ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਤੋਂ ਬਾਅਦ ਹੁਣ ਸੋਸ਼ਲ ਮੀਡਿਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ‘ਚ ਧਮਕੀ ਦਿੱਤੀ ਗਈ ਹੈ। ਗੈਂਗ ਨੇ ਲਿਖਿਆ ਕਿ ਲਾਰੈਂਸ ਅਤੇ ਗੋਲਡੀ ਗੱਦਾਰ ਸਨ। ਉਨ੍ਹਾਂ ਅੱਗੇ ਲਿਖਿਆ ਕਿ ਲਾਰੈਂਸ ਕੌਣ ਹੈ ਜੋ ਖਾਲਿਸਤਾਨ ਨਹੀਂ ਬਣਨ ਦੇਵੇਗਾ।ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦਿਆਂ ਗੈਂਗਸਟਰਾਂ ਨੇ ਲਿਖਿਆ ਕਿ ਲਾਰੈਂਸ ਜੇਲ੍ਹ ਵਿੱਚ ਬੈਠ ਕੇ ਗੱਲ ਕਰ ਰਿਹਾ ਹੈ, ਜੇਕਰ ਉਸ ਵਿੱਚ ਸੱਚਮੁੱਚ ਹਿੰਮਤ ਹੈ ਤਾਂ ਬਾਹਰ ਆ ਕੇ ਉਸ ਨਾਲ ਲੜੋ। ਗੋਲਡੀ ਬਦਮਾਸ਼ ਬਣ ਰਿਹਾ ਹੈ, ਪਰ ਉਸ ਨੇ ਆਪਣੇ ਭਰਾ ਦੀ ਮੌਤ ਦਾ ਬਦਲਾ ਵੀ ਨਹੀਂ ਲਿਆ, ਨਹੀਂ ਤਾਂ ਤੁਸੀਂ ਲੋਕ ਦਾਊਦ ਬਣ ਜਾਓਗੇ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਲਾਰੈਂਸ ਬਿਸ਼ਨੋਈ ਨੇ ਇਕ ਮੀਡਿਆ ਚੈਨਲ ”ਤੇ ਇੰਟਰਵਿਊ ਦਿੱਤਾ ਸੀ। ਜਿਸ ਤੋਂ ਬਾਅਦ ਚਾਰੇ ਪਾਸੇ ਹੜਕੰਪ ਮੱਚ ਗਿਆ ਹੈ। ਹਾਲਾਕਿ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਹ ਏ=ਇੰਟਰਵਿਊ ਪੰਜਾਬ ਦੀ ਜੇਲ੍ਹ ‘ਚ ਨਹੀਂ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












