September 5, 2026, 11:50 pm
----------- Advertisement -----------
HomeNewsLatest Newsਯੂਥ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕਰਨ ਦੇ...

ਯੂਥ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕਰਨ ਦੇ ਰੋਸ ‘ਚ ਜ਼ਿਲ੍ਹਾ ਹੈਡਕੁਆਟਰਾਂ ’ਤੇ ਵਿਸ਼ਾਲ ਧਰਨੇ

Published on

----------- Advertisement -----------

ਯੂਥ ਅਕਾਲੀ ਦਲ ਨੇ ਅੱਜ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਸੂਬੇ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਵਿਸ਼ਾਲ ਧਰਨੇ ਦੇ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਕਾਂਗਰਸ ਸਰਕਾਰ ਵੱਲੋਂ ਝੁਠਾ ਤੇ ਨਿਰਾਧਾਰ ਕੇਸ ਦਰਜ ਕਰਨ ਖਿਲਾਫ ਰੋਸ ਪ੍ਰਗਟ ਕੀਤਾ। ਇਸ ਮੌਕੇ ਐਸ ਐਸ ਪੀਜ਼ ਨੂੰ ਰਾਜਪਾਲ ਦੇ ਨਾਂ ’ਤੇ ਮੰਗ ਪੱਤਰ ਵੀ ਸੌਂਪੇ ਗਏ।


ਨੌਜਵਾਨਾਂ ਦੇ ਵੱਡੇ ਵੱਡੇ ਇਕੱਠ ਜਿਹਨਾਂ ਵਿਚ ਯੂਥ ਅਕਾਲੀ ਦਲ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਮੈਂਬਰ ਵੀ ਸ਼ਾਮਲ ਸਨ, ਵਿਚ ਨੌਜਵਾਨਾਂ ਨੇ ਕਾਂਗਰਸ ਸਰਕਾਰ ਵੱਲੋਂ ਆਪਣੀਆਂ ਅਸਫਲਤਾਵਾਂ ਛੁਪਾਉਣ ਲਈ ਇਹ ਝੂਠਾ ਨਸ਼ਿਆਂ ਦਾ ਕੇਸ ਦਰਜ ਕਰਨ ਖਿਲਾਫ ਰੋਸ ਪ੍ਰਗਟ ਕੀਤਾ। ਪੋਸਟਰ ਤੇ ਬੈਨਰ ਲੈ ਕੇ ਇਹਨਾਂ ਨੌਜਵਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਇਹਨਾਂ ਦੇ ਪੁਤਲੇ ਵੀ ਫੂਕੇ ਤੇ ਕਿਹਾ ਕਿ ਇਹਨਾਂ ਆਗੂਆਂ ਨੇ ਸਟੇਜਾਂ ਤੋਂ ਐਲਾਨ ਕੀਤ ਸਨ ਕਿ ਅਕਾਲੀ ਲੀਡਰਸ਼ਿਪ ਨੁੰ ਝੂਠੇ ਕੇਸਾਂ ਵਿਚ ਫਸਾਇਆ ਜਾਵੇਗਾ।

