June 8, 2026, 6:46 am
----------- Advertisement -----------
HomeNewsHealthਸਰਦੀਆਂ 'ਚ ਹੱਥਾਂ-ਪੈਰਾਂ ਦੀਆਂ ਉਂਗਲਾਂ 'ਤੇ ਰਹਿੰਦੀ ਹੈ ਸੋਜ? ਅਪਣਾਓ ਇਹ ਘਰੇਲੂ...

ਸਰਦੀਆਂ ‘ਚ ਹੱਥਾਂ-ਪੈਰਾਂ ਦੀਆਂ ਉਂਗਲਾਂ ‘ਤੇ ਰਹਿੰਦੀ ਹੈ ਸੋਜ? ਅਪਣਾਓ ਇਹ ਘਰੇਲੂ ਨੁਸਖੇ, ਝੱਟ ਮਿਲੇਗਾ ਅਰਾਮ

Published on

----------- Advertisement -----------

ਇਸ ਸਮੇਂ ਦਿੱਲੀ,ਪੰਜਾਬ,ਹਰਿਆਣਾ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਬਹੁਤ ਠੰਡ ਪੈ ਰਹੀ ਹੈ। ਅਜਿਹੀ ਸਥਿਤੀ ‘ਚ ਚਮੜੀ ਦੇ ਖੁਸ਼ਕ ਅਤੇ ਖਾਰਸ਼ ਹੋਣ ਦੇ ਨਾਲ-ਨਾਲ ਹੱਥਾਂ ਅਤੇ ਖਾਸ ਕਰਕੇ ਪੈਰਾਂ ਦੀਆਂ ਉਂਗਲਾਂ ‘ਤੇ ਲਾਲ ਨਿਸ਼ਾਨ ਆਉਣ ਲੱਗਦੇ ਹਨ ਅਤੇ ਖੁਜਲੀ ਦੇ ਨਾਲ-ਨਾਲ ਉਨ੍ਹਾਂ ‘ਤੇ ਸੋਜ ਵੀ ਆਉਣ ਲੱਗਦੀ ਹੈ। ਸਰਦੀਆਂ ਵਿੱਚ ਇਸ ਤਰ੍ਹਾਂ ਦੀ ਸਮੱਸਿਆ ਹੋਣਾ ਆਮ ਗੱਲ ਹੈ। ਪਰ ਇਸ ਦੇ ਕਾਰਨ ਤੁਹਾਨੂੰ ਕਈ ਵਾਰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤਾਂ ਆਓ ਜਾਣਦੇ ਹਾਂ ਉਨ੍ਹਾਂ ਘਰੇਲੂ ਨੁਸਖਿਆਂ ਬਾਰੇ ਜੋ ਸੋਜ ਅਤੇ ਖਾਰਸ਼ ਤੋਂ ਰਾਹਤ ਦਿਵਾ ਸਕਦੇ ਹਨ।
ਨਾਰੀਅਲ ਦਾ ਤੇਲ ਅਤੇ ਕਪੂਰ
ਨਾਰੀਅਲ ਦੇ ਤੇਲ ਨੂੰ ਗਰਮ ਕਰੋ ਅਤੇ ਇਸ ਵਿਚ ਕਪੂਰ ਪਾਓ। ਜਦੋਂ ਇਹ ਥੋੜਾ ਠੰਡਾ ਹੋ ਜਾਵੇ ਤਾਂ ਜਿੱਥੇ ਸੋਜ ਅਤੇ ਲਾਲੀ ਹੋਵੇ ਉੱਥੇ ਹਲਕੇ ਹੱਥਾਂ ਨਾਲ ਮਾਲਿਸ਼ ਕਰੋ। ਇਹ ਖੁਜਲੀ ਅਤੇ ਸੋਜ ਨੂੰ ਘਟਾਉਣ ਵਿੱਚ ਵੀ ਮਦਦ ਕਰ ਸਕਦਾ ਹੈ।
ਕੋਸੇ ਪਾਣੀ ਵਿੱਚ ਨਮਕ
ਸਰਦੀਆਂ ਵਿੱਚ ਹੱਥਾਂ-ਪੈਰਾਂ ਦੀ ਸੋਜ ਤੋਂ ਰਾਹਤ ਪਾਉਣ ਲਈ ਕੋਸੇ ਪਾਣੀ ਵਿੱਚ ਨਮਕ ਮਿਲਾ ਕੇ ਆਪਣੇ ਪੈਰਾਂ ਨੂੰ 10 ਤੋਂ 15 ਮਿੰਟ ਤੱਕ ਇਸ ਵਿੱਚ ਡੁਬੋ ਕੇ ਰੱਖੋ। ਨਿੱਘੇ ਪਾਣੀ ਨਾਲ ਦਰਦ ਤੋਂ ਰਾਹਤ ਮਿਲੇਗੀ। ਧਿਆਨ ਰਹੇ ਕਿ ਅਜਿਹਾ ਦਿਨ ‘ਚ ਕਈ ਵਾਰ ਨਾ ਕਰੋ ਕਿਉਂਕਿ ਗਰਮ ਪਾਣੀ ਨਾਲ ਪੈਰਾਂ ਦੀ ਚਮੜੀ ‘ਚ ਖੁਸ਼ਕੀ ਵੀ ਆ ਸਕਦੀ ਹੈ।
ਆਟਾ
ਆਟੇ ਦਾ ਸੇਕ ਦਰਦ ਤੋਂ ਰਾਹਤ ਦਿਵਾ ਸਕਦਾ ਹੈ। ਇਸ ਦੇ ਲਈ ਆਟੇ ਦਾ ਪੇਸਟ ਬਣਾ ਕੇ ਦਰਦ ਵਾਲੀ ਥਾਂ ‘ਤੇ 20 ਤੋਂ 30 ਮਿੰਟ ਤੱਕ ਲਗਾਓ। ਇਸ ਤੋਂ ਬਾਅਦ ਇਸ ਨੂੰ ਕੋਸੇ ਪਾਣੀ ਨਾਲ ਧੋ ਲਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...