June 29, 2026, 6:33 am
----------- Advertisement -----------
HomeNewsHealthਇਨ੍ਹਾਂ ਸੂਬਿਆਂ 'ਚ ਵਧਿਆ ਗਰਮੀ ਦਾ ਕਹਿਰ, ਲੂ ਤੋਂ ਬਚਣ ਲਈ ਕਰੋ...

ਇਨ੍ਹਾਂ ਸੂਬਿਆਂ ‘ਚ ਵਧਿਆ ਗਰਮੀ ਦਾ ਕਹਿਰ, ਲੂ ਤੋਂ ਬਚਣ ਲਈ ਕਰੋ ਇਹ ਕੰਮ

Published on

----------- Advertisement -----------

ਦੇਸ਼ ਦੇ ਕਈ ਹਿੱਸਿਆਂ ਵਿੱਚ ਅੱਤ ਦੀ ਗਰਮੀ ਪੈਣੀ ਸ਼ੁਰੂ ਵੀ ਹੋ ਗਈ ਹੈ। ਬੀਤੇ ਬੁੱਧਵਾਰ ਨੂੰ ਤੇਲੰਗਾਨਾ ‘ਚ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਤੱਕ ਪਹੁੰਚ ਗਿਆ ਸੀ, ਜਦਕਿ ਓਡੀਸ਼ਾ ‘ਚ ਇੰਨੀ ਗਰਮੀ ਹੈ ਕਿ ਸੂਬੇ ਦੇ ਸਰਕਾਰੀ ਸਕੂਲ 18 ਤੋਂ 20 ਅਪ੍ਰੈਲ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ‘ਚ ਦਿੱਲੀ NCR ‘ਚ ਵੀ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ।
ਅਜਿਹੇ ‘ਚ ਲੂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ ਤਾਂ ਜੋ ਇਸ ਗਰਮੀ ਨਾਲ ਸਿਹਤ ‘ਤੇ ਕੋਈ ਅਸਰ ਨਾ ਪਵੇ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕਿਸੇ ਨੂੰ ਇਸ ਗਰਮੀ ਤੋਂ ਬਚਣ ਦੀ ਲੋੜ ਹੈ ਅਤੇ ਕੁਝ ਛੋਟੀਆਂ-ਛੋਟੀਆਂ ਗੱਲਾਂ ਦਾ ਧਿਆਨ ਰੱਖ ਕੇ ਹੀ ਵਿਅਕਤੀ ਇਸ ਗਰਮੀ ਤੋਂ ਆਪਣੇ ਆਪ ਨੂੰ ਦੂਰ ਰੱਖ ਸਕਦਾ ਹੈ।
ਗਰਮੀ ਅਤੇ ਲੂ ਤੋਂ ਸੁਰੱਖਿਅਤ ਰਹਿਣ ਲਈ ਸਰੀਰ ਨੂੰ ਹਾਈਡਰੇਟ ਰੱਖਣਾ ਬਹੁਤ ਜ਼ਰੂਰੀ ਹੈ। ਇਸ ਲਈ ਜੂਸ, ਨਾਰੀਅਲ ਪਾਣੀ, ਨਿੰਬੂ ਪਾਣੀ ਅਤੇ ਰਸਦਾਰ ਫਲ ਅਤੇ ਸਬਜ਼ੀਆਂ ਦਾ ਸੇਵਨ ਕਰੋ।
ਜੇਕਰ ਤੁਹਾਨੂੰ ਲੂ ਲੱਗ ਗਈ ਹੈ, ਤਾਂ ਆਪਣੇ ਪੈਰਾਂ ਨੂੰ ਲਗਭਗ 15 ਤੋਂ 20 ਮਿੰਟਾਂ ਲਈ ਠੰਡੇ ਪਾਣੀ ਵਿੱਚ ਡੁਬੋ ਕੇ ਰੱਖੋ। ਅਜਿਹਾ ਕਰਨ ਨਾਲ ਹੀਟ ਵੇਵ ਦਾ ਪ੍ਰਭਾਵ ਘੱਟ ਜਾਂਦਾ ਹੈ।
ਆਪਣੀ ਖੁਰਾਕ ਵਿੱਚ ਠੰਡੀ ਤਾਸੀਰ ਵਾਲੇ ਭੋਜਨ ਸ਼ਾਮਲ ਕਰੋ। ਤਰਬੂਜ, ਖੀਰਾ ਅਤੇ ਸੰਤਰਾ ਆਦਿ ਰੋਜ਼ਾਨਾ ਖਾਓ। ਸਲਾਦ, ਮੱਖਣ ਅਤੇ ਦਹੀਂ ਆਦਿ ਖਾ ਕੇ ਵੀ ਸਰੀਰ ਨੂੰ ਠੰਡਾ ਰੱਖਿਆ ਜਾ ਸਕਦਾ ਹੈ।
ਗਰਮੀ ਦੇ ਮੌਸਮ ‘ਚ ਤੰਗ ਕੱਪੜੇ ਪਾਉਣ ਦੀ ਬਜਾਏ ਢਿੱਲੇ ਕੱਪੜੇ ਪਾਓ। ਇਸ ਮੌਸਮ ਵਿੱਚ ਸੂਤੀ ਕੱਪੜੇ ਸਭ ਤੋਂ ਵਧੀਆ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...