ਫਰੀਦਕੋਟ ਵਿਚ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਸੁਬੇ ਦੇ ਨੌਜਵਾਨ ਕਾਂਗਰਸ ਸਰਕਾਰ ਵੱਲੋਂ ਨੌਜਵਾਨਾਂ ਵਿਚ ਹਰਮਨਪਿਆਰੇ ਸਰਦਾਰ ਮਜੀਠੀਆ ਦੇ ਖਿਲਾਫ ਝੁਠਾ ਕੇਸ ਦਰਜ ਕਰਨ ਕਾਰਨ ਰੋਹ ਵਿਚ ਹਨ। ਸੂਬੇ ਦਾ ਸਮੁੱਚਾ ਨੌਜਵਾਨ ਵਰਗ ਸਰਦਾਰ ਮਜੀਠੀਆ ਦੀ ਹਮਾਇਤ ਵਿਚ ਨਿਤਰ ਆਇਆ ਹੈ ਤੇ ਕਾਂਗਰਸ ਸਰਕਾਰ ਨੁੰ ਸਪਸ਼ਟ ਆਖ ਦਿੱਤਾ ਹੈ ਕਿ ਉਹ ਲੋਕਪ੍ਰਿਅ ਆਗੂ ਸਰਦਾਰ ਮਜੀਠੀਆ ਦੇ ਖਿਲਾਫ ਝੂਠਾ ਕੇਸ ਦਰਜ ਕਰਨ ਦੇ ਨਤੀਜੇ ਭੁਗਤਣ ਵਾਸਤੇ ਤਿਆਰ ਰਹੇ। ਇਹ ਨੌਜਵਾਨ ਆਉਂਦੀਆਂ ਚੋਣਾਂ ਵਿਚ ਕਾਂਗਰਸ ਦੇ ਖਿਲਾਫ ਅਹਿਮ ਰੋਲ ਅਦਾ ਕਰਨਗੇ ਅਤੇ ਚੋਣਾਂ ਵਿਚ ਕਾਂਗਰਸ ਦੇ ਖਿਲਾਫ ਵੋਟਰਾਂ ਦੀ ਵੱਡੇ ਪੱਧਰ ’ਤੇ ਲਾਮਬੰਦੀ ਕਰ ਕੇ ਆਪਣਾ ਰੋਹ ਪ੍ਰਗਟਾਉਣਗੇ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਸਰਦਾਰ ਮਜੀਠੀਆ ਦੇ ਖਿਲਾਫ ਸਾਰਾ ਕੇਸ ਮਨਘੜਤ ਹੈ ਕਿਉਂਕਿ ਸਰਕਾਰ ਨੇ ਦੋ ਡੀ ਜੀ ਪੀ ਬਦਲੇ ਤੇ ਤੀਜੇ ਡੀ ਜੀ ਪੀ ਐਸ ਚਟੋਪਾਧਿਆਏ ਨੂੰ ਕਾਂਗਰਸ ਪਾਰਟੀ ਦਾ ਸਿਆਸੀ ਬਦਲਾਖੋਰੀ ਦਾ ਏਜੰਡਾ ਲਾਗੂ ਕਰਨ ਵਾਸਤੇ ਨਿਯੁਕਤ ਕੀਤਾ ਗਿਆ। ਉਹਨਾਂ ਕਿਹਾ ਕਿ ਨਵੇਂ ਡੀ ਜੀ ਪੀ ਨੇ ਸਰਦਾਰ ਮਜੀਠੀਆ ਦੇ ਖਿਲਾਫ ਕੇਸ ਦਰਜ ਕਰਨ ਦਾ ਹੁਕਮ ਦੇ ਕੇ ਸਾਰੇ ਨਿਯਮ ਕਾਨੂੰਨ ਛਿੱਕੇ ਟੰਗ ਦਿੱਤੇ। ਉਹਨਾਂ ਕਿਹਾ ਕਿ ਇਹ ਪਹਿਲਾ ਮਾਮਲਾ ਹੈ ਜਦੋਂ ਡੀ ਜੀ ਪੀ ਵੱਲੋਂ ਅਜਿਹੇ ਹੁਕਮ ਦਿੱਤੇ ਗਏ ਹੋਣ। ਵੁਹਨਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਜਿਸ ਮਾਮਲੇ ਵਿਚ ਅਦਾਲਤਾਂ ਨੇ ਫੈਸਲਾ ਸੁਣਾ ਦਿੱਤਾ ਹੋਵੇ, ਉਹਨਾਂ ਮਾਮਲਿਆਂ ਵਿਚ ਉਪਰਲੀ ਅਦਾਲਤ ਤੋਂ ਪ੍ਰਵਾਨਗੀ ਲਏ ਬਗੈਰ ਜਾਂਚ ਮੁੜ ਆਰੰਭ ਦਿੱਤੀ ਗਈ ਹੋਵੇ।
ਉਹਨਾਂ ਕਿਹਾ ਕਿ ਚਟੋਪਾਧਿਆਏ ਤੋਂ ਇਲਾਵਾ ਕਾਂਗਰਸ ਸਰਕਾਰ ਨੇ ਬਿਊਰੋ ਆਫ ਇਨਵੈਸਟੀਗੇਸ਼ਨ (ਬੀ ਓ ਆਈ) ਦੇ ਆਈ ਜੀ ਗੌਤਮ ਚੀਮਾ ਨੂੰ ਵੀ ਐਸ ਕੇ ਅਸਥਾਨਾ ਦੇ ਛੁੱਟੀ ਜਾਣ ਤੋਂ ਬਾਅਦ ਬੀ ਓ ਆਈ ਵੱਲੋਂ ਦਸਤਾਵੇਜ਼ ’ਤੇ ਹਸਤਾਖ਼ਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਅਸਥਾਨਾ ਨੇ ਸਪਸ਼ਟ ਆਖ ਦਿੱਤਾ ਸੀ ਕਿ ਸਰਦਾਰ ਮਜੀਠੀਆ ਦੇ ਖਿਲਾਫ ਕੇਸ ਨਹੀਂ ਬਣਦਾ। ਉਹਨਾਂ ਕਿਹਾ ਕਿ ਗੌਤਮ ਚੀਮਾ ਇਕ ਦਾਗੀ ਪੁਲਿਸ ਅਫਸਰ ਹੈ ਜਿਸਦੇ ਖਿਲਾਫ ਕਈ ਫੌਜਦਾਰੀ ਕੇਸ ਚਲ ਰਹੇ ਹਨ ਤੇ ਇਸੇ ਕਾਰਨ ਉਸਨੁੰ ਏ ਡੀ ਜੀ ਪੀ ਨਹੀਂ ਬਣਾਇਆ ਗਿਆ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਚੀਮਾ ਨਾਲ ਸਰਦਾਰ ਮਜੀਠੀਆ ਨੁੰ ਫਸਾਉਣ ਲਈ ਸੌਦੇਬਾਜ਼ੀ ਕੀਤੀ ਗਈ।
ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਜਿਹਨਾਂ ਨੇ ਸਰਦਾਰ ਮਜੀਠੀਆ ਦੇ ਖਿਲਾਫ ਝੂਠਾ ਤੇ ਨਿਰਾਧਾਰ ਕੇਸ ਦਰਜ ਕਰਵਾਇਆ, ਉਹਨਾਂ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਇਸ ਗੱਲ ਦੇ ਠੋਸ ਸਬੂਤ ਹਨ ਤੇ ਜਿਹਨਾਂ ਵਿਚ ਨਵਜੋਤ ਸਿੰਘ ਸਿੱਧੂ ਤੇ ਹੋਰਨਾਂ ਦੇ ਬਿਆਨ ਹਨ ਕਿ ਸਰਦਾਰ ਮਜੀਠੀਆ ਨੂੰ ਇਸ ਝੂਠੇ ਕੇਸ ਵਿਚ ਫਸਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਇਸ ਸਾਰੇ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...