September 12, 2026, 4:05 pm
----------- Advertisement -----------
HomeNewsBreaking Newsਸਿਹਤ ਹੀ ਨਹੀਂ ਬਲਕਿ Skin ਲਈ ਵੀ ਫਾਇਦੇਮੰਦ ਹੈ ਪਪੀਤਾ! ਜਾਣੋ ਕਿੰਝ...

ਸਿਹਤ ਹੀ ਨਹੀਂ ਬਲਕਿ Skin ਲਈ ਵੀ ਫਾਇਦੇਮੰਦ ਹੈ ਪਪੀਤਾ! ਜਾਣੋ ਕਿੰਝ ਕਰਨਾ ਚਾਹੀਦਾ ਹੈ ਇਸਤੇਮਾਲ

Published on

----------- Advertisement -----------

ਪਪੀਤਾ ਨਾ ਸਿਰਫ ਇੱਕ ਸੁਆਦੀ ਫਲ ਹੈ, ਸਗੋਂ ਉਨ੍ਹਾਂ ਪੌਸ਼ਟਿਕ ਤੱਤਾਂ ਦਾ ਭੰਡਾਰ ਵੀ ਹੈ ਜੋ ਤੁਹਾਡੀ ਚਮੜੀ ਨੂੰ ਚਮਕਦਾਰ ਬਣਾਉਂਦੇ ਹਨ। ਇਸ ਦੇ ਨਾਲ ਹੀ ਪਪੀਤੇ ਦਾ ਫੇਸ ਪੈਕ ਕੋਲੇਜਨ ਦੇ ਉਤਪਾਦਨ ਨੂੰ ਵਧਾਉਂਦਾ ਹੈ ਅਤੇ ਨਾਲ ਹੀ ਚਮੜੀ ਨੂੰ ਮੁਲਾਇਮ ਰੱਖਦਾ ਹੈ। ਚਿਹਰੇ ‘ਤੇ ਇਸ ਦੀ ਵਰਤੋਂ ਕਰਨ ਨਾਲ ਚਮੜੀ ਕੁਦਰਤੀ ਤੌਰ ‘ਤੇ ਚਮਕਦਾਰ ਬਣ ਜਾਂਦੀ ਹੈ ਅਤੇ ਝੁਰੜੀਆਂ ਘੱਟ ਹੁੰਦੀਆਂ ਹਨ। ਆਓ ਜਾਣਦੇ ਹਾਂ ਪਪੀਤੇ ਨੂੰ ਚਮੜੀ ਦੀ ਦੇਖਭਾਲ ਦਾ ਹਿੱਸਾ ਬਣਾਉਣ ਦਾ ਤਰੀਕਾ।
ਪਪੀਤਾ ਅਤੇ ਐਲੋਵੇਰਾ-
ਪਪੀਤੇ ਦੇ ਪੇਸਟ ਨੂੰ ਦਹੀਂ, ਐਲੋਵੇਰਾ ਅਤੇ ਟਮਾਟਰ ਦੇ ਰਸ ਦੇ ਨਾਲ ਮਿਲਾਓ। ਇਸ ਮਿਸ਼ਰਣ ਨੂੰ ਚੰਗੀ ਤਰ੍ਹਾਂ ਮਿਲਾਓ ਅਤੇ ਆਪਣੀ ਚਮੜੀ ‘ਤੇ ਲਗਾਓ। ਇਸ ਨੂੰ ਘੱਟ ਤੋਂ ਘੱਟ 15 ਮਿੰਟ ਤੱਕ ਚਿਹਰੇ ‘ਤੇ ਲਗਾ ਕੇ ਰੱਖੋ ਅਤੇ ਚਿਹਰੇ ਨੂੰ ਸਾਫ ਕਰ ਲਓ।
ਪਪੀਤੇ ਦੇ ਪੱਤੇ-
ਗਰਮੀਆਂ ਵਿਚ ਚਮਕਦਾਰ ਚਮੜੀ ਪਾਉਣ ਲਈ ਪਪੀਤੇ ਦੀਆਂ ਪੱਤੀਆਂ ਦਾ ਪੇਸਟ ਬਣਾ ਲਓ। ਇਸ ‘ਚ ਹਫਤੇ ‘ਚ ਦੋ ਵਾਰ ਦਹੀਂ, ਸ਼ਹਿਦ ਜਾਂ ਐਲੋਵੇਰਾ ਜੈੱਲ ਵਰਗੀਆਂ ਚੀਜ਼ਾਂ ਨੂੰ ਮਿਲਾਕੇ ਚਿਹਰੇ ‘ਤੇ ਲਗਾਓ। ਇਸ ਨਾਲ ਚਮੜੀ ਦੀ ਟੈਨਿੰਗ ਨੂੰ ਦੂਰ ਕਰਨ ‘ਚ ਮਦਦ ਮਿਲੇਗੀ।
ਚਮੜੀ ਦੀ ਹਾਈਡਰੇਸ਼ਨ
ਚਮੜੀ ਖੁਸ਼ਕ ਹੋਣ ਕਾਰਨ ਚਮੜੀ ‘ਚ ਖਾਰਸ਼ ਦੀ ਸਮੱਸਿਆ ਹੋ ਸਕਦੀ ਹੈ। ਚਮੜੀ ‘ਚ ਨਮੀ ਬਣਾਈ ਰੱਖਣ ਲਈ ਗਰਮੀਆਂ ‘ਚ ਪਪੀਤੇ ਦੇ ਫੇਸ ਪੈਕ ਦੀ ਨਿਯਮਤ ਵਰਤੋਂ ਕਰਨੀ ਚਾਹੀਦੀ ਹੈ। ਪਪੀਤੇ ‘ਚ ਮੌਜੂਦ ਵਿਟਾਮਿਨ ਈ, ਐਂਟੀਆਕਸੀਡੈਂਟ ਅਤੇ ਮੋਇਸਚਰਾਈਜ਼ਿੰਗ ਗੁਣ ਚਮੜੀ ਨੂੰ ਹਾਈਡਰੇਟ ਰੱਖਣ ‘ਚ ਮਦਦ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...