June 28, 2026, 4:46 pm
----------- Advertisement -----------
HomeNewsHealthਹਵਾ ਪ੍ਰਦੂਸ਼ਣ ਬਣਾ ਰਿਹਾ ਡਾਇਬਟੀਜ਼ ਦਾ ਸ਼ਿਕਾਰ, ਖੋਜ 'ਚ ਹੋਇਆ ਹੈਰਾਨੀਜਨਕ ਖੁਲਾਸਾ

ਹਵਾ ਪ੍ਰਦੂਸ਼ਣ ਬਣਾ ਰਿਹਾ ਡਾਇਬਟੀਜ਼ ਦਾ ਸ਼ਿਕਾਰ, ਖੋਜ ‘ਚ ਹੋਇਆ ਹੈਰਾਨੀਜਨਕ ਖੁਲਾਸਾ

Published on

----------- Advertisement -----------

ਦਿਨੋ-ਦਿਨ ਵੱਧਦਾ ਹਵਾ ਪ੍ਰਦੂਸ਼ਣ ਕਈ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ। ਹਵਾ ਪ੍ਰਦੂਸ਼ਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਰਹੀਆਂ ਹਨ। ਲੋਕਾਂ ਨੂੰ ਐਲਰਜੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਮੇ ਅਤੇ ਬ੍ਰੌਨਕਾਈਟਸ ਵਰਗੇ ਮਰੀਜ਼ਾਂ ਦੀਆਂ ਸਮੱਸਿਆਵਾਂ ਵਧ ਗਈਆਂ ਹਨ। ਪ੍ਰਦੂਸ਼ਣ ਕਾਰਨ ਸਾਹ ਦੀਆਂ ਬਿਮਾਰੀਆਂ ਹੁੰਦੀਆਂ ਹਨ ਪਰ ਹੁਣ ਇੱਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਦੂਸ਼ਣ ਕਾਰਨ ਸ਼ੂਗਰ ਦਾ ਖ਼ਤਰਾ ਵੀ ਵੱਧ ਰਿਹਾ ਹੈ।
ਦਿੱਲੀ ਅਤੇ ਚੇਨਈ ਵਿੱਚ ਕੀਤੀ ਗਈ ਰਿਸਰਚ ਵਿੱਚ ਸਾਹਮਣੇ ਆਇਆ ਹੈ ਕਿ ਵਧਦੇ ਹਵਾ ਪ੍ਰਦੂਸ਼ਣ ਨਾਲ ਟਾਈਪ-2 ਡਾਇਬਟੀਜ਼ ਦਾ ਖ਼ਤਰਾ ਵੱਧ ਰਿਹਾ ਹੈ। ਇਹ ਖੋਜ ਬੀਐਮਜੇ ਮੈਡੀਕਲ ਜਰਨਲ ਵਿੱਚ ਪ੍ਰਕਾਸ਼ਿਤ ਹੋਈ ਹੈ।ਖੋਜ ਵਿੱਚ ਕਿਹਾ ਗਿਆ ਹੈ ਕਿ ਹਵਾ ਵਿੱਚ ਮੌਜੂਦ ਪੀਐਮ 2.5 ਦਾ ਵਧਿਆ ਪੱਧਰ ਸਰੀਰ ਵਿੱਚ ਸ਼ੂਗਰ ਲੈਵਲ ਨੂੰ ਵਧਾ ਰਿਹਾ ਹੈ। ਇਹ ਖੋਜ ਸਾਲ 2010 ਵਿੱਚ ਸ਼ੁਰੂ ਕੀਤੀ ਗਈ ਸੀ। ਇਹ ਪਹਿਲੀ ਖੋਜ ਹੈ ਜਿਸ ਵਿੱਚ ਪ੍ਰਦੂਸ਼ਣ ਅਤੇ ਸ਼ੂਗਰ ਦੇ ਵਿੱਚ ਸਬੰਧ ਪਾਇਆ ਗਿਆ ਹੈ। ਚਿੰਤਾ ਦੀ ਗੱਲ ਹੈ ਕਿ ਭਾਰਤ ਵਿੱਚ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ 10 ਕਰੋੜ ਤੋਂ ਵੱਧ ਹੈ। ਅਜਿਹੇ ‘ਚ ਵਧਦਾ ਹਵਾ ਪ੍ਰਦੂਸ਼ਣ ਇਸ ਬੀਮਾਰੀ ਦਾ ਘੇਰਾ ਤੇਜ਼ੀ ਨਾਲ ਵਧਾ ਸਕਦਾ ਹੈ।
ਇਸ ਅਧਿਐਨ ਵਿੱਚ 12 ਹਜ਼ਾਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਵਿੱਚ ਮਰਦ ਅਤੇ ਔਰਤਾਂ ਦੋਵੇਂ ਸ਼ਾਮਲ ਸਨ। ਖੋਜ ਦੌਰਾਨ ਉਨ੍ਹਾਂ ਦੇ ਸਰੀਰ ਵਿਚ ਬਲੱਡ ਸ਼ੂਗਰ ਲੈਵਲ ਦੀ ਜਾਂਚ ਕੀਤੀ ਗਈ। ਇਸ ਦੌਰਾਨ ਖੋਜਕਰਤਾਵਾਂ ਨੇ ਉਨ੍ਹਾਂ ਦੇ ਸਰੀਰ ਵਿੱਚ ਪ੍ਰਦੂਸ਼ਣ ਦੇ ਪੱਧਰ ਦੀ ਵੀ ਜਾਂਚ ਕੀਤੀ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜਿਨ੍ਹਾਂ ਲੋਕਾਂ ਦੇ ਸਰੀਰ ‘ਚ ਪ੍ਰਦੂਸ਼ਣ ਦੀ ਮਾਤਰਾ ਜ਼ਿਆਦਾ ਸੀ ਜਾਂ ਜਿਸ ਸਮੇਂ ਵਾਤਾਵਰਨ ‘ਚ ਪ੍ਰਦੂਸ਼ਣ ਵਧ ਗਿਆ ਸੀ, ਉਨ੍ਹਾਂ ਦੇ ਸਰੀਰ ‘ਚ ਬਲੱਡ ਸ਼ੂਗਰ ਦਾ ਪੱਧਰ ਵੀ ਜ਼ਿਆਦਾ ਸੀ। ਜਿਹੜੇ ਲੋਕ ਲੰਬੇ ਸਮੇਂ ਤੱਕ ਪ੍ਰਦੂਸ਼ਿਤ ਖੇਤਰਾਂ ਵਿੱਚ ਰਹਿੰਦੇ ਸਨ, ਉਨ੍ਹਾਂ ਦੇ ਸਰੀਰ ਵਿੱਚ ਸ਼ੂਗਰ ਦਾ ਪੱਧਰ ਵਧਣ ਦਾ ਖ਼ਤਰਾ 20 ਤੋਂ 22 ਪ੍ਰਤੀਸ਼ਤ ਵੱਧ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...