September 18, 2026, 1:33 pm
----------- Advertisement -----------
HomeNewsLatest Newsਜ਼ਿਲ੍ਹਾ ਬਰਨਾਲਾ ’ਚ 427 ਬਜ਼ੁਰਗ ਅਤੇ 172 ਦਿਵਿਆਂਗ ਵੋਟਰਾਂ ਨੂੰ ਘਰ ਤੋਂ...

ਜ਼ਿਲ੍ਹਾ ਬਰਨਾਲਾ ’ਚ 427 ਬਜ਼ੁਰਗ ਅਤੇ 172 ਦਿਵਿਆਂਗ ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਦਿੱਤੀ ਜਾਵੇਗੀ ਸਹੂਲਤ- ਜ਼ਿਲ੍ਹਾ ਚੋਣ ਅਫ਼ਸਰ

Published on

----------- Advertisement -----------

ਬਰਨਾਲਾ- ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਬਰਨਾਲਾ ‘ਚ 427 ਬਜ਼ੁਰਗ (85 ਸਾਲ ਤੋਂ ਵੱਧ ਉਮਰ ਦੇ) ਅਤੇ 172 ਦਿਵਿਆਂਗ (40 ਫ਼ੀਸਦੀ ਤੋਂ ਅਪੰਗਤਾ ਵਾਲੇ) ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਇਸ ਵਾਰ ਚੋਣ ਕਮਿਸ਼ਨ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਉਪਰੋਕਤ ਦੋਵੇਂ ਵਰਗ ਦੇ ਵੋਟਰਾਂ ਦੀਆਂ ਵੋਟਾਂ ਉਨ੍ਹਾਂ ਦੇ ਘਰ ਜਾ ਕੇ ਪਵਾਈਆਂ ਜਾਣ।

ਵਧੇਰੀ ਜਾਣਕਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਰਨਾਲਾ ਵਿਧਾਨ ਸਭਾ ਖੇਤਰ ‘ਚ ਕੁਲ 204 ਵੋਟਰ ਹਨ ਜਿਨ੍ਹਾਂ ਦੀ ਉਮਰ 85 ਸਾਲਾਂ ਤੋਂ ਵੱਧ ਹੈ। ਇਸੇ ਤਰ੍ਹਾਂ ਮਹਿਲ ਕਲਾਂ ਖੇਤਰ ‘ਚ 75 ਅਤੇ ਭਦੌੜ ਵਿਧਾਨ ਸਭਾ ਖੇਤਰ ‘ਚ 148 ਵੋਟਰ ਹਨ। ਇਨ੍ਹਾਂ ਵੋਟਰਾਂ ਦੀਆਂ ਵੋਟਾਂ ਵਿਸ਼ੇਸ਼ ਟੀਮਾਂ ਭੇਜ ਕੇ 29 ਮਈ ਤੋਂ 31 ਮਈ ਵਿਚਕਾਰ ਪਵਾਈਆਂ ਜਾਣਗੀਆਂ।

ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 40 ਫ਼ੀਸਦੀ ਅਪੰਗਤਾ ਤੋਂ ਵੱਧ ਵਾਲੇ ਦਿਵਿਆਂਗਜਨਾਂ ਲਈ ਵੀ ਘਰ ਜਾ ਕੇ ਵੋਟ ਪਵਾਉਣ ਦੀ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਤਹਿਤ 172 ਦਿਵਿਆਂਗ ਵੋਟਰ ਆਪਣੀ ਵੋਟ ਪਾਉਣਗੇ। ਬਰਨਾਲਾ ਵਿਧਾਨ ਸਭਾ ਖੇਤਰ ‘ਚ 69 , ਮਹਿਲ ਕਲਾਂ ਵਿਧਾਨ ਖੇਤਰ ‘ਚ 22 ਅਤੇ ਭਦੌੜ ਵਿਧਾਨ ਸਭਾ ਖੇਤਰ ‘ਚ ਕੁਲ 81 ਦਿਵਿਆਂਗ ਵੋਟਰਾਂ ਨੂੰ ਇਹ ਸਹੂਲਤ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਸਾਰੇ ਵੋਟਰਾਂ ਦੀਆਂ ਵੋਟਾਂ ਪਵਾਉਣ ਲਈ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ‘ਚ ਕੁਲ 83 ਵੋਟਰਾਂ ਨੇ ਪੋਸਟਲ ਬੈਲਟ ਦੀ ਸਹੂਲਤ ਲਈ ਫਾਰਮ 12 ਭਰ ਕੇ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਹਨ ਅਤੇ ਨਾਲ ਹੀ ਫਾਰਮ 12 ਡੀ ਉਨ੍ਹਾਂ ਵੋਟਰਾਂ ਵੱਲੋਂ ਦਿੱਤੇ ਗਏ ਹਨ ਜਿਹੜੇ ਚੋਣ ਵਾਲੇ ਦਿਨ ਆਪਣੇ ਹਲਕੇ ਤੋਂ ਬਾਹਰ ਤਾਇਨਾਤ ਹੋਣਗੇ। ਇਨ੍ਹਾਂ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਮਿਲੇਗੀ ਜਿਸ ਲਈ ਇਨ੍ਹਾਂ ਦੀਆਂ ਵੋਟਾਂ 29 ਮਈ ਤੋਂ 31 ਮਈ ਤੱਕ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਸਥਾਪਿਤ ਕੀਤੇ ਗਏ ਫਸਿਲਿਟੇਸ਼ਨ ਕੇਂਦਰਾਂ ਵਿਖੇ ਵੋਟਾਂ ਪਵਾਈਆਂ ਜਾਣਗੀਆਂ। 83 ਪੋਸਟਲ ਬੈਲਟ ਵੋਟਰਾਂ ਚੋਂ 43 ਵੋਟਰ ਬਰਨਾਲਾ ਦੇ, 27 ਵੋਟਰ ਮਹਿਲ ਕਲਾਂ ਦੇ ਅਤੇ 13 ਵੋਟਰ ਭਦੌੜ ਵਿਧਾਨ ਸਭਾ ਹਲਕੇ ਚੋਂ ਹਨ। ਉਨਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਲਾ ਵਿਅਕਤੀ ਪੋਲਿੰਗ ਸਟੇਸ਼ਨ ’ਤੇ ਜਾ ਕੇ ਵੋਟ ਨਹੀਂ ਪਾ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...