June 26, 2026, 10:26 pm
----------- Advertisement -----------
HomeNewsBreaking Newsਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ...

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

Published on

----------- Advertisement -----------

ਚੰਡੀਗੜ੍ਹ, 18 ਅਪ੍ਰੈਲ : (ਬਲਜੀਤ ਮਰਵਾਹਾ) ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ  ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ।

ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। 

ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ @TheCeoPunjab ਦੇ ਅਧਿਕਾਰਤ ਪੇਜ ‘ਤੇ ਲਾਈਵ ਹੋ ਕੇ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...