September 24, 2026, 5:33 am
----------- Advertisement -----------
HomeNewsHealthਅਜਵਾਈਨ ਅਤੇ ਸੌਂਫ ਦਾ ਪਾਣੀ ਪੀਣ ਨਾਲ ਮਿਲੇਗੀ ਇਨ੍ਹਾਂ ਸਮੱਸਿਆਵਾਂ ਤੋਂ ਰਾਹਤ

ਅਜਵਾਈਨ ਅਤੇ ਸੌਂਫ ਦਾ ਪਾਣੀ ਪੀਣ ਨਾਲ ਮਿਲੇਗੀ ਇਨ੍ਹਾਂ ਸਮੱਸਿਆਵਾਂ ਤੋਂ ਰਾਹਤ

Published on

----------- Advertisement -----------

ਭਾਰਤੀ ਰਸੋਈ ’ਚ ਕਈ ਤਰ੍ਹਾਂ ਦੇ ਮਸਾਲੇ ਵਰਤੇ ਜਾਂਦੇ ਹਨ ਜੋ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਮਸਾਲਿਆਂ ਤੋਂ ਬਣਿਆ ਪਾਣੀ ਪੀਣ ਨਾਲ ਸਰੀਰ ਨੂੰ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਅਜਵਾਈਨ ਅਤੇ ਸੌਂਫ ਤੋਂ ਤਿਆਰ ਪਾਣੀ ਦਾ ਸੇਵਨ ਕਰਨ ਨਾਲ ਤੁਹਾਨੂੰ ਪੇਟ ਦੀਆਂ ਕਈ ਬੀਮਾਰੀਆਂ ਤੋਂ ਰਾਹਤ ਮਿਲੇਗੀ। ਤਾਂ ਆਓ ਤੁਹਾਨੂੰ ਦੱਸਦੇ ਹਾਂ ਅਜਵਾਈਨ ਅਤੇ ਸੌਂਫ ਦਾ ਪਾਣੀ ਪੀਣ ਦੇ ਫਾਇਦੇ।
ਪੇਟ ਦੀ ਸਮੱਸਿਆ-
ਜੇਕਰ ਤੁਸੀਂ ਸੌਂਫ ਅਤੇ ਅਜਵਾਈਨ ਦਾ ਪਾਣਾ ਨਿਯਮਿਤ ਤੌਰ ’ਚੇ ਪਿਓਗੇ, ਤਾਂ ਤੁਹਾਡੀ ਪਾਚਨ ਪ੍ਰਣਾਲੀ ਮਜ਼ਬੂਤ ਹੋਵੇਗੀ। ਤੁਹਾਨੂੰ ਬਦਹਜ਼ਮੀ, ਗੈਸ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ।
ਖੰਘ ਅਤੇ ਜ਼ੁਕਾਮ-
ਬਦਲਦੇ ਮੌਸਮ ’ਚ ਸਭ ਤੋਂ ਪਹਿਲਾਂ ਗਲੇ ’ਚ ਖਰਾਸ਼ ਅਤੇ ਜ਼ੁਕਾਮ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ, ਇਨ੍ਹਾਂ ਤੋਂ ਰਾਹਤ ਪਾਉਣ ਲਈ ਤੁਸੀਂ ਅਜਵਾਈਨ ਅਤੇ ਸੌਂਫ ਤੋਂ ਤਿਆਰ ਪਾਣੀ ਦਾ ਸੇਵਨ ਕਰ ਸਕਦੇ ਹੋ। ਤੁਹਾਨੂੰ ਗਲੇ ਦੀ ਖਰਾਸ਼ ਅਤੇ ਖਾਸੀ ਤੋਂ ਕਾਫੀ ਰਾਹਤ ਮਿਲੇਗੀ।
ਕੋਲੈਸਟ੍ਰੋਲ ਦਾ ਪੱਧਰ ਘੱਟ ਹੋਵੇਗਾ
ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ਲਈ ਵੀ ਤੁਸੀਂ ਇਸ ਤੋਂ ਬਣੇ ਪਾਣੀ ਦਾ ਸੇਵਨ ਕਰ ਸਕਦੇ ਹੋ। ਨਾਲ ਹੀ ਇਸ ਪਾਣੀ ਦਾ ਸੇਵਨ ਕਰਨ ਨਾਲ ਤੁਹਾਡਾ ਭਾਰ ਵੀ ਕੰਟਰੋਲ ‘ਚ ਰਹੇਗਾ।
ਚਮੜੀ ਲਈ ਫਾਇਦੇਮੰਦ-
ਅਜਵਾਈਨ ਅਤੇ ਸੌਂਫ ਦਾ ਪਾਣੀ ਵੀ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਪਾਣੀ ਦਾ ਸੇਵਨ ਕਰਨ ਨਾਲ ਤੁਹਾਡੀ ਚਮੜੀ ਡੀਟੌਕਸ ਹੋ ਜਾਂਦੀ ਹੈ ਅਤੇ ਚਮੜੀ ਮੁਹਾਸੇ ਤੋਂ ਮੁਕਤ ਹੋ ਜਾਂਦੀ ਹੈ।
ਅੱਖਾਂ ਲਈ ਪ੍ਰਭਾਵਸ਼ਾਲੀ –
ਸੌਂਫ ਅੱਖਾਂ ਦੀ ਰੌਸ਼ਨੀ ਨੂੰ ਵਧਾਉਂਦੀ ਹੈ। ਜੇ ਸੌਂਫ ਦਾ ਪਾਣੀ ਰੋਜ਼ ਪੀਤਾ ਜਾਵੇ ਤਾਂ ਇਹ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ ਤੇ ਉਨ੍ਹਾਂ ਵਿਚ ਕੋਈ ਲਾਗ ਨਹੀਂ ਹੁੰਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...