ਜ਼ਿਲ੍ਹਾ ਮੋਗਾ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ (ਮੰਨਾ) (23) ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਆਪਣੇ ਖੇਤਾਂ ਵਿਚ ਤੂੜੀ ਬਣਾ ਰਿਹਾ ਸੀ ਕਿ ਅਚਾਨਕ ਉਹ ਤੂੜੀ ਵਾਲੀ ਮਸ਼ੀਨ ‘ਚ ਆ ਗਿਆ। ਜਿਥੇ ਉਸਦੀ ਦਰਦਨਾਕ ਮੌਤ ਹੋ ਗਈ। ਗੁਰਚਰਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਨੌਜਵਾਨ ਪੁੱਤ ਦੀ ਮੌਤ ਹੋਣ ਤੋਂ ਬਾਅਦ ਜਿਥੇ ਮਾਪਿਆਂ ਦਾ ਰੋ-ਰੋ ਬੁਰਾ ਹੈ ਉਥੇ ਹੀ ਇਲਾਕੇ ਵਿਚ ਸਨਸਨੀ ਫੈਲ ਗਈ।
----------- Advertisement -----------
ਤੂੜੀ ਵਾਲੀ ਮਸ਼ੀਨ ‘ਚ ਆਉਣ ਨਾਲ ਨੌਜਵਾਨ ਦੀ ਮੌਤ
Published on
----------- Advertisement -----------












