September 25, 2026, 10:41 pm
----------- Advertisement -----------
HomeNewsLatest Newsਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15...

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ, 2 ਮਈ (ਬਲਜੀਤ ਮਰਵਾਹਾ): ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ ‘ਤੇ ਨਜ਼ਰ ਰੱਖਣ ਲਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15 ਖਰਚਾ ਨਿਗਰਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਹ ਸਾਰੇ ਅਧਿਕਾਰੀ ਭਾਰਤੀ ਰੈਵਨਿਊ ਸਰਵਿਸ (ਆਈ.ਆਰ.ਐਸ) ਨਾਲ ਸਬੰਧਤ ਹਨ ਅਤੇ ਖਰਚਾ ਨਿਗਰਾਨ ਵਜੋਂ ਵਿਸ਼ੇਸ਼ ਮੁਹਾਰਤ ਰੱਖਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਸੀਟ ਲਈ ਹਰਸ਼ਦ ਐਸ ਵੇਂਗੁਰਲੇਕਰ, ਅੰਮ੍ਰਿਤਸਰ ਲੋਕ ਸਭਾ ਸੀਟ ਲਈ ਬਰੇ ਗਣੇਸ਼ ਸੁਧਾਕਰ, ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਨੁਰਾਗ ਤ੍ਰਿਪਾਠੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਮਾਧਵ ਦੇਸ਼ਮੁਖ ਨੂੰ ਨਿਯੁਕਤ ਕੀਤਾ ਹੈ।

ਇਸੇ ਤਰ੍ਹਾਂ ਲੋਕ ਸਭਾ ਸੀਟ ਹੁਸ਼ਿਆਰਪੁਰ ਲਈ ਪਵਨ ਕੁਮਾਰ ਖੇਤਾਨ, ਲੋਕ ਸਭਾ ਸੀਟ ਅਨੰਦਪੁਰ ਸਾਹਿਬ ਲਈ ਸ਼ਿਲਪੀ ਸਿਨਹਾ, ਲੋਕ ਸਭਾ ਸੀਟ ਲੁਧਿਆਣਾ ਲਈ ਪੰਕਜ ਕੁਮਾਰ ਅਤੇ ਚੇਤਨ ਡੀ ਕਲਾਮਕਰ, ਲੋਕ ਸਭਾ ਸੀਟ ਫਤਿਹਗੜ੍ਹ ਸਾਹਿਬ ਲਈ ਆਨੰਦ ਕੁਮਾਰ, ਲੋਕ ਸਭਾ ਸੀਟ ਫਰੀਦਕੋਟ ਲਈ ਮਨੀਸ਼ ਕੁਮਾਰ, ਲੋਕ ਸਭਾ ਸੀਟ ਫਿਰੋਜ਼ਪੁਰ ਲਈ ਨਗੇਂਦਰ ਯਾਦਵ, ਲੋਕ ਸਭਾ ਸੀਟ ਬਠਿੰਡਾ ਲਈ ਅਖਿਲੇਸ਼ ਕੁਮਾਰ ਯਾਦਵ ਅਤੇ ਨੰਦਿਨੀ ਆਰ ਨਾਇਰ, ਲੋਕ ਸਭਾ ਸੀਟ ਸੰਗਰੂਰ ਲਈ ਅਮਿਤ ਸੰਜੇ ਗੁਰਵ ਅਤੇ ਲੋਕ ਸਭਾ ਸੀਟ ਪਟਿਆਲਾ ਲਈ ਮੀਤੂ ਅਗਰਵਾਲ ਨੂੰ ਨਿਯੁਕਤ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਹਰੇਕ ਖਰਚਾ ਆਬਜ਼ਰਵਰ ਆਪਣੇ ਸਬੰਧਤ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...