November 16, 2026, 5:45 pm
----------- Advertisement -----------
HomeNewsBreaking Newsਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ 'ਤੇ ਪੰਜਾਬ ਰਾਈਟ...

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

Published on

----------- Advertisement -----------

ਚੰਡੀਗੜ੍ਹ, 22 ਨਵੰਬਰ, 2025:ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ।

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਅਪਗ੍ਰੇਡਿਡ ਸਿੰਗਲ-ਵਿੰਡੋ ਸਿਸਟਮ ਹੁਣ 15 ਮੁੱਖ ਵਿਭਾਗਾਂ ਦੀਆਂ 173 ਸਰਕਾਰ-ਤੋਂ-ਕਾਰੋਬਾਰ (ਜੀਟੂਬੀ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਜਿਸ ਵਿੱਚ ਵਧੇਰੇ ਪਾਰਦਰਸ਼ਤਾ ਨਾਲ ਜਲਦ ਤੋਂ ਜਲਦ ਪ੍ਰਵਾਨਗੀਆਂ, ਡਿਜੀਟਲ ਟਰੈਕਿੰਗ, ਆਟੋ-ਡੀਮਡ ਪ੍ਰਵਾਨਗੀਆਂ ਪ੍ਰਦਾਨ ਕਰਨਾ ਸ਼ਾਮਲ ਹੈ, ਜੋ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੌਖ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੂਜੇ ਪੜਾਅ ਵਿੱਚ ਪੈਨ-ਅਧਾਰਤ ਸਿੰਗਲ ਬਿਜ਼ਨਸ ਆਈਡੈਂਟੀਫਾਇਰ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ, ਜੋ ਇਕੋ ਯੂਨੀਫਾਈਡ ਡਿਜੀਟਲ ਆਈਡੈਂਟਿਟੀ ਤਹਿਤ ਸਾਰੀਆਂ ਪ੍ਰਵਾਨਗੀਆਂ, ਪ੍ਰੋਤਸਾਹਨ/ਰਿਆਇਤਾਂ, ਨਿਰੀਖਣ ਅਤੇ ਪਾਲਣਾ ਸਬੰਧੀ ਪ੍ਰਕਿਰਿਆਵਾਂ ਨੂੰ ਇਕੱਠਾ ਕਰਦੀ ਹੈ। ਨਵੀਂ ਪੇਸ਼ ਕੀਤੀ ਗਈ ਈ-ਵਾਲਟ ਦੀ ਸਹੂਲਤ ਹੁਣ ਨਿਵੇਸ਼ਕਾਂ ਨੂੰ ਦਸਤਾਵੇਜ਼ ਅਤੇ ਸਰਕਾਰ ਦੁਆਰਾ ਜਾਰੀ ਪ੍ਰਵਾਨਗੀਆਂ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਦੀ ਆਗਿਆ ਦਿੰਦੀ ਹੈ, ਜਿਸ ਨਾਲ ਸਮੇਂ ਦੀ ਕਾਫ਼ੀ ਬੱਚਤ ਹੋਵੇਗੀ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨਿਵੇਸ਼ ਲਈ ਢੁਕਵਾਂ ਅਤੇ ਉਪਭੋਗਤਾ-ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਸਿਸਟਮ ਨੂੰ ਲਗਾਤਾਰ ਅੱਪਗ੍ਰੇਡ ਕੀਤਾ ਜਾਂਦਾ ਹੈ। ਉਨ੍ਹਾਂ ਨੇ ਉੱਨਤ ਜਾਂਚ ਪ੍ਰੋਟੋਕੋਲ, ਡਿਜੀਟਲ ਗ੍ਰੀਨ ਸਟੈਂਪ ਪੇਪਰ ਜਾਰੀ ਕਰਨ, ਵਿਸਤ੍ਰਿਤ ਆਰਟੀਬੀਏ ਕਵਰੇਜ ਅਤੇ ਲਾਈਫਸਾਈਕਲ-ਬੇਸਡ-ਵਰਕਫਲੋਅ ਸਮੇਤ ਪ੍ਰਮੁੱਖ ਸੁਧਾਰਾਂ ਨੂੰ ਉਜਾਗਰ ਕੀਤਾ, ਜੋ ਫਾਸਟਟ੍ਰੈਕ ਪੰਜਾਬ ਨੂੰ ਉਦਯੋਗ ਦੀ ਸਥਾਪਨਾ, ਵਿਸਥਾਰ ਅਤੇ ਸੰਚਾਲਨ ਲਈ ਇੱਕ ਵਿਆਪਕ ਪਲੇਟਫਾਰਮ ਵਜੋਂ ਸਥਾਪਤ ਕਰਦਾ ਹੈ।

ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ (ਆਰਟੀਬੀਏ) ਤਹਿਤ ਪੇਸ਼ ਕੀਤੇ ਗਏ ਮਹੱਤਵਪੂਰਨ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਾਂਝਾ ਕੀਤਾ ਕਿ  ਸੂਬਾ-ਪੱਧਰੀ 10 ਮੁੱਖ ਪ੍ਰਵਾਨਗੀਆਂ, ਜਿਨ੍ਹਾਂ ਵਿੱਚ ਜ਼ਮੀਨ ਅਲਾਟਮੈਂਟ, ਉਸਾਰੀ ਸਬੰਧੀ ਪ੍ਰਵਾਨਗੀਆਂ, ਵਾਤਾਵਰਣ ਸਬੰਧੀ ਪ੍ਰਵਾਨਗੀਆਂ ਅਤੇ ਪੀ.ਐਸ.ਆਈ.ਈ.ਸੀ. ਉਦਯੋਗਿਕ ਪਾਰਕਾਂ ਨਾਲ ਸਬੰਧਤ ਪ੍ਰਵਾਨਗੀਆਂ ਸ਼ਾਮਲ ਹਨ – ਨੂੰ ਹੁਣ ਆਰਟੀਬੀਏ ਦੀ ਫਾਸਟ-ਟਰੈਕ ਪ੍ਰਣਾਲੀ ਅਧੀਨ ਲਿਆਂਦਾ ਗਿਆ ਹੈ।

ਉਨ੍ਹਾਂ ਐਲਾਨ ਕੀਤਾ ਕਿ ਪ੍ਰਵਾਨਿਤ ਉਦਯੋਗਿਕ ਪਾਰਕਾਂ ਦੇ ਅੰਦਰ ਸਥਿਤ ਯੋਗ ਪ੍ਰੋਜੈਕਟਾਂ ਨੂੰ ਹੁਣ ਪੰਜ ਕਾਰਜਕਾਰੀ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀ ਮਿਲੇਗੀ, ਜਦੋਂ ਕਿ ਹੋਰ ਸਾਰੇ ਗੈਰ-ਆਰਟੀਬੀਏ ਕੇਸਾਂ ਨੂੰ ਵੱਧ ਤੋਂ ਵੱਧ 45 ਕਾਰਜਕਾਰੀ ਦਿਨਾਂ ਦੇ ਅੰਦਰ ਪ੍ਰਵਾਨਗੀਆਂ ਮਿਲ ਜਾਣਗੀਆਂ। ਉਨ੍ਹਾਂ ਕਿਹਾ ਕਿ ਦੂਜਾ ਪੜਾਅ ਫਾਸਟਟ੍ਰੈਕ ਪੰਜਾਬ ਪੋਰਟਲ ਨੂੰ ਅਸਲ ਮਾਇਨਿਆਂ ਵਿੱਚ ਇੱਕ ਸੁਚਾਰੂ ਤੇ ਵਿਕਸਿਤ ਪੋਰਟਲ ਵਜੋਂ ਦਰਸਾਉਂਦਾ ਹੈ, ਜਿਸ ਵਿੱਚ ਉਦਯੋਗ ਦੀ ਸਥਾਪਨਾ, ਵਿਸਥਾਰ ਅਤੇ ਸੰਚਾਲਨ ਸਬੰਧੀ ਪ੍ਰਵਾਨਗੀਆਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨਵੈਸਟ ਪੰਜਾਬ ਨੇ ਦੇਸ਼ਾ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਪੋਰਟਲ ਵਿਕਸਤ ਕੀਤਾ ਹੈ, ਜੋ ਇੱਕ ਏਕੀਕ੍ਰਿਤ, ਸਿੰਗਲ-ਐਂਟਰੀ ਅਤੇ ਸਿੰਗਲ-ਐਗਜ਼ਿਟ ਡਿਜੀਟਲ ਸਿਸਟਮ ਹੈ, ਜਿਸਦਾ ਉਦੇਸ਼ ਕਾਰੋਬਾਰ ਕਰਨ ਦੀ ਸੌਖ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਦੂਜਾ ਪੜਾਅ ਸਿਰਫ਼ ਇੱਕ ਅਪਗ੍ਰੇਡ ਨਹੀਂ ਹੈ ਸਗੋਂ ਇਹ ਵਧੇਰੇ ਪਾਰਦਰਸ਼ਤਾ ਨਾਲ ਤੇਜ਼ ਪ੍ਰਵਾਨਗੀਆਂ ਪ੍ਰਦਾਨ ਕਰਨ ਅਤੇ ਨਿਵੇਸ਼ਕਾਂ ਦਾ ਭਰੋਸਾ ਜਿੱਤਣ ਦੀ ਦਿਸ਼ਾ ਵਿੱਚ ਇੱਕ ਵੱਡੀ ਪੁਲਾਂਘ ਹੈ, ਜੋ ਪੰਜਾਬ ਨੂੰ ਨਿਵੇਸ਼ਕ ਪੱਖੋਂ ਦੇਸ਼ ਦੇ ਸਭ ਤੋਂ ਕੁਸ਼ਲ ਅਤੇ ਅਨੁਕੂਲ ਰਾਜਾਂ ਵਿੱਚ ਖੜ੍ਹਾ ਕਰਦਾ ਹੈ।

ਉਨ੍ਹਾਂ ਨੇ ਨਿਰੰਤਰ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ, ਜਵਾਬਦੇਹੀ ਅਤੇ ਸੇਵਾ ਗੁਣਵੱਤਾ ਅਧਾਰਤ ਪ੍ਰਣਾਲੀ ਸਥਾਪਤ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਉਨ੍ਹਾਂ ਕਿਹਾ ਕਿ ਪੰਜਾਬ ਨਿਵੇਸ਼ ਪੱਖੋਂ ਪੰਜਾਬ ਦੀ ਸਥਿਤੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਸਾਲ 2022 ਤੋਂ ਸੂਬੇ ‘ਚ 1.40 ਲੱਖ ਕਰੋੜ ਦੇ ਨਿਵੇਸ਼ ਆਉਣਾ ਅਤੇ ਪੰਜ ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਾ ਇਸਦਾ ਪ੍ਰਤੱਖ ਪ੍ਰਮਾਣ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...