November 18, 2026, 2:55 am
----------- Advertisement -----------
HomeNewsBreaking Newsਹਾਈ ਕੋਰਟ ਨੇ ਲਾਰੈਂਸ ਇੰਟਰਵਿਊ ਮਾਮਲੇ ’ਚ ਜਾਂਚ ਦੋ ਮਹੀਨਿਆਂ ’ਚ ਪੂਰੀ...

ਹਾਈ ਕੋਰਟ ਨੇ ਲਾਰੈਂਸ ਇੰਟਰਵਿਊ ਮਾਮਲੇ ’ਚ ਜਾਂਚ ਦੋ ਮਹੀਨਿਆਂ ’ਚ ਪੂਰੀ ਕਰਨ ਦੇ ਦਿੱਤੇ ਹੁਕਮ, ਕਿਹਾ- ਉੱਚ ਅਧਿਕਾਰੀਆਂ ਦੀ ਭੂਮਿਕਾ ਜਾਂਚੇ SIT

Published on

----------- Advertisement -----------

ਪੁਲਿਸ ਹਿਰਾਸਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ’ਚ ਐੱਸਆਈਟੀ ਨੇ ਬੁੱਧਵਾਰ ਨੂੰ ਹਾਈ ਕੋਰਟ ’ਚ ਸੀਲਬੰਦ ਸਟੇਟਸ ਰਿਪੋਰਟ ਪੇਸ਼ ਕੀਤੀ ਅਤੇ ਜਾਂਚ ਪੂਰੀ ਕਰਨ ਲਈ ਦੋ ਮਹੀਨੇ ਦਾ ਸਮਾਂ ਮੰਗਿਆ। ਐੱਸਆਈਟੀ ਦੀ ਮੰਗ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਨਹੀਂ ਬਣਾਇਆ ਜਾਣਾ ਚਾਹੀਦਾ, ਉੱਚ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਤੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਮੁਖੀ ਪ੍ਰਬੋਧ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਏ। ਮੁੱਖ ਸਕੱਤਰ ਨੇ ਜੇਲ੍ਹਾਂ ਦੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਮਾਂ ਸੀਮਾ ਨਾਲ ਸਬੰਧਤ ਇਕ ਹਲਫ਼ਨਾਮਾ ਵੀ ਅਦਾਲਤ ’ਚ ਪੇਸ਼ ਕੀਤਾ। ਹਾਈ ਕੋਰਟ ਨੇ ਜੇਲ੍ਹ ’ਚ ਸੁਰੱਖਿਆ ਪ੍ਰਬੰਧਾਂ ਦਾ ਖੁਦ ਨੋਟਿਸ ਲੈ ਕੇ ਸੁਣਵਾਈ ਸ਼ੁਰੂ ਕੀਤੀ ਸੀ। ਇਸ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਟੀਵੀ ਇੰਟਰਵਿਊ ਸਾਹਮਣੇ ਆਇਆ। ਇਸ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐੱਸਆਈਟੀ ਬਣਾਉਣ ਤੇ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਐੱਸਆਈਟੀ ਦੀ ਜਾਂਚ ਅਧੂਰੀ ਰਹੀ, ਜਿਸ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ‘ਤੇ ਡੀਜੀਪੀ ਪ੍ਰਬੋਧ ਕੁਮਾਰ ਦੀ ਪ੍ਰਧਾਨਗੀ ਹੇਠ ਇਕ ਐੱਸਆਈਟੀ ਬਣਾਈ ਗਈ। ਐੱਸਆਈਟੀ ਨੇ ਦੱਸਿਆ ਸੀ ਕਿ ਇੰਟਰਵਿਊ ਖਰੜ ਦੇ ਸੀਆਈਏ ਪੁਲਿਸ ਸਟੇਸ਼ਨ ’ਚ ਹੋਈ ਸੀ। ਇਸ ਤੋਂ ਬਾਅਦ ਕਈ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ, ਪਰ ਹਾਈ ਕੋਰਟ ਨੇ ਐੱਸਐੱਸਪੀ ਵਿਰੁੱਧ ਕਾਰਵਾਈ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ। ਇਸ ਤੋਂ ਬਾਅਦ ਡੀਐੱਸਪੀ ਗੁਰਸ਼ੇਰ ਸੰਧੂ ਵਿਰੁੱਧ ਕਾਰਵਾਈ ਕੀਤੀ ਗਈ ਤੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਡੀਜੀਪੀ ਪ੍ਰਬੋਧ ਕੁਮਾਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਹ ਸੇਵਾਮੁਕਤ ਹੋਣ ਜਾ ਰਹੇ ਹਨ। ਇਸ ‘ਤੇ ਹਾਈ ਕੋਰਟ ਨੇ ਕਿਹਾ ਸੀ ਕਿ ਉਹ ਸੇਵਾਮੁਕਤੀ ਤੋਂ ਬਾਅਦ ਵੀ ਜਾਂਚ ਜਾਰੀ ਰੱਖ ਸਕਦੇ ਹਨ। ਇਹ ਮਾਮਲਾ ਲੰਬੇ ਸਮੇਂ ਤੋਂ ਪੈਂਡਿੰਗ ਹੈ, ਇਸ ਲਈ ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਜਾਂਚ ਕਿਸੇ ਵੀ ਕੀਮਤ ‘ਤੇ ਦੋ ਮਹੀਨਿਆਂ ’ਚ ਪੂਰੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਅਦਾਲਤ ਨੇ ਕਿਹਾ ਕਿ ਬਿਨਾਂ ਉੱਚ ਅਧਿਕਾਰੀਆਂ ਦੇ ਇਸ ਮਾਮਲੇ ’ਚ ਸ਼ਮੂਲੀਅਤ ਕੀਤੇ ਇੰਟਰਵਿਊ ਨਹੀਂ ਹੋ ਸਕਦੀ ਸੀ। ਅਜਿਹੀ ਸਥਿਤੀ ’ਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...