September 13, 2026, 6:34 am
----------- Advertisement -----------
HomeNewsBreaking Newsਗੜ੍ਹਸ਼ੰਕਰ ਦੇ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਪੰਜਾਬ ਦਾ ਮਾਣ, ਕੈਨੇਡੀਅਨ ਫ਼ੌਜ...

ਗੜ੍ਹਸ਼ੰਕਰ ਦੇ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਪੰਜਾਬ ਦਾ ਮਾਣ, ਕੈਨੇਡੀਅਨ ਫ਼ੌਜ ’ਚ ਬਣਿਆ ਲੈਫ਼ਟੀਨੈਂਟ

Published on

----------- Advertisement -----------

ਸ਼ਹਿਰ ਗੜ੍ਹਸ਼ੰਕਰ ਦੇ ਵਾਰਡ 5 ਦਾ ਨੌਜਵਾਨ ਵਿਸ਼ਾਲ ਰਾਣਾ ਕੈਨੇਡੀਅਨ ਫ਼ੌਜ ’ਚ ਲੈਫ਼ਟੀਨੈਂਟ ਬਣਨ ਨਾਲ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਵੱਡੀਆਂ ਉਪਲੱਬਧੀਆਂ ਹਾਸਿਲ ਕਰਕੇ ਇਲਾਕੇ ਦਾ ਨਾਂ ਮਸ਼ਹੂਰ ਕੀਤਾ ਹੈ। ਇਸੀ ਤਰ੍ਹਾਂ ਸ਼ਹਿਰ ਗੜਸ਼ੰਕਰ ਦੇ ਵਾਰਡ 5 ਦੇ ਨੌਜਵਾਨ ਵਿਸ਼ਾਲ ਰਾਣਾ ਨੇ ਸਫ਼ਲਤਾ ਦੀਆਂ ਪੌੜੀਆਂ ਚੜ੍ਹ ਕੇ ਸ਼ਲਾਘਾਯੋਗ ਪ੍ਰਾਪਤੀ ਕਰਦਿਆਂ ਕੈਨੇਡੀਅਨ ਫ਼ੌਜ ’ਚ ਲੈਫ਼ਟੀਨੈਂਟ ਬਣਕੇ ਪੰਜਾਬ ਸਮੇਤ ਪੂਰੇ ਕੈਨੇਡਾ ਵਿਚ ਗੜ੍ਹਸ਼ੰਕਰ ਦਾ ਨਾਂ ਰੌਸ਼ਨ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਸ਼ਾਲ ਰਾਣਾ ਦੇ ਪਿਤਾ ਸਰਦਾਰੀ ਸਾਬਕਾ ਫ਼ੌਜੀ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਵਿਸ਼ਾਲ ਰਾਣਾ ਨੇ 12ਵੀਂ ਤੱਕ ਦੀ ਪੜ੍ਹਾਈ ਆਰਮੀ ਸਕੂਲ ਜਲੰਧਰ ਤੋਂ ਕਰਨ ਉਪਰੰਤ 2016 ਦੇ ਵਿੱਚ ਸੰਗਰੂਰ ਤੋਂ ਬੀ. ਟੇਕ. ਦੀ ਡਿਗਰੀ ਹਾਸਿਲ ਕੀਤੀ। ਸਾਲ 2018 ’ਚ ਉਚੇਰੀ ਪੜ੍ਹਾਈ ਅਤੇ ਆਪਣੇ ਸੁਨਹਿਰੀ ਸੁਪਨਿਆਂ ਦੀ ਪੂਰਤੀ ਲਈ ਕੈਨੇਡਾ ਪੁੱਜੇ ਨੌਜਵਾਨ ਵਿਸ਼ਾਲ ਰਾਣਾ ਨੇ ਬਰੈਂਪਟਨ ਦੇ ਹੰਬਰ ਕਾਲਜ ਤੋਂ ਵਾਇਰਲੈਸ ਕਮਿਊਨੀਕੇਸ਼ਨ ਵਿਚ ਮਾਸਟਰ ਡਿਗਰੀ ਦੀ ਪੜ੍ਹਾਈ ਪੂਰੀ ਕੀਤੀ। ਇਸ ਉਪਰੰਤ ਉਸ ਵਲੋਂ ਹੋਰਨਾਂ ਲੋੜੀਂਦੇ ਮਾਪਦੰਡਾਂ ਨੂੰ ਪੂਰੇ ਕਰ ਕੇ ਪਿਛਲੇ ਦਿਨੀਂ ਕੈਨੇਡੀਅਨ ਫ਼ੌਜ ਵਿਚ ਅਪਣਾ ਕਮਿਸ਼ਨ ਪ੍ਰਾਪਤ ਕੀਤਾ ਗਿਆ, ਜਿੱਥੇ ਉਸ ਨੂੰ ਲੈਫ਼ਟੀਨੈਂਟ ਦਾ ਅਹੁਦਾ ਸੌਂਪਿਆ ਗਿਆ। ਵਿਸ਼ਾਲ ਰਾਣਾ ਦੀ ਇਸ ਪ੍ਰਾਪਤੀ ਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।ਪਤਨੀ ਸਾਕਸ਼ੀ ਨੇ ਕਿਹਾ ਕਿ ਮਾਰਚ 2024 ਦੇ ਵਿੱਚ ਉਨ੍ਹਾਂ ਦਾ ਵਿਆਹ ਹੋਇਆ ਸੀ। ਸਾਕਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਵਿਸ਼ਾਲ ਰਾਣਾ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਉਹ ਕੈਨੇਡੀਅਨ ਆਰਮੀ ਦੇ ਵਿੱਚ ਸੇਵਾ ਨਿਭਾਉਣ ਦਾ ਜਿਸਦੇ ਲਈ ਸਿਟੀਜ਼ਨ ਹਾਸਿਲ ਕੀਤੀ। ਉਪਰੰਤ ਆਰਮੀ ਦੇ ਵਿੱਚ ਟੈਸਟ ਪਾਸ ਕਰਨ ਉਪੰਰਤ ਟਰੇਨਿੰਗ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਵਲੋਂ ਰਿਸ਼ਤੇਦਾਰਾਂ ਨੂੰ ਦੱਸਿਆ ਗਿਆ, ਜਿਸਤੇ ਹੁਣ ਇਲਾਕੇ ਭਰਤੋਂ ਵਧਾਈਆਂ ਮਿਲ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...