਖਾਤਿਆਂ ਦਾ ਆਡਿਟ ਕਰਵਾਉਣ ਦੀ ਲੋੜ ਹੁੰਦੀ ਹੈ, ਉਹ ਮੁਲਾਂਕਣ ਸਾਲ ਦੇ 31 ਅਕਤੂਬਰ ਤੱਕ ਆਪਣੀ ਰਿਟਰਨ ਫਾਈਲ ਕਰ ਸਕਦੇ ਹਨ। ਅਜਿਹੇ ‘ਚ ਇਨ੍ਹਾਂ ਲੋਕਾਂ ਨੂੰ 31 ਅਕਤੂਬਰ ਤੱਕ ITR ਰਿਟਰਨ ਭਰਨ ‘ਤੇ ਕੋਈ ਜੁਰਮਾਨਾ ਨਹੀਂ ਲੱਗੇਗਾ।
ਵਿਅਕਤੀਗਤ ਆਮਦਨ ਕਰ ਦਾਤਾਵਾਂ ਲਈ ਵਿੱਤੀ ਸਾਲ 2021-22 ਲਈ ਇਨਕਮ ਟੈਕਸ ਰਿਟਰਨ (ITR) ਜਮ੍ਹਾ ਕਰਨ ਦੀ ਆਖਰੀ ਮਿਤੀ 31 ਜੁਲਾਈ ਸੀ। ਬੀਤੇ ਦਿਨ ਰਾਤ 10 ਵਜੇ ਤੱਕ 63.47 ਲੱਖ ਤੋਂ ਵੱਧ ਰਿਟਰਨ ਭਰੇ ਜਾ ਚੁੱਕੇ ਹਨ। ਇਨਕਮ ਟੈਕਸ ਵਿਭਾਗ ਨੇ ITR ਜਮ੍ਹਾ ਕਰਨ ਦੀ ਆਖਰੀ ਤਰੀਕ 31 ਜੁਲਾਈ ਤੈਅ ਕੀਤੀ ਸੀ।
ਲੇਟ ਫੀਸ ਦੇ ਬੋਝ ਤੋਂ ਬਚਣ ਲਈ ਵਿਭਾਗ ਵੱਲੋਂ ਲਗਾਤਾਰ ਟੈਕਸਦਾਤਾਵਾਂ ਨੂੰ ਨਿਰਧਾਰਿਤ ਸਮੇਂ ਅੰਦਰ ਰਿਟਰਨ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 30 ਜੁਲਾਈ ਤੱਕ 5.10 ਕਰੋੜ ਤੋਂ ਵੱਧ ਰਿਟਰਨ ਦਾਖਲ ਕੀਤੇ ਜਾ ਚੁੱਕੇ ਸਨ। ਐਤਵਾਰ ਨੂੰ ਆਈਟੀਆਰ ਫਾਈਲ ਕਰਨ ਦੇ ਨਾਲ, ਵਿੱਤੀ ਸਾਲ 2021-22 ਲਈ ਆਮਦਨ ਟੈਕਸ ਰਿਟਰਨਾਂ ਦੀ ਕੁੱਲ ਸੰਖਿਆ 5.73 ਕਰੋੜ ਨੂੰ ਪਾਰ ਕਰ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...