May 30, 2026, 7:43 pm
----------- Advertisement -----------
HomeNewsLatest Newsਕੇਜਰੀਵਾਲ ਦਾ ਸੀਐੱਮ ਚੰਨੀ ’ਤੇ ਵੱਡਾ ਹਮਲਾ

ਕੇਜਰੀਵਾਲ ਦਾ ਸੀਐੱਮ ਚੰਨੀ ’ਤੇ ਵੱਡਾ ਹਮਲਾ

Published on

----------- Advertisement -----------

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੱੁਖ ਮੰਤਰੀ ਚੰਨੀ ਵਿਾਚਲੇ ਜ਼ੁਬਾਨੀ ਜੰਗ ਜਾਰੀ ਹੈ।ਕੇਜਰੀਵਾਲ ਇੱਕ ਰੋਜ਼ਾ ਪੰਜਾਬ ਦੌਰੇ ਦੌਰਾਨ ਹੁਣ ਅੰਮ੍ਰਿਤਸਰ ਦੇ ਏਅਰਪੋਰਟ ਪਹੁੰਚ ਗਏ ਨੇ। ਅੰਮ੍ਰਿਤਸਰ ਪਹੁੰਚਣ ’ਤੇ ਉਨ੍ਹਾਂ ਦਾ ‘ਆਪ’ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ’ਤੇ ਵੱਡਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ‘ਮੇਰਾ ਰੰਗ ਕਾਲਾ ਹੋ ਸਕਦਾ ਹੈ, ਨੀਅਤ ਨਹੀਂ। ਮੇਰੀ ਨੀਅਤ ਸਾਫ਼ ਹੈ। ਮੈਂ ਕੰਮ ਕਰਨਾ ਜਾਣਦਾ ਹਾਂ।

ਦੱਸ ਦੇਈਏ ਕਿ ਬੀਤੇ ਦਿਨ ਮੁੱਖ ਮੰਤਰੀ ਚੰਨੀ ਨੇ ਬਿਆਨ ਦਿੱਤਾ ਸੀ ਕਿ ਪੰਜਾਬ ’ਚ ਕਾਲੇ ਅੰਗ੍ਰੇਜ਼ ਰਾਜ ਕਰਨਾ ਚਾਹੁੰਦੇ ਹਨ, ਜਿਸ ਨੂੰ ਲੈ ਕੇ ਕੇਜਰੀਵਾਲ ਨੇ ਉਨ੍ਹਾਂ ’ਤੇ ਇਹ ਹਮਲਾ ਕੀਤਾ। ।ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਜਦੋਂ ਬੀਤੇ ਦਿਨੀਂ ਪੰਜਾਬ ਆਏ ਸਨ, ਉਸ ਸਮੇਂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਤੇ 24 ਘੰਟੇ ਬਿਜਲੀ ਦੇਣ ਦੀ ਪਹਿਲੀ ਗਰੰਟੀ ਦਿੱਤੀ ਸੀ। ਫਿਰ ਉਨ੍ਹਾਂ ਨੇ ਮੁਫ਼ਤ ਸਿਹਤ ਸੇਵਾਵਾਂ ਅਤੇ 16 ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਦੂਜੀ ਗਰੰਟੀ ਦਿੱਤੀ ਅਤੇ 18 ਸਾਲ ਤੋਂ ਵੱਡੀ ਉਮਰ ਦੀਆਂ ਜਨਾਨੀਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣੀ ਦੀ ਤੀਜੀ ਗਰੰਟੀ ਦਿੱਤੀ। ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਚੌਥੀ ਗਰੰਟੀ ਦੇਣ ਲਈ ਅੱਜ ਪਠਾਨਕੋਟ ਵਿਖੇ ਆ ਰਹੇ ਹਨ, ਜਿਸ ਦਾ ਲੋਕਾਂ ਵਲੋਂ ਇਤਜ਼ਾਰ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...