April 20, 2026, 1:44 pm
----------- Advertisement -----------
HomeNewsLatest Newsਸੀ ਐਮ ਚੰਨੀ ਦੀ ਅਗਵਾਈ 'ਚ ਹੋਈ ਮੀਟਿੰਗ, ਵਪਾਰੀਆਂ ਦੇ ਹਿੱਤ ਵਿੱਚ...

ਸੀ ਐਮ ਚੰਨੀ ਦੀ ਅਗਵਾਈ ‘ਚ ਹੋਈ ਮੀਟਿੰਗ, ਵਪਾਰੀਆਂ ਦੇ ਹਿੱਤ ਵਿੱਚ 1140 ਕਰੋੜ ਰੁਪਏ ਦੇ ਫੈਸਲਿਆਂ ਨੂੰ ਪ੍ਰਵਾਨਗੀ

Published on

----------- Advertisement -----------

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਸੀ ਐਮ ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਮੀਟਿੰਗ ਜਿਸ ਵਿੱਚ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਈ ਜਿਸ ਵਿੱਚ ਮੰਤਰੀ ਮੰਡਲ ਵੱਲੋਂ ਵਪਾਰੀਆਂ ਦੇ ਹਿੱਤ ਵਿੱਚ 1140 ਕਰੋੜ ਰੁਪਏ ਦੇ ਫੈਸਲਿਆਂ ਨੂੰ ਹਰੀ ਝੰਡੀ ਦਿੱਤੀ ਗਈ । ਸੂਬਾ ਭਰ ਦੇ ਕਾਰੋਬਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਸਾਲ 2014-15 ਤੋਂ ਲੈ ਕੇ 2017-18 ਤੱਕ ਦੇ ਚਾਰ ਸਾਲਾਂ ਦੇ ‘ਸੀ’ ਫਾਰਮ ਨਾਲ ਸਬੰਧਤ ਕੇਸਾਂ ਵਿਚੋਂ ਲਗਪਗ 1.50 ਲੱਖ ਕੇਸਾਂ ਨੂੰ ਮੁਲਾਂਕਣ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਕੈਟਾਗਰੀ ਅਧੀਨ ਹਰੇਕ ਸਾਲ ਹੁਣ ਸਿਰਫ 8500 ਦੇ ਲਗਪਗ ਕੇਸਾਂ ਦਾ ਹੀ ਮੁਲਾਂਕਣ ਹੋਵੇਗਾ। ਵਪਾਰੀਆਂ ਦੇ ਪੱਖੀ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ 200 ਕਰੋੜ ਰੁਪਏ ਦਾ ਵਿੱਤੀ ਭਾਰ ਪਵੇਗਾ। ਇਹ ਫੈਸਲੇ ਅੱਜ ਬਾਅਦ ਦੁਪਹਿਰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਸੂਬੇ ਵਿਚ ਵਪਾਰਕ ਅਤੇ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ ਕਿਸੇ ਕੇਸ ਵਿਚ ਨਿਰਧਾਰਤ ਕੀਤੀ ਗਈ ਵਾਧੂ ਮੰਗ ਦਾ 70 ਫੀਸਦੀ ਹਿੱਸਾ ਭਰਨ ਤੋਂ ਛੋਟ ਦੇ ਦਿੱਤੀ ਹੈ ਅਤੇ ਵਪਾਰੀ ਨੂੰ ਹੁਣ ਵਾਧੂ ਮੰਗ ਦਾ 30 ਫੀਸਦੀ ਹੀ ਜਮ੍ਹਾਂ ਕਰਵਾਉਣਾ ਹੋਵੇਗਾ। ਇਸ ਫੈਸਲੇ ਨਾਲ ਖਜ਼ਾਨੇ ਉਤੇ ਲਗਪਗ 940 ਕਰੋੜ ਰੁਪਏ ਦਾ ਵਿੱਤੀ ਖਰਚਾ ਸਹਿਣ ਕਰਨਾ ਪਵੇਗਾ। ਇਸ ਦੇ ਨਾਲ ਉਨ੍ਹਾਂ ਨੂੰ ਹੁਣ ਵਾਧੂ ਮੰਗ ਦੇ 30 ਫੀਸਦੀ ਹਿੱਸੇ ਦੀ 20 ਫੀਸਦੀ ਰਾਸ਼ੀ ਭਰਨੀ ਹੋਵੇਗੀ ਅਤੇ ਬਾਕੀ ਦਾ 80 ਫੀਸਦੀ 31 ਮਾਰਚ, 2023 ਤੱਕ ਭਰਨਾ ਹੋਵੇਗਾ।

ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਹਾਲ ਹੀ ਵਿਚ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਾਰੋਬਾਰੀਆਂ ਦੇ ਹਿੱਤ ਵਿਚ ਕਈ ਅਹਿਮ ਫੈਸਲੇ ਲਏ ਹਨ। ਭਾਵੇਂ ਕਿ ਵੈਟ ਦੇ ਦੌਰ ਨੂੰ ਖਤਮ ਹੋਏ ਨੂੰ ਲਗਪਗ ਸਾਢੇ ਚਾਰ ਸਾਲ ਹੋ ਚੁੱਕੇ ਹਨ ਪਰ ਵਪਾਰੀਆਂ ਉਤੇ ਵੈਟ ਦੇ ਮੁਲਾਂਕਣ ਦਾ ਕਾਫੀ ਬੋਝ ਸੀ ਅਤੇ ‘ਸੀ’ ਫਾਰਮ ਆਦਿ ਨੂੰ ਮੁਹੱਈਆ ਕਰਵਾਉਣ ਵਿਚ ਵੀ ਕਾਫੀ ਦਿੱਕਤਾਂ ਆ ਰਹੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...