June 28, 2026, 11:57 pm
----------- Advertisement -----------
HomeNewsHealthਜਿੰਮ ਜਾਣ ਤੋਂ ਪਹਿਲਾਂ ਖਾਓ ਇਹ 5 ਚੀਜ਼ਾਂ, ਸਰੀਰ ਨੂੰ ਮਿਲੇਗੀ ਭਰਪੂਰ...

ਜਿੰਮ ਜਾਣ ਤੋਂ ਪਹਿਲਾਂ ਖਾਓ ਇਹ 5 ਚੀਜ਼ਾਂ, ਸਰੀਰ ਨੂੰ ਮਿਲੇਗੀ ਭਰਪੂਰ energy

Published on

----------- Advertisement -----------

ਆਪਣੇ ਆਪ ਨੂੰ ਪੂਰੀ ਤਰ੍ਹਾਂ ਫਿੱਟ ਰੱਖਣ ਲਈ ਜਿੰਮ ਜਾਣਾ ਅਤੇ ਵਰਕਆਊਟ ਕਰਨਾ ਬਹੁਤ ਜ਼ਰੂਰੀ ਹੈ। ਕਸਰਤ ਕਰਨ ਨਾਲ ਤੁਹਾਡਾ ਸਰੀਰ ਫਿੱਟ ਰਹਿੰਦਾ ਹੈ ਅਤੇ ਬਿਮਾਰੀਆਂ ਤੋਂ ਵੀ ਦੂਰ ਰਹਿੰਦਾ ਹੈ। ਇਸ ਦੇ ਨਾਲ ਨਾਲ ਤੁਹਾਨੂੰ ਆਪਣੀ ਖੁਰਾਕ ਦਾ ਵੀ ਬਿਹਤਰ ਧਿਆਨ ਰੱਖਣਾ ਚਾਹੀਦਾ ਹੈ। ਦੱਸ ਦਈਏ ਕਿ ਕਦੇ ਵੀ ਕਿਸੇ ਨੂੰ ਵੀ ਖਾਲੀ ਪੇਟ ਕਸਰਤ ਨਹੀਂ ਕਰਨੀ ਚਾਹੀਦੀ। ਅਜਿਹਾ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਜੇਕਰ ਤੁਸੀਂ ਵਰਕਆਊਟ ਲਈ ਜਾ ਰਹੇ ਹੋ ਤਾਂ ਤੁਹਾਨੂੰ ਆਪਣੀ ਡਾਈਟ ‘ਚ ਕਿਹੜੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
ਓਟਸ
ਲੋਕ ਆਪਣੇ ਆਪ ਨੂੰ ਫਿੱਟ ਰੱਖਣ ਲਈ ਜਿੰਮ ਵਿੱਚ ਘੰਟਿਆਂ ਬੱਧੀ ਪਸੀਨਾ ਵਹਾਉਂਦੇ ਹਨ। ਜਿੰਮ ਖਾਲੀ ਪੇਟ ਬਿਲਕੁਲ ਨਹੀਂ ਜਾਣਾ ਚਾਹੀਦਾ।ਜਿਮ ਤੋਂ ਪਹਿਲਾਂ ਓਟਸ ਖਾਣੇ ਚਾਹੀਦੇ ਹਨ। ਇਸ ਕਾਰਨ ਵਾਰ-ਵਾਰ ਭੁੱਖ ਨਹੀਂ ਲੱਗਦੀ ਅਤੇ ਇਸ ਚ ਵਿਟਾਮਿਨ-ਬੀ, ਕਾਰਬੋਹਾਈਡਰੇਟ ਮੌਜੂਦ ਹੁੰਦੇ ਹਨ।
ਕੇਲਾ
ਜਿਮ ਜਾਣ ਤੋਂ ਪਹਿਲਾਂ ਕੇਲਾ ਜ਼ਰੂਰ ਖਾਓ। ਇਹ ਤੁਹਾਡੇ ਸਰੀਰ ਵਿੱਚ ਇੱਕ ਊਰਜਾ ਪੈਦਾ ਕਰਦਾ ਹੈ, ਜਿਸ ਨਾਲ ਸਰੀਰ ਬੇਜਾਨ ਨਹੀਂ ਹੁੰਦਾ। ਇਹ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। ਇਸ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਤੁਰੰਤ ਦੂਰ ਕਰਨ ‘ਚ ਵੀ ਕਾਫੀ ਮਦਦਗਾਰ ਸਾਬਤ ਹੁੰਦਾ ਹੈ।
ਆਂਡੇ
ਜਿਮ ਜਾਣ ਤੋਂ ਪਹਿਲਾਂ ਆਂਡੇ ਖਾਣੇ ਚਾਹੀਦੇ ਹਨ। ਇਸ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਹ ਅਮੀਨੋ ਐਸਿਡ ਨਾਲ ਭਰਪੂਰ ਹੁੰਦਾ ਹੈ। ਇਹ ਸਰੀਰ ਨੂੰ ਮਜ਼ਬੂਤ ​​ਰੱਖਣ ਅਤੇ ਕਮਜ਼ੋਰੀ ਨੂੰ ਦੂਰ ਰੱਖਣ ‘ਚ ਬਹੁਤ ਮਦਦਗਾਰ ਸਾਬਤ ਹੁੰਦਾ ਹੈ। ਤੁਸੀਂ ਚਾਹੋ ਤਾਂ ਉਬਲੇ ਹੋਏ ਆਂਡੇ ਜਾਂ ਆਮਲੇਟ ਵੀ ਬਣਾ ਕੇ ਖਾ ਸਕਦੇ ਹੋ।
ਡ੍ਰਾਈ ਫਰੂਟ
ਤੁਹਾਨੂੰ ਰੋਜ਼ਾਨਾ ਸਵੇਰੇ ਸੁੱਕੇ ਮੇਵੇ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਵਿਚ ਕਦੇ ਵੀ ਕਮਜ਼ੋਰੀ ਨਹੀਂ ਆਉਂਦੀ।ਸੁੱਕੇ ਮੇਵੇ ਵਿੱਚ ਪ੍ਰੋਟੀਨ, ਵਿਟਾਮਿਨ, ਫੈਟ ਅਤੇ ਫਾਈਬਰ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜਿਮ ਜਾਣ ਤੋਂ ਪਹਿਲਾਂ ਤੁਹਾਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